ਬੱਚਿਆਂ ਦੀ ਸੁਰੱਖਿਆ ਲਈ ਸਕੂਲੀ ਵਾਹਨਾਂ ’ਤੇ ਕੀਤੀ ਸਖ਼ਤਾਈ, ਚਾਰ ਸਕੂਲੀ ਬੱਸਾਂ ਦੇ ਕੱਟੇ ਚਲਾਨ

0
31

ਸ੍ਰੀ ਮੁਕਤਸਰ ਸਾਹਿਬ, 18 ਦਸੰਬਰ:ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਦੇ ਮੰਤਵ ਨਾਲ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਲਈ ਬੀਤੇ ਦਿਨੀਂ ਉਪ ਮੰਡਲ ਮੈਜਿਸਟਰੇਟ ਗਿੱਦੜਬਾਹਾ ਜਸਪਾਲ ਸਿੰਘ ਵੱਲੋਂ ਆਪਣੇ ਦਫ਼ਤਰ ਵਿਖੇ ਗਠਿਤ ਟੀਮ ਅਤੇ ਵੱਖ-ਵੱਖ ਨੁਮਾਂਇੰਦਿਆਂ ਨਾਲ ਮੀਟਿੰਗ ਕੀਤੀ ਗਈ।ਉਨ੍ਹਾਂ ਦੱਸਿਆ ਕਿ ਗਠਿਤ ਟੀਮ ਵੱਲੋਂ ਬਲਾਕ ਗਿੱਦੜਬਾਹਾ ਵਿਖੇ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਜੋ ਸਕੂਲ ਸੇਫ ਸਕੂਲ ਵਾਹਨ ਪਾਲਿਸੀ ਦੀਆ ਸ਼ਰਤਾਂ ਨੂੰ ਲਾਗੂ ਨਹੀਂ ਕਰਨਗੇ ਉਹਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸਾਬਕਾ ਵਿਦਿਆਰਥੀ ਦੀ ਕਰਤੂਤ; ਪੈਸੇ ਦੇ ਲਾਲਚ ’ਚ ‘ਗੁਰੂ’ ਤੋਂ ਹੀ ਮੰਗੀ ਫ਼ਿਰੌਤੀ, ਪੁਲਿਸ ਨੇ ਕੀਤਾ ਕਾਬੂ

ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਿਵਾਨੀ ਨਾਗਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਾਲਿਸੀ ਤਾਹਿਤ ਬੱਸ ਦੇ ਪਿੱਛੇ ਅਤੇ ਅੱਗੇ ‘‘ਸਕੂਲ ਬੱਸ’’ ਲਿਖਿਆ ਹੋਣਾ ਲਾਜ਼ਮੀ ਹੈ। ਬੱਸ ਵਿੱਚ ਇੱਕ ਫਸਟ-ਏਡ-ਬਾਕਸ ਅਤੇ ਸੀ.ਸੀ.ਟੀ.ਵੀ. ਕੈਮਰਾ ਹੋਣਾ ਲਾਜ਼ਮੀ ਹੈ। ਬੱਸ ਵਿੱਚ ਅੱਗ ਬੁਝਾਊ ਯੰਤਰ ਹੋਣਾ ਲਾਜ਼ਮੀ ਹੈ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਗਿੱਦੜਬਾਹਾ ਮਨੋਜ ਕੁਮਾਰ ਵਲੋਂ ਸਕੂਲਾਂ ਦੇ ਪ੍ਰਿੰਸੀਪਲਜ਼ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਵੱਲੋਂ ਆਪਣੇ ਪੱਧਰ ’ਤੇ ਵੀ ਸਕੂਲ ਵਾਹਨਾਂ ਦੀ ਚੈਕਿੰਗ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਅਣਸੁਖਾਵੀਂ ਘਟਨਾ ਵਾਪਰਨ ਤੋਂ ਬਚਿਆ ਜਾ ਸਕੇ।

Punjab Police ਦੇ ਅਫ਼ਸਰ ਨੂੰ ਰਿਸ਼ਵਤ ਦੇ ਕੇਸ ’ਚ ਫ਼ਸਾਉਦੇ ਪਿਊ-ਪੁੱਤ ਕਾਬੂ

ਇਸ ਮੌਕੇ ਟਰੈਫ਼ਿਕ ਇੰਚਾਰਜ ਜਗਸੀਰ ਪੂਰੀ ਅਤੇ ਸਟੇਨੋ ਉਪ ਮੰਡਲ ਮੈਜਿਸਟਰੇਟ ਦਰਸ਼ਨ ਸਿੰਘ ਨੇ ਦੱਸਿਆ ਕਿ ਜੋ ਸਕੂਲੀ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜੋ ਵਾਹਨ ਸ਼ਰਤਾਂ ਪੂਰੀਆਂ ਨਹੀਂ ਕਰਦੇ ਉਨ੍ਹਾਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਇਸੇ ਤਹਿਤ 4 ਸਕੂਲੀ ਬੱਸਾਂ ਦੇ ਚਲਾਨ ਵੀ ਕੱਟੇ ਗਏ।ਇਸ ਮੌਕੇ ਸਰਵਰਿੰਦਰ ਸਿੰਘ ਢਿੱਲੋਂ ਚੇਅਰਪਰਸਨ ਬਾਲ ਭਲਾਈ ਕਮੇਟੀ ਸ੍ਰੀ ਮੁਕਤਸਰ ਸਾਹਿਬ, ਅਮਰਜੀਤ ਸਿੰਘ ਮੈਂਬਰ ਬਾਲ ਭਲਾਈ ਕਮੇਟੀ ਮੁਕਤਸਰ ਸਾਹਿਬ, ਸ੍ਰੀਮਤੀ ਹੀਨਾ ਆਊਟਰੀਚ ਵਰਕਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਸ੍ਰੀ ਮੁਕਤਸਰ ਸਾਹਿਬ, ਰਾਜਪਾਲ ਸਿੰਘ ਸਟੈਨੋ ਉਪ ਮੰਡਲ ਮੈਜਿਸਟਰੇਟ ਗਿੱਦੜਬਾਹਾ ਹਾਜ਼ਰ ਸਨ।

 

LEAVE A REPLY

Please enter your comment!
Please enter your name here