Friday, April 17, 2026
spot_img
spot_img

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕਾਰਜਕਾਰੀ ਇੰਜਨੀਅਰ ਰੋਹਿਤ ਜਿੰਦਲ ਨੂੰ ਪੀਸੀਐਸ ਅਫਸਰ ਵਜੋਂ ਚੁਣੇ ਜਾਣ ‘ਤੇ ਵਧਾਈ

Date:

spot_img

ਚੰਡੀਗੜ੍ਹ, 24 ਦਸੰਬਰ:ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਾਰਜਕਾਰੀ ਇੰਜੀਨੀਅਰ (ਪੀ.ਡਬਲਿਊ.ਡੀ) ਰੋਹਿਤ ਜਿੰਦਲ ਨੂੰ ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਅਧਿਕਾਰੀ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ। ਲੋਕ ਨਿਰਮਾਣ ਮੰਤਰੀ ਨੇ ਇਸ ਮੌਕੇ ਲਗਾਤਾਰ ਸਿੱਖਦੇ ਰਹਿਣ ਅਤੇ ਪੇਸ਼ੇਵਰ ਵਿਕਾਸ ਦੇ ਮਹੱਤਵ ‘ਤੇ ਵੀ ਜੋਰ ਦਿੱਤਾ।ਅੱਜ ਇੱਥੇ ਆਪਣੇ ਦਫ਼ਤਰ ਵਿਖੇ ਰੋਹਿਤ ਜਿੰਦਲ ਨੂੰ ਸਨਮਾਨਿਤ ਕਰਦੇ ਹੋਏ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਸ ਵੱਕਾਰੀ ਉਪਲਬਧੀ ਲਈ ਉਸ ਦੀ ਬੇਮਿਸਾਲ ਪ੍ਰਤੀਬੱਧਤਾ ਅਤੇ ਲਗਨ ਲਈ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਰੋਹਿਤ ਜਿੰਦਲ ਦਾ ਕਾਰਜਕਾਰੀ ਇੰਜੀਨੀਅਰ ਤੋਂ ਪੀਸੀਐਸ ਅਧਿਕਾਰੀ ਤੱਕ ਦਾ ਸਫ਼ਰ ਇਸ ਗੱਲ ਦੀ ਇੱਕ ਸ਼ਾਨਦਾਰ ਉਦਾਹਰਣ ਹੈ ਕਿ ਦ੍ਰਿੜਤਾ ਅਤੇ ਲਗਨ ਨਾਲ ਕੀ ਪ੍ਰਾਪਤ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ ਬਜੁਰਗਾਂ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦਾ ਮੁੱਖ ਟੀਚਾ: ਡਾ. ਬਲਜੀਤ ਕੌਰ

ਉਨ੍ਹਾਂ ਕਿਹਾ ਕਿ ਇਸ ਅਧਿਕਾਰੀ ਦੀ ਇਹ ਪ੍ਰਾਪਤੀ ਬਿਨਾਂ ਸ਼ੱਕ ਦੂਜਿਆਂ ਨੂੰ ਤਰੱਕੀ ਲਈ ਲਗਾਤਾਰ ਯਤਨ ਕਰਦੇ ਰਹਿਣ ਲਈ ਪ੍ਰੇਰਿਤ ਕਰੇਗੀ।ਰੋਹਿਤ ਜਿੰਦਲ, ਜੋ ਕਿ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਵਿੱਚ ਕਾਰਜਕਾਰੀ ਇੰਜੀਨੀਅਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਨੇ ਆਪਣੇ ਸਹਿਯੋਗੀਆਂ ਅਤੇ ਉੱਚ ਅਧਿਕਾਰੀਆਂ ਵੱਲੋਂ ਮਿਲੇ ਸਹਿਯੋਗ ਅਤੇ ਹੌਸਲੇ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪੀਸੀਐਸ ਅਧਿਕਾਰੀ ਵਜੋਂ ਚੁਣੇ ਜਾਣ ‘ਤੇ ਉਹ ਬਹੁਤ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਉਨ੍ਹਾਂ ਦੇ ਸਾਥੀਆਂ ਦੇ ਅਟੁੱਟ ਸਹਿਯੋਗ ਅਤੇ ਉੱਚ ਅਧਿਕਾਰੀਆਂ ਦੇ ਮਾਰਗਦਰਸ਼ਨ ਤੋਂ ਬਿਨਾਂ ਸੰਭਵ ਨਹੀਂ ਸੀ। ਉਨ੍ਹਾਂ ਕਿਹਾ ਕਿ ਉਹ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਹਨ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...