ਯੁਵਕ ਸੇਵਾਵਾਂ ਕਲੱਬਾਂ ਕੋਲੋਂ ਵਿੱਤੀ ਸਹਾਇਤਾ ਗ੍ਰਾਂਟ ਪ੍ਰਾਪਤ ਕਰਨ ਲਈ ਅਰਜ਼ੀਆਂ ਦੀ ਕੀਤੀ ਮੰਗ

0
28

ਸ੍ਰੀ ਮੁਕਤਸਰ ਸਾਹਿਬ 23 ਦਸੰਬਰ: ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਅਧਾਰ ’ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ ’ਚੋਂ ਅਰਜ਼ੀਆਂ ਦੀ ਮੰਗ 20 ਜਨਵਰੀ 2025 ਤੱਕ ਕੀਤੀ ਗਈ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਯੁਵਕ ਕਲੱਬਾਂ ਵੱਲੋਂ ਆਪਣੀਆਂ ਅਰਜ਼ੀਆਂ ਦੇ ਨਾਲ ਕਲੱਬ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀਆਂ ਫੋਟੋਆਂਅਤੇ ਅਖਬਾਰਾਂ ਦੀਆਂ ਕਾਤਰਾਂ ਨੱਥੀ ਕੀਤੀਆਂ ਜਾਣ

ਇਹ ਵੀ ਪੜ੍ਹੋ ਯੂਪੀ ’ਚ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਨੌਜਵਾਨਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਡੀਜੀਪੀ ਨੇ ਵੀ ਜਾਰੀ ਕੀਤਾ ਬਿਆਨ

ਤਾਂ ਜੋ ਵਧੀਆ ਕੰਮ ਕਰਨ ਵਾਲੀਆਂ ਜ਼ਿਲ੍ਹੇ ਭਰ ’ਚੋਂ ਯੁਵਕ ਕਲੱਬਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਖੇਡਾਂ ਦੇ ਸਮਾਨ, ਯੁਵਕ ਗਤੀਵਿਧੀਆਂ ਲਈ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕੀਤੀ ਜਾ ਸਕੇ। ਅਰਜ਼ੀਆਂ ਦੇਣ ਵਾਲੇ ਕਲੱਬ ਯੁਵਕ ਸੇਵਾਵਾਂ ਵਿਭਾਗ ਨਾਲ਼ ਐਫਲੀਏਟਿਡ ਹੋਣੇ ਚਾਹੀਦੇ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਚੋਂ ਯੋਗ ਯੁਵਕ ਕਲੱਬਾਂ ਦੀ ਚੋਣ ਜ਼ਿਲ੍ਹਾ ਪੱਧਰ ਤੇ ਬਣਾਈ ਗਈ ਕਮੇਟੀ ਵੱਲੋਂ ਕੀਤੀ ਜਾਵੇਗੀ।ਯੁਵਕ ਕਲੱਬਾਂ ਵੱਲੋਂ ਇਹ ਅਰਜ਼ੀਆਂ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਦੇ ਦਫਤਰ ਗੁਰੂਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਜਮਾਂ ਕਰਵਾਈਆਂ ਜਾ ਸਕਦੀਆਂ ਹਨ।ਵਧੇਰੇ ਜਾਣਕਾਰੀ ਲਈ ਸ੍ਰੀ ਰਘਬੀਰ ਸਿੰਘ ਮਾਨ ਮੋਬਾਇਲ ਨੰ. 95011-06638/99149-57957 ਤੇ ਕੀਤਾ ਜਾ ਸਕਦਾ ਹੈ ਸੰਪਰਕ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

LEAVE A REPLY

Please enter your comment!
Please enter your name here