👉ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੀ ਸਿਫ਼ਾਰਿਸ਼ ‘ਤੇ ਪੰਜਾਬ ਸਰਕਾਰ ਨੇ ਲਿਆ ਫ਼ੈਸਲਾ
👉ਪੀ.ਸੀ.ਐਸ. ਦਾ ਪ੍ਰੀਲਿਮਿਨਰੀ ਪੇਪਰ ਯੂ.ਪੀ.ਐਸ.ਸੀ. ਦੀ ਤਰਜ ‘ਤੇ ਹੋਵੇਗਾ
ਪਟਿਆਲਾ, 20 ਦਸੰਬਰ:ਪੰਜਾਬ ਲੋਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ) ਵੱਲੋਂ ਪੰਜਾਬ ਸਿਵਲ ਸੇਵਾ (ਕਾਰਜਕਾਰੀ ਸ਼ਾਖਾ) ਦੀਆਂ ਅਸਾਮੀਆਂ ਦੀ ਭਰਤੀ ਵਾਸਤੇ ਲਈ ਜਾਣ ਵਾਲੀ ਪ੍ਰੀਲਿਮਿਨਰੀ ਪ੍ਰੀਖਿਆ ਵਿੱਚ ਸੀ ਸੈਟ ਦਾ ਪੇਪਰ ਹੁਣ ਕੇਵਲ ਕੁਆਲੀਫਾਇੰਗ ਪੇਪਰ ਵਜੋਂ ਹੀ ਲਿਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਪੀ.ਪੀ.ਐਸ.ਸੀ. ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ ਨੇ ਅਜਿਹਾ ਕਰਨ ਲਈ ਪੰਜਾਬ ਸਰਕਾਰ ਨੂੰ ਸਿਫ਼ਾਰਿਸ਼ ਭੇਜੀ ਸੀ, ਜਿਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੰਨ ਲਿਆ ਹੈ।
ਇਹ ਵੀ ਪੜ੍ਹੋ ਪੰਜਾਬ ਦੇ ਵਿਚ ਹੁਣ ਤਹਿਸੀਲਦਾਰ 9 ਵਜੇਂ ਰਜਿਸਟਰੀਆਂ ਕਰਦੇ ਮਿਲਣਗੇ, ਸਰਕਾਰ ਨੇ ਜਾਰੀ ਕੀਤੇ ਇਹ ਹੁਕਮ
ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਅੱਜ ਇੱਥੇ ਕਮਿਸ਼ਨ ਦੇ ਦਫ਼ਤਰ ਵਿਖੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ ਨੇ ਪੰਜਾਬ ਸਿਵਲ ਸੇਵਾ (ਕਾਰਜਕਾਰੀ ਸ਼ਾਖਾ) ਦੀ ਭਰਤੀ ਦੇ ਪ੍ਰੀਲਿਮਿਨਰੀ ਇਮਤਿਹਾਨ ਵਿੱਚ ਸੀ ਸੈਟ ਦੇ ਪੇਪਰ ਨੂੰ ਸੰਘੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਦੀ ਤਰਜ ‘ਤੇ ਕਰਨ ਦਾ ਫ਼ੈਸਲਾ ਕੀਤਾ ਅਤੇ ਆਪਣੀ ਸਿਫ਼ਾਰਿਸ਼ ਪੰਜਾਬ ਸਰਕਾਰ ਨੂੰ ਭੇਜੀ, ਜਿਸ ਨੂੰ ਮੁੱਖ ਮੰਤਰੀ ਦੀ ਮਨਜ਼ੂਰੀ ਨਾਲ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ।ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਅੱਗੇ ਦੱਸਿਆ ਕਿ ਪੀ.ਸੀ.ਐਸ. (ਕਾਰਜਕਾਰੀ ਸ਼ਾਖਾ) ਦੀ ਪ੍ਰੀਲਿਮਿਨਰੀ ਪ੍ਰੀਖਿਆ ਵਿੱਚ ਸੀ ਸੈਟ ਪੇਪਰ ਨੂੰ ਹੁਣ ਯੂ.ਪੀ.ਐਸ.ਸੀ. ਦੀ ਤਰਜ ‘ਤੇ ਕੇਵਲ ਕੁਆਲੀਫਾਇੰਗ ਪੇਪਰ ਵਜੋਂ ਹੀ ਲਿਆ ਜਾਵੇਗਾ
ਇਹ ਵੀ ਪੜ੍ਹੋ ਵੋਟਾਂ ਦੇ ਮੱਦੇਨਜ਼ਰ ਪੰਜਾਬ ਦੇ ਵਿਚ ਭਲਕੇ ਛੁੱਟੀ ਦਾ ਐਲਾਨ
ਅਤੇ ਪੀ.ਸੀ.ਐਸ. ਦੀ ਪ੍ਰੀਲਿਮਿਨਰੀ ਪ੍ਰੀਖਿਆ ਦੀ ਮੈਰਿਟ ਹੁਣ ਕੇਵਲ ਜਨਰਲ ਸਟੱਡੀਜ਼ ਦੇ ਪੇਪਰ ਦੇ ਅਧਾਰਤ ਹੀ ਤਿਆਰ ਕੀਤੀ ਜਾਵੇਗੀ। ਪੀ.ਪੀ.ਐਸ.ਸੀ. ਦੇ ਚੇਅਰਮੈਨ ਸ. ਔਲਖ ਨੇ ਸਪੱਸ਼ਟ ਕੀਤਾ ਹੈ ਕਿ ਪੀ.ਸੀ.ਐਸ. (ਕ.ਬ)ਪ੍ਰੀਲਿਮ ਇਮਤਿਹਾਨ ਵਿੱਚ ਪਹਿਲਾਂ ਦੀ ਤਰ੍ਹਾਂ ਨੈਗੇਟਿਵ ਮਾਰਕਿੰਗ ਨਹੀਂ ਹੋਵੇਗੀ।ਉਨ੍ਹਾਂ ਕਿਹਾ ਕਿ ਪੀ.ਪੀ.ਐਸ.ਸੀ. ਵੱਲੋਂ ਭਵਿੱਖ ਦੇ ਪੀ.ਸੀ.ਐਸ. ਮੇਨ ਇਮਿਤਹਾਨ ਵਿੱਚ ਜਨਰਲ ਸਟੱਡੀਜ਼ ਦੇ ਪੇਪਰ-1 ਵਿੱਚ ਪੰਜਾਬ ਦੇ ਇਤਿਹਾਸ, ਭੂਗੋਲ, ਸੱਭਿਆਚਾਰ ਅਤੇ ਅਰਥ ਵਿਵਸਥਾ ਨੂੰ ਵਿਸ਼ੇਸ਼ ਤਵੱਜੋ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ Gurdaspur News: 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ
ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਸ ਫ਼ੈਸਲੇ ਨਾਲ ਸਰਕਾਰੀ ਨੌਕਰੀਆਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਪੰਜਾਬ ਦੇ ਲੱਖਾਂ ਨੌਜਵਾਨਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਖਾਸ ਕਰਕੇ ਪੇਂਡੂ ਤੇ ਪੱਛੜੇ ਖੇਤਰਾਂ ਦੇ ਨੌਜਵਾਨ ਵੀ ਹੁਣ ਮੁਕਾਬਲੇ ਦੀ ਪੀ.ਸੀ.ਐਸ. ਦੀ ਇਸ ਉਚ ਪੱਧਰੀ ਪ੍ਰੀਖਿਆ ਵਿੱਚ ਬੈਠਕੇ ਦੂਜੇ ਪ੍ਰੀਖਿਆਰਥੀਆਂ ਦਾ ਮੁਕਾਬਲਾ ਕਰ ਸਕਣਗੇ। ਇਸ ਮੌਕੇ ਕਮਿਸ਼ਨ ਦੇ ਸਕੱਤਰ ਚਰਨਜੀਤ ਸਿੰਘ ਅਤੇ ਸਕੱਤਰ (ਪ੍ਰੀਖਿਆਵਾਂ) ਵਿਉਮ ਭਾਰਦਵਾਜ ਵੀ ਮੌਜੂਦ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਪੀ.ਸੀ.ਐਸ.(ਕਾਰਜਕਾਰੀ ਸ਼ਾਖਾ) ਲਈ ਪ੍ਰੀਲਿਮਿਨਰੀ ਇਮਤਿਹਾਨ ‘ਚ ਸੀ ਸੈਟ ਦਾ ਪੇਪਰ ਹੁਣ ਕੇਵਲ ਕੁਆਲੀਫਾਇੰਗ ਪੇਪਰ ਹੀ ਹੋਵੇਗਾ-ਚੇਅਰਮੈਨ ਜਤਿੰਦਰ ਸਿੰਘ ਔਲਖ"