ਚੰਡੀਗੜ੍ਹ, 24 ਦਸੰਬਰ: ਲੰਘੀ 21 ਦਸੰਬਰ ਨੂੰ ਸੂਬੇ ਭਰ ਵਿਚ 5 ਨਗਰ ਨਿਗਮਾਂ ਤੇ 43 ਨਗਰ ਕੋਂਸਲਾਂ ਦੀਆਂ ਹੋਈਆਂ ਚੋਣਾਂ ਨੂੰ ਲੈਕੇ ਲੱਗਿਆ ਚੋਣ ਜਾਬਤਾ ਹੁਣ ਹਟ ਗਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਜੋ ਕਿ 08.12.2024 ਤੋਂ ਪੰਜਾਬ ਰਾਜ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਦੀਆਂ ਆਮ/ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰੋਗਰਾਮ ਦੇ ਐਲਾਨ ਉਪਰੰਤ ਲਾਗੂ ਕੀਤਾ ਗਿਆ ਸੀ, ਹੁਣ ਚੋਣਾਂ ਦੀ ਸਮਾਪਤੀ ਤੋਂ ਬਾਅਦ, ਰਾਜ ਵਿੱਚ ਸਬੰਧਤ ਨਗਰ ਪਾਲਿਕਾਵਾਂ ਦੇ ਮਾਲ ਅਸਟੇਟ ਵਿੱਚ ਤੁਰੰਤ ਪ੍ਰਭਾਵ ਤੋਂ ਹਟਾਇਆ ਜਾਂਦਾ ਹੈ। ਗੌਰ ਹੋਵੇ ਕਿ ਚੋਣ ਜਾਬਤਾ ਹਟਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਪਹਿਲਾਂ ਦੀ ਤਰ੍ਹਾਂ ਕੰਮ ਕਰ ਸਕੇਗੀ।
Share the post "ਨਗਰ ਨਿਗਮ ਤੇ ਕੋਂਸਲ ਚੋਣਾਂ ਨੂੰ ਲੈਕੇ ਪੰਜਾਬ ਵਿਚ ਲੱਗਿਆ ਆਦਰਸ਼ ਚੋਣ ਜ਼ਾਬਤਾ ਹਟਿਆ"