Bathinda News: ਵਾਰਡ ਨੰਬਰ 48 ਤੋਂ ’ਆਪ’ ਉਮੀਦਵਾਰ ਪਦਮਜੀਤ ਮਹਿਤਾ ਦੇ ਹੱਕ ’ਚ ਗਰਜੇ ਪਾਰਟੀ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ

0
42

👉ਕਾਂਗਰਸ ਪਾਰਟੀ ਦੇ ਕੌਂਸਲਰ ਰਤਨ ਰਾਹੀ, ਅਕਾਲੀ ਦਲ ਦੇ ਆਗੂ ਰਿੰਕੂ ਮੱਕੜ, ਵਿੱਕੀ ਤੱਗੜ ਸਮੇਤ ਦੋ ਦਰਜਨ ਆਗੂ ‘ਆਪ’ ਵਿੱਚ ਹੋਏ ਸ਼ਾਮਲ
👉ਪਦਮਜੀਤ ਨੂੰ ਵਾਰਡ ਵਾਸੀਆਂ ਨੇ ਲਿਆ ਗੋਦ, ਵਾਰਡ ਵਾਸੀ ਮਹਿਤਾ ਪਰਿਵਾਰ ਦਾ ਹਨ ਹਿੱਸਾ : ਅਮਰਜੀਤ ਮਹਿਤਾ
👉ਕੌਂਸਲਰ ਬਣ ਕੇ ਪੁੱਤਰ ਤੇ ਭਰਾ ਵਾਂਗ ਵਾਰਡ ਦੀ ਸੇਵਾ ਕਰਕੇ ਵਾਰਡ ਨੂੰ ਕਰਵਾਵਾਂਗਾ ਸਮੱਸਿਆਵਾਂ ਤੋਂ ਮੁਕਤ : ਪਦਮਜੀਤ ਮਹਿਤਾ

ਬਠਿੰਡਾ, 17 ਦਸੰਬਰ: Bathinda News:ਵਾਰਡ ਨੰ: 48 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਦਮਜੀਤ ਮਹਿਤਾ ਦੇ ਹੱਕ ਵਿੱਚ ਅੱਜ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦੀ ਅਗਵਾਈ ਵਿੱਚ ਇੱਕ ਵਿਸ਼ਾਲ ਜਨਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਤੌਰ ’ਤੇ ਪਹੁੰਚ ਕੇ ਸੰਬੋਧਨ ਕੀਤਾ। ਇਸ ਦੌਰਾਨ ਵਾਰਡ ਵਾਸੀਆਂ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਜਨਤਕ ਮੀਟਿੰਗ ਵਿੱਚ ਪਹੁੰਚ ਕੇ ਸਮਾਗਮ ਨੂੰ ਵਿਸ਼ਾਲ ਰੈਲੀ ਵਿੱਚ ਬਦਲ ਕੇ ਪਦਮਜੀਤ ਮਹਿਤਾ ਦੀ ਜਿੱਤ ਯਕੀਨੀ ਬਣਾਈ। ਇਸ ਮੌਕੇ ਪਦਮਜੀਤ ਮਹਿਤਾ ਦੇ ਪਿਤਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ, ਉਮੀਦਵਾਰ ਪਦਮਜੀਤ ਮਹਿਤਾ ਅਤੇ ਸਮੁੱਚੀ ਲੀਡਰਸ਼ਿਪ ਨੇ ਅਮਨ ਅਰੋੜਾ ਦਾ ਸ਼ਾਨਦਾਰ ਸਵਾਗਤ ਕੀਤਾ। ਇਸ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੋਕਾਂ ਦੇ ਇਕੱਠ ਨੂੰ ਇਤਿਹਾਸਕ ਰੈਲੀ ਕਰਾਰ ਦਿੰਦਿਆਂ ਐਲਾਨ ਕੀਤਾ ਕਿ ਅੱਜ ਦੇ ਇਕੱਠ ਨੇ ਸਪੱਸ਼ਟ ਕਰ ਦਿੱਤਾ ਹੈ ਕਿ 21 ਦਸੰਬਰ ਨੂੰ ਵੋਟਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਦਮਜੀਤ ਮਹਿਤਾ ਨੂੰ ਝਾੜੂ ਦਾ ਬਟਨ ਦਬਾ ਕੇ ਜੇਤੂ ਬਣਾਉਣਗੇ।

ਇਹ ਵੀ ਪੜ੍ਹੋਇਸਲਾਮਾਬਾਦ ਪੁਲਿਸ ਸਟੇਸ਼ਨ ’ਤੇ ਹਮਲਾ: ਡੀਜੀਪੀ ਗੌਰਵ ਯਾਦਵ ਨੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਦਮਜੀਤ ਮਹਿਤਾ ਦੇ ਸਹਿਯੋਗ ਨਾਲ ਬਠਿੰਡਾ ਵਿੱਚ ਫੈਲੀ ਗੰਦਗੀ ਦੀ ਸਫ਼ਾਈ ਦਾ ਕੰਮ ਵਾਰਡ ਨੰਬਰ 48 ਤੋਂ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ’ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ਰਾਘਵ ਚੱਢਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਲਈ ਵਾਰਡ ਨੰਬਰ 48 ਮਹੱਤਵਪੂਰਨ ਹੈ, ਤਾਂ ਜੋ ਵਾਰਡ ਨੰਬਰ 48 ਤੋਂ ਵਿਕਾਸ ਦੀ ਲਹਿਰ ਚਲਾ ਕੇ ਸਮੁੱਚੇ ਬਠਿੰਡਾ ਨੂੰ ਸੁੰਦਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਆਪਣੇ ਹੱਥਾਂ ਵਿੱਚ ਫੜੇ ਝਾੜੂ ਨੂੰ ਬਿਖਰਨ ਨਹੀਂ ਦਿੱਤਾ ਅਤੇ ਇਸੇ ਕਰਕੇ ਪੰਜਾਬ ਵਿੱਚ ਰਿਕਾਰਡ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਅਤੇ ਵਿਧਾਇਕ, ਮੁੱਖ ਮੰਤਰੀ, ਕੈਬਨਿਟ ਮੰਤਰੀ, ਚੇਅਰਮੈਨ ਆਦਿ ਆਮ ਘਰ ਦੇ ਲੋਕ ਬਣੇ ਅਤੇ ਜ਼ਮੀਨੀ ਪੱਧਰ ’ਤੇ ਲੋਕਾਂ ਦੇ ਕੰਮ ਕਰਵਾਉਣੇ ਸ਼ੁਰੂ ਕੀਤੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇੱਕਮੁੱਠ ਹੋ, ਉਦੋਂ ਤੱਕ ਵਿਅਕਤੀ ਦਾ ਆਧਾਰ ਹੁੰਦਾ ਹੈ, ਪਾਰਟੀ ਤੋਂ ਬਿਨਾਂ ਕਿਸੇ ਦਾ ਵੀ ਆਧਾਰ ਨਹੀਂ ਹੁੰਦਾ, ਭਾਵੇਂ ਉਹ ਕਿੰਨਾ ਵੀ ਵੱਡਾ ਆਗੂ, ਸੰਸਦ ਮੈਂਬਰ ਜਾਂ ਵਿਧਾਇਕ ਕਿਉਂ ਨਾ ਹੋਵੇ।

ਇਹ ਵੀ ਪੜ੍ਹੋ 10,000 ਰੁਪਏ ਰਿਸ਼ਵਤ ਲੈਣ ਵਾਲਾ ਪੁਲਿਸ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਉਨ੍ਹਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਦਮਜੀਤ ਮਹਿਤਾ ਦੇ ਹੱਕ ਵਿੱਚ ਵੋਟਾਂ ਦੀ ਮੰਗ ਕਰਦਿਆਂ ਵਾਰਡ ਨੰਬਰ 48 ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 21 ਦਸੰਬਰ ਨੂੰ ਝਾੜੂ ਦਾ ਬਟਨ ਦਬਾ ਕੇ ਪਦਮਜੀਤ ਮਹਿਤਾ ਨੂੰ ਭਾਰੀ ਬਹੁਮਤ ਨਾਲ ਜਿਤਾਉਣ। ਇਸਤੋਂ ਪਹਿਲਾਂ ਜਤਿੰਦਰ ਭੱਲਾ, ਨੀਲ ਗਰਗ, ਅਨਿਲ ਠਾਕੁਰ, ਗੁਰਇਕਬਾਲ ਸਿੰਘ ਚਹਿਲ, ਰਾਕੇਸ਼ ਪੁਰੀ, ਬਲਜੀਤ ਬੱਲੀ, ਨਵਦੀਪ ਜੀਦਾ ਸਮੇਤ ਸਮੁੱਚੀ ਲੀਡਰਸ਼ਿਪ ਨੇ ਸੰਬੋਧਨ ਕੀਤਾ। ਇਸ ਮੌਕੇ ਕਾਂਗਰਸ ਪਾਰਟੀ ਦੇ ਕੌਂਸਲਰ ਰਤਨ ਰਾਹੀ, ਅਕਾਲੀ ਦਲ ਦੇ ਆਗੂ ਰਿੰਕੂ ਮੱਕੜ, ਵਿੱਕੀ ਤੱਗੜ, ਜਸਵਿੰਦਰ ਸਿੰਘ, ਸੁਖਮੰਦਰ ਸਿੰਘ, ਰਾਕੇਸ਼ ਰਾਹੀ, ਦੀਪਕ ਕੁਮਾਰ ਸਮੇਤ ਦੋ ਦਰਜਨ ਵਿਰੋਧੀ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਸਾਬਕਾ ਕੌਂਸਲਰ ਅਸ਼ਵਨੀ ਬੰਟੀ, ਸੋਨੀ ਪ੍ਰਧਾਨ ਅਤੇ ਐਡਵੋਕੇਟ ਸੂਰਿਆਕਾਂਤ ਸਿੰਗਲਾ ਨੇ ਪਦਮਜੀਤ ਮਹਿਤਾ ਦੀ ਹਮਾਇਤ ਕਰਦਿਆਂ ਉਨ੍ਹਾਂ ਦੀ ਜਿੱਤ ਯਕੀਨੀ ਬਣਾਉਣ ਲਈ ਯਤਨ ਤੇਜ਼ ਕਰ ਦਿੱਤੇ ਹਨ।

ਇਹ ਵੀ ਪੜ੍ਹੋ Kisan Andolan 2024: ਡੱਲੇਵਾਲ ਦੀ ਸਿਹਤ ਨੂੰ ਦੇਖਦਿਆਂ ਸੰਯੁਕਤ ਕਿਸਾਨ ਮੋਰਚਾ ਨੇ ਭਲਕੇ ਸੱਦੀ ਹੰਗਾਮੀ ਮੀਟਿੰਗ

ਅੱਜ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਅਮਰਜੀਤ ਮਹਿਤਾ ਨੇ ਕਿਹਾ ਕਿ ਵਾਰਡ ਨੰ: 48 ਦੇ ਵਾਸੀਆਂ ਨੇ ਉਨ੍ਹਾਂ ਦੇ ਪੁੱਤਰ ਪਦਮਜੀਤ ਮਹਿਤਾ ਨੂੰ ਗੋਦ ਲਿਆ ਹੋਇਆ ਹੈ ਅਤੇ ਉਹ ਵਾਰਡ ਵਾਸੀਆਂ ਨੂੰ ਵਿਸ਼ਵਾਸ਼ ਦਿਵਾਉਂਦੇ ਹਨ ਕਿ ਉਨ੍ਹਾਂ ਦੀ ਹਰ ਸਮੱਸਿਆ ਅਤੇ ਦੁੱਖ-ਸੁੱਖ ਦਾ ਹੱਲ ਮਹਿਤਾ ਪਰਿਵਾਰ ਦੇ ਮੈਂਬਰ ਵਜੋਂ ਕੀਤਾ ਜਾਵੇਗਾ। ਉਨ੍ਹਾਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਬਠਿੰਡਾ ਪੁੱਜ ਕੇ ਪਦਮਜੀਤ ਮਹਿਤਾ ਦੇ ਹੱਕ ਵਿੱਚ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਲਈ ਧੰਨਵਾਦ ਕੀਤਾ। ਇਸ ਦੌਰਾਨ ਪਦਮਜੀਤ ਮਹਿਤਾ ਨੇ ਵਾਰਡ ਵਾਸੀਆਂ ਨੂੰ ਕਿਹਾ ਕਿ ਅੱਜ ਦੀ ਇਸ ਰੈਲੀ ’ਚ ਹਜ਼ਾਰਾਂ ਦੀ ਗਿਣਤੀ ’ਚ ਪਹੁੰਚੀਆਂ ਮਾਵਾਂ, ਭੈਣਾਂ, ਬਜ਼ੁਰਗਾਂ ਅਤੇ ਭਰਾਵਾਂ ਵੱਲੋਂ ਦਿੱਤੇ ਗਏ ਪਿਆਰ ਲਈ ਉਹ ਵਾਰਡ ਵਾਸੀਆਂ ਦੇ ਹਮੇਸ਼ਾ ਰਿਣੀ ਰਹਿਣਗੇ ਅਤੇ ਹਰ ਸੁੱਖ-ਦੁੱਖ ’ਚ ਸ਼ਰੀਕ ਹੋ ਕੇ ਪਹਿਲ ਦੇ ਆਧਾਰ ’ਤੇ ਉਨ੍ਹਾਂ ਦੀ ਹਰ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਨ ਦੀ ਪੂਰੀ ਕੋਸ਼ਿਸ਼ ਕਰਣਗੇ। ਉਨ੍ਹਾਂ ਕਿਹਾ ਕਿ ਆਗਾਮੀ ਛੱਠ ਪੂਜਾ ਦੇ ਤਿਉਹਾਰ ਮੌਕੇ ਉਹ ਖੁਦ ਛਠ ਮਾਤਾ ਦੇ ਸ਼ਰਧਾਲੂਆਂ ਨਾਲ ਪੂਜਾ ਕਰਨਗੇ ਅਤੇ ਉਸ ਸਮੇਂ ਸਰਹਿੰਦ ਨਹਿਰ ’ਚ ਪੱਕੀਆਂ ਪੌੜੀਆਂ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੇ ਇੱਕ ਸਾਲ ਵਿੱਚ ਕਮਿਊਨਿਟੀ ਹਾਲ, ਬੱਚਿਆਂ ਲਈ ਪਾਰਕ, ਖੇਡ ਗਰਾਊਂਡ, ਡਿਜੀਟਲ ਲੈਬ, ਕੰਪਿਊਟਰ ਸੈਂਟਰ, ਸਿਲਾਈ ਸੈਂਟਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਲਈ ਏਮਜ਼ ਬਠਿੰਡਾ ਤੱਕ ਸਰਕਾਰੀ ਬੱਸਾਂ ਚਲਾਈਆਂ ਜਾਣਗੀਆਂ।ਇਸ ਮੌਕੇ ਵਿਸ਼ੇਸ਼ ਤੌਰ ‘ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਬੁਲਾਰੇ ਅਤੇ ਪੰਜਾਬ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਸਨੀ ਆਹਲੂਵਾਲੀਆ ਅਤੇ ਸ਼ਮਿੰਦਰ ਸਿੰਘ ਖਿੰਡਾ ਵੀ ਪੁੱਜੇ ਹੋਏ ਸਨ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here