ਨਵੀਂ ਕਾਰ ਲੈ ਕੇ ਘਰ ਆ ਰਹੇ ਸਿਹਤ ਵਿਭਾਗ ਦੇ ਅਧਿਕਾਰੀ ਦੀ ਸੜਕ ਹਾਦਸੇ ‘ਚ ਹੋਈ ਮੌ+ਤ

0
753

ਬਠਿੰਡਾ, 23 ਦਸੰਬਰ: ਸੋਮਵਾਰ ਬਾਅਦ ਦੁਪਹਿਰ ਸਥਾਨਕ ਭੁੱਚੋ ਰੋਡ ‘ਤੇ ਚੇਤਕ ਪਾਰਕ ਦੇ ਨਜਦੀਕ ਵਾਪਰੇ ਇੱਕ ਦਰਦਨਾਕ ਹਾਦਸੇ ਦੇ ਵਿੱਚ ਸਿਹਤ ਵਿਭਾਗ ਵਿੱਚ ਤੈਨਾਤ ਇੱਕ ਮੁਲਾਜ਼ਮ ਦੀ ਮੌਤ ਹੋ ਗਈ। ਘਟਨਾ ਸਮੇਂ ਮ੍ਰਿਤਕ ਨੌਜਵਾਨ ਨਵੀਂ ਖਰੀਦੀ ਆਲਟੋ ਕਾਰ ਲੈ ਕੇ ਘਰ ਆ ਰਿਹਾ ਸੀ ਪਰੰਤੂ ਰਾਸਤੇ ਵਿਚ ਇਹ ਹਾਦਸਾ ਵਾਪਰ ਗਿਆ। ਇਹ ਹਾਦਸਾ ਦੂਜੀ ਸਾਈਡ ਤੋਂ ਆ ਰਹੀ ਇੱਕ ਤੇਜ਼ ਰਫਤਾਰ ਈਕੋ ਸਪੋਰਟ ਕਾਰ ਦੇ ਚਾਲਕ ਦੀ ਗਲਤੀ ਦੇ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਮਿਰਤਕ ਨੌਜਵਾਨ ਦੀ ਪਹਿਚਾਣ ਯੋਗਰਾਜ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਗਲੀ 10 ਨੰਬਰ ਬਠਿੰਡਾ ਦੇ ਤੌਰ ‘ਤੇ ਹੋਈ ਹੈ।

ਇਹ ਵੀ ਪੜ੍ਹੋ ਦੁਖਦਾਈ ਖ਼ਬਰ: ਭੱਠੇ ਦੀ ਕੰਧ ਡਿੱਗਣ ਕਾਰਨ ਮਜਦੂਰਾਂ ਦੇ ਚਾਰ ਬੱਚਿਆਂ ਦੀ ਹੋਈ ਮੌ+ਤ

ਯੋਗਰਾਜ ਸਿੰਘ ਗੋਨਿਆਣਾ ਮੰਡੀ ਹਸਪਤਾਲ ਵਿਖੇ ਕਮਿਊਨਿਟੀ ਹੈਲਥ ਆਫਿਸਰ ਲੱਗਿਆ ਹੋਇਆ ਸੀ। ਮਿਰਤਕ ਦੇ ਇੱਕ ਸਾਲ ਦਾ ਬੇਟਾ ਵੀ ਹੈ। ਇਹ ਵੀ ਪਤਾ ਲੱਗਿਆ ਹੈ ਕਿ ਡੇਢ ਮਹੀਨਾ ਪਹਿਲਾਂ ਯੋਗਰਾਜ ਦੇ ਪਿਤਾ ਦੀ ਵੀ ਮੌਤ ਹੋ ਗਈ ਸੀ। ਸੂਚਨਾ ਮੁਤਾਬਕ ਨੇ ਆਪਣੀ ਪੁਰਾਣੀ ਕਾਰ ਦੇ ਕੇ ਕਾਲੇ ਰੰਗ ਦੀ ਅਲਟੋ ਕਾਰ ਖਰੀਦੀ ਸੀ ਅਤੇ ਉਸਨੂੰ ਭੁੱਚੋ ਵਾਲੀ ਸਾਈਡ ਤੋਂ ਬਠਿੰਡਾ ਆਪਣੇ ਘਰ ਲੈ ਕੇ ਆ ਰਿਹਾ ਸੀ। ਇਸ ਦੌਰਾਨ ਬਠਿੰਡਾ ਵਾਲੀ ਸਾਈਡ ਤੋਂ ਜਾ ਰਹੀ ਇਕ ਤੇਜ਼ ਰਫ਼ਤਾਰ ਈਕੋ ਸਪੋਰਟ ਗੱਡੀ ਡਿਵਾਈਡਰ ਤੋੜਦੀ ਹੋਈ ਦੂਜੇ ਪਾਸੇ ਉਸ ਦੇ ਸਾਹਮਣੇ ਆ ਕੇ ਵੱਜੀ।

ਇਹ ਵੀ ਪੜ੍ਹੋ ਪੰਜਾਬ ਵਿਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਦੋ ਵਿਦੇਸ਼ੀ ਵਿਦਿਆਰਥੀਆਂ ਦੀ ਹੋਈ ਮੌ+ਤ

ਇਹ ਹਾਦਸਾ ਇੰਨਾਂ ਭਿਆਨਕ ਸੀ ਕਿ ਦੋਨੋਂ ਗੱਡੀਆਂ ਬੁਰੀ ਤਰ੍ਹਾਂ ਚਕਨਾਚੂਰ ਹੋ ਗਈਆਂ। ਹਾਦਸੇ ਦੇ ਵਿੱਚ ਯੋਗਰਾਜ ਸਿੰਘ ਗੰਭੀਰ ਜਖਮੀ ਹੋ ਗਿਆ ਅਤੇ ਉਸਨੇ ਆਦੇਸ਼ ਹਸਪਤਾਲ ਵਿੱਚ ਜਾ ਕੇ ਦਮ ਤੋੜ ਦਿੱਤਾ ਜਦੋਂ ਕਿ ਦੂਜੇ ਪਾਸੇ ਈਕੋ ਸਪੋਰਟ ਕਾਰ ਵਿੱਚ ਚਾਰ ਜਣੇ ਸਵਾਰ ਸਨ , ਵੀ ਇਸ ਹਾਦਸੇ ਵਿੱਚ ਜ਼ਖਮੀ ਹੋ ਗਏ, ਜਿਨਾਂ ਨੂੰ ਵੀ ਇਲਾਜ ਲਈ ਆਦੇਸ਼ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸੜਕ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਬਠਿੰਡਾ ਸਿਟੀ ਦੇ ਡੀਐਸਪੀ ਸਰਵਜੀਤ ਸਿੰਘ ਬਰਾੜ ਨੇ ਦੱਸਿਆ ਕਿ ਘਟਨਾ ਦਾ ਪਤਾ ਚੱਲਦੇ ਹੀ ਸੜਕ ਸੁਰੱਖਿਆ ਫੋਰਸ ਦੇ ਜਵਾਨ ਅਤੇ ਥਾਣਾ ਕੈਂਟ ਦੀ ਪੁਲਿਸ ਮੌਕੇ ‘ਤੇ ਪੁੱਜ ਗਈ ਸੀ, ਜਿਨਾਂ ਵੱਲੋਂ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ। ਉਹਨਾਂ ਦੱਸਿਆ ਕਿ ਥਾਣਾ ਕੈਟ ਵੱਲੋਂ ਜਿੰਮੇਵਾਰਾਂ ਵਿਰੁੱਧ ਪਰਚਾ ਦਰਜ ਕੀਤਾ ਜਾ ਰਿਹਾ ਹੈ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

LEAVE A REPLY

Please enter your comment!
Please enter your name here