Ex CM ਚੰਨੀ ਦੀ ਅਗਵਾਈ ਹੇਠ ਪਾਰਲੀਮੈਂਟ ਦੀ ਕਮੇਟੀ ਨੇ MSP ’ਤੇ ਕਾਨੂੰਨੀ ਗਰੰਟੀ ਦੀ ਕੀਤੀ ਸਿਫ਼ਾਰਿਸ਼

0
169

👉ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲਚਾਲ ਪੁੱਛਣ ਦੌਰਾਨ ਸੌਪੀ ਰਿਪੋਰਟ ਦੀ ਕਾਪੀ
👉ਖੇਤ ਮਜਦੂਰ ਤੇ ਕਿਸਾਨਾਂ ਦੇ ਪੂਰਾ ਕਰਜ਼ਾ ਦੀ ਕੀਤੀ ਮੁਆਫ਼ੀ ਦੀ ਮੰਗ
ਖ਼ਨੌਰੀ, 22 ਦਸੰਬਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਬਣੀ ਸੰਸਦ ਦੀ ਖੇਤੀਬਾੜੀ ਮਾਮਲਿਆਂ ਸਬੰਧੀ ਸਟੈਡਿੰਗ ਕਮੇਟੀ ਨੇ ਐਮਐਸਪੀ ਦੀ ਕਾਨੂੰਨੀ ਗਰੰਟੀ ਅਤੇ ਕਿਸਾਨ-ਮਜਦੂਰਾਂ ਦੇ ਕਰਜ਼ੇ ਮੁਆਫ਼ ਕਰਨ ਦੀ ਕੇਂਦਰ ਸਰਕਾਰ ਨੂੰ ਸਿਫ਼ਾਰਿਸ਼ ਕੀਤੀ ਹੈ। ਇੰਨ੍ਹਾਂ ਮੰਗਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਪੁੱਛਣ ਆਏ ਸ: ਚੰਨੀ ਨੇ ਇਸ ਰੀਪੋਰਟ ਦੀ ਕਾਪੀ ਉਨ੍ਹਾਂ ਨੂੰ ਸੌਂਪੀ।

ਇਹ ਵੀ ਪੜ੍ਹੋ mohali building collapse news: ਮਲਬੇ ਹੇਠੋਂ ਤਿੰਨ ਜਣੇ ਕੱਢੇ, ਇੱਕ ਲੜਕੀ ਦੀ ਹੋਈ ਮੌਤ, ਮਾਲਕਾਂ ਵਿਰੁਧ ਪਰਚਾ ਦਰਜ਼

ਉਨ੍ਹਾਂ ਇਸ ਮੌਕੇ ਡੱਲੇਵਾਲ ਨੂੰ ਦਸਿਆ ਕਿ ਕਮੇਟੀ ਦੀਆਂ ਹੋਈਆਂ ਮੀਟਿੰਗਾਂ ਵਿਚ ਕਿਸਾਨਾਂ ਤੇ ਮਜਦੂਰਾਂ ਦੀ ਦੁਰਦਸ਼ਾ ਬਾਰੇ ਲਗਾਤਾਰ ਚਰਚਾਵਾਂ ਕੀਤੀਆਂ ਗਈਆਂ ਅਤੇ ਇਹ ਫੈਸਲਾ ਕੀਤਾ ਗਿਆ ਕਿ ਕਿਸਾਨਾਂ ਦੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਦੇ ਲਈ ਫ਼ਸਲਾਂ ਉਪਰ ਐਮ.ਐਸ.ਪੀ ਦੀ ਕਾਨੂੰਨੀ ਗਰੰਟੀ ਦੇਣੀ ਲਾਜ਼ਮੀ ਹੈ।ਐਮ.ਪੀ ਚੰਨੀ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਹਮੇਸ਼ਾ ਕਿਸਾਨਾਂ ਦੇ ਹੱਕਾਂ ਦੀ ਹਾਮੀ ਰਹੀ ਹੈ ਤੇ ਮੁੱਖ ਮੰਤਰੀ ਦੇ ਕਾਰਜ਼ਕਾਲ ਦੌਰਾਨ ਵੀ ਕਿਸਾਨਾਂ ਤੇ ਮਜਦੂਰਾਂ ਦੀ ਭਲਾਈ ਲਈ ਕਦਮ ਚੁੱਕੇ ਗਏ ਸਨ। ਇਸ ਦੌਰਾਨ ਉਨ੍ਹਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ’ਤੇ ਚਿੰਤਾ ਜਾਹਰ ਕਰਦਿਆਂ ਉਹਨਾਂ ਦੀ ਦੇਸ ਨੂੰ ਜਰੂਰਤ ਦੀ ਮਹੱਤਤਾ ਦਸਦਿਆਂ ਆਪਣੀ ਸਿਹਤ ਦਾ ਖਿਆਲ ਰੱਖਣ ਦੀ ਅਪੀਲ ਕੀਤੀ ਤਾਂ ਕਿ ਇਸ ਸੰਘਰਸ਼ ਨੂੰ ਹੋਰ ਲੰਮੇ ਸਮੇਂ ਤੱਕ ਲੜਿਆ ਜਾ ਸਕੇ।

 

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here