👉ਐਮਸੀ ਹਰਪ੍ਰੀਤ ਸਿੰਘ ਭੋਗਲ ਤੇ ਦੀਪਾ ਰਾਣੀ ਹੋਈ ਆਪ ‘ਚ ਸ਼ਾਮਲ
ਫਗਵਾੜਾ/ਲੁਧਿਆਣਾ, 23 ਦਸੰਬਰ: ਦੋ ਦਿਨ ਪਹਿਲਾਂ ਨਗਰ ਨਿਗਮ ਦੀਆਂ ਹੋਈਆਂ ਚੋਣਾਂ ਤੋਂ ਬਾਅਦ ਵੱਖ ਵੱਖ ਪਾਰਟੀਆਂ ਅਤੇ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਕੌਂਸਲਰਾਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣਾ ਜਾਰੀ ਹੈ। ਅੱਜ ਪਹਿਲਾਂ ਜਿੱਥੇ ਜਲੰਧਰ ਵਿੱਚ ਪੰਜ ਕੌਂਸਲਰਾਂ ਵੱਲੋਂ ਆਪ ਦਾ ਪੱਲਾ ਫੜਿਆ ਗਿਆ, ਉੱਥੇ ਫਗਵਾੜਾ ਅਤੇ ਲੁਧਿਆਣਾ ਦੇ ਵਿੱਚ ਵੀ ਇੱਕ- ਇੱਕ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਿਆ। ਫਗਵਾੜਾ ਦੇ ਵਾਰਡ ਨੰ 10 ਤੋਂ ਐਮਸੀ ਦੀ ਜਿੱਤ ਪ੍ਰਾਪਤ ਕਰਨ ਵਾਲੇ ਹਰਪ੍ਰੀਤ ਸਿੰਘ ਭੋਗਲ ਸੋਮਵਾਰ ਨੂੰ ਆਪਣੇ ਸਾਥੀ ਅਵਤਾਰ ਸਿੰਘ ਪਰਮਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਇਹ ਵੀ ਪੜ੍ਹੋ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖ ਕੇ 5 ਨਵੇਂ ਪੁਲ ਬਣਾਉਣ ਦੀ ਅਪੀਲ
‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਡਾ. ਰਾਜ ਕੁਮਾਰ ਚੱਬੇਵਾਲ ਨੇ ਅਧਿਕਾਰਤ ਤੌਰ ’ਤੇ ਹਰਪ੍ਰੀਤ ਸਿੰਘ ਭੋਗਲ ਅਤੇ ਅਵਤਾਰ ਸਿੰਘ ਪਰਮਾਰ ਨੂੰ ’ਆਪ’ ’ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸੇ ਤਰ੍ਹਾਂ ਲੁਧਿਆਣਾ ਵਿੱਚ ਵੀ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਵਾਰਡ ਨੰਬਰ 11 ਤੋਂ ਆਜ਼ਾਦ ਉਮੀਦਵਾਰ ਦੀਪਾ ਰਾਣੀ ਪਤਨੀ ਅਨੁਜ ਚੌਧਰੀ ਆਪਣੇ ਸਾਥੀਆਂ ਸਮੇਤ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਮੌਜੂਦਗੀ ਵਿੱਚ ‘ਆਪ’ ਵਿੱਚ ਸ਼ਾਮਿਲ ਹੋਏ।ਇਸ ਮੌਕੇ ‘ਆਪ’ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਅਸ਼ੋਕ ਕੁਮਾਰ ਪੱਪੀ ਪਰਾਸ਼ਰ, ਮਦਨ ਲਾਲ ਬੱਗਾ ਅਤੇ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਮੋਹੀ ਵੀ ਮੌਜੂਦ ਰਹੇ। ਅਸੀਂ ਸਾਰਿਆਂ ਦਾ ਪਾਰਟੀ ਵਿੱਚ ਸਵਾਗਤ ਕਰਦੇ ਹਾਂ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK