ਹਿਸਾਰ, 23 ਦਸੰਬਰ: ਜ਼ਿਲ੍ਹੇ ਦੇ ਪਿੰਡ ਬੁੜਾਣਾ ਵਿਚ ਵਾਪਰੀ ਇੱਕ ਮੰਦਭਾਗੀ ਘਟਨਾ ਵਿਚ ਇੱਟਾਂ ਦੇ ਭੱਠੇ ਦੀ ਕੰਧ ਡਿੱਗਣ ਕਾਰਨ ਇੱਥੇ ਕੰਮ ਕਰਨ ਵਾਲੇ ਮਜਦੂਰਾਂ ਦੇ ਚਾਰ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਵਿਚ ਤਿੰਨ ਬੱਚੇ ਗੰਭੀਰ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਘਟਨਾ ਸਮੇਂ ਇਹ ਬੱਚੇ ਚਿਮਨੀ ਨਾਲ ਲੱਗਦੀ ਕੰਧ ਦੇ ਨਜਦੀਕ ਪਏ ਹੋਏ ਸਨ।
ਇਹ ਵੀ ਪੜ੍ਹੋ ਯੂਪੀ ’ਚ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਨੌਜਵਾਨਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਡੀਜੀਪੀ ਨੇ ਵੀ ਜਾਰੀ ਕੀਤਾ ਬਿਆਨ
ਇਸ ਘਟਨਾ ਵਿਚ ਮਾਰੇ ਗਏ ਬੱਚਿਆਂ ਵਿਚ 3 ਮਹੀਨਿਆਂ ਦੀ ਨਿਸ਼ਾ ਵੀ ਸ਼ਾਮਲ ਹੈ। ਇਸੇ ਤਰ੍ਹਾਂ 5 ਸਾਲਾਂ ਦੀ ਨੰਦਨੀ, 9 ਸਾਲ ਦਾ ਸੂਰਜ਼ ਅਤੇ 9 ਸਾਲ ਦਾ ਹੀ ਵਿਵੇਕ ਸ਼ਾਮਲ ਹੈ। ਪੁਲਿਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ ਕਿ ਇਹ ਕੰਧ ਕਿਸ ਤਰ੍ਹਾਂ ਡਿੱਗੀ। ਦੂਜੇ ਪਾਸੇ ਆਪਣੇ ਬੱਚਿਆਂ ਨੂੰ ਗਵਾ ਚੁੱਕੇ ਮਜਦੂਰਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਦੁਖਦਾਈ ਖ਼ਬਰ: ਭੱਠੇ ਦੀ ਕੰਧ ਡਿੱਗਣ ਕਾਰਨ ਮਜਦੂਰਾਂ ਦੇ ਚਾਰ ਬੱਚਿਆਂ ਦੀ ਹੋਈ ਮੌ+ਤ"