ਬੀਬੀ ਜਗੀਰ ਕੌਰ ਨੂੰ ਅਪਸ਼ਬਦ ਬੋਲਣ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਹੋਏ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼

0
353

ਚੰਡੀਗੜ੍ਹ, 16 ਦਸੰਬਰ: ਪਿਛਲੇ ਦਿਨੀ ਫੋਨ ਉਪਰ ਇੱਕ ਪੱਤਰਕਾਰ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਬੀਬੀ ਜੰਗੀਰ ਕੌਰ ਨੂੰ ਅੱਪਸ਼ਬਦ ਬੋਲਣ ਦੇ ਮਾਮਲੇ ਵਿੱਚ ਅੱਜ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪੰਜਾਬ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ ਹਨ।

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਸਾਨ ਆਗੂ ਡੱਲੇਵਾਲ ਦਾ ਪੁਛਿਆ ਹਾਲਚਾਲ, ਪ੍ਰ੍ਰਗਟਾਈ ਇਕਜੁਟਤਾ

ਕਰੀਬ ਇੱਕ ਵਜੇ ਆਪਣੇ ਸਾਥੀਆਂ ਦੇ ਨਾਲ ਮਹਿਲਾ ਕਮਿਸ਼ਨ ਦੇ ਦਫਤਰ ਪੁੱਜੇ ਹਰਜਿੰਦਰ ਸਿੰਘ ਧਾਮੀ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਗ਼ੁਰੇਜ਼ ਕੀਤਾ। ਇਸ ਮੌਕੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੀ ਆਪਣੇ ਦਫਤਰ ਵਿੱਚ ਮੌਜੂਦ ਹਨ, ਜਿਨਾਂ ਵੱਲੋਂ ਚਾਰ ਦਿਨ ਪਹਿਲਾਂ ਐਡਵੋਕੇਟ ਧਾਮੀ ਨੂੰ ਇਸ ਸਬੰਧ ਵਿੱਚ ਪੇਸ਼ ਹੋਣ ਲਈ ਇੱਕ ਨੋਟਿਸ ਜਾਰੀ ਕੀਤਾ ਗਿਆ ਸੀ।

Barnala News: AAP ਨਾਲ ਸਬੰਧਤ Sarpanch ਦਾ ਘਰ ’ਚ ਵੜ੍ਹ ਕੇ ਕੀਤਾ ਕ+ਤਲ

ਜ਼ਿਕਰਯੋਗ ਹੈ ਕਿ ਐਡਵੋਕੇਟ ਧਾਮੀ ਨੇ ਵਿਵਾਦ ਉਠਦੇ ਹੀ ਇਸ ਮਾਮਲੇ ਦੇ ਵਿੱਚ ਬੀਬੀ ਜੰਗੀਰ ਕੌਰ ਸਹਿਤ ਸਮੂਹ ਔਰਤ ਵਰਗ ਤੋਂ ਇੱਕ ਵੀਡੀਓ ਜਾਰੀ ਕਰਕੇ ਮਾਫੀ ਮੰਗੀ ਸੀ ਅਤੇ ਨਾਲ ਹੀ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਵੀ ਇੱਕ ਲਿਖਤੀ ਪੱਤਰ ਭੇਜ ਮਾਫੀ ਨਾਮਾ ਭੇਜਿਆ ਗਿਆ ਸੀ। ਪ੍ਰੰਤੂ ਮਹਿਲਾ ਕਮਿਸ਼ਨ ਨੇ ਇਸ ਮਾਫੀਨਾਮੇ ਨੂੰ ਰੱਦ ਕਰਦਿਆਂ ਸਖਤ ਕਾਰਵਾਈ ਦੀ ਮੰਗ ਕੀਤੀ ਸੀ।

 

LEAVE A REPLY

Please enter your comment!
Please enter your name here