Thursday, April 16, 2026
spot_img
spot_img

ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ

Date:

spot_img

7000 ਕਰੋੜ ਰੁਪਏ ਦੀਆਂ ਆਰ.ਡੀ.ਐਫ ਅਤੇ ਐਮ.ਡੀ.ਐਫ ਅਦਾਇਗੀਆਂ ਨੂੰ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ
ਚੰਡੀਗੜ੍ਹ, 24 ਦਸੰਬਰ;ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫੰਡ (ਐਮ.ਡੀ.ਐਫ.) ਦੇ ਨਾਜ਼ੁਕ ਮੁੱਦੇ ਨੂੰ ਹੱਲ ਕਰਨ ਲਈ ਇੱਕ ਠੋਸ ਯਤਨ ਵਜੋਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਅਤੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਵਫ਼ਦ ਨੇ 7000 ਕਰੋੜ ਰੁਪਏ ਦੀਆਂ ਆਰ.ਡੀ.ਐਫ ਅਤੇ ਐਮ.ਡੀ.ਐਫ ਅਦਾਇਗੀਆਂ, ਜੋ ਕਿ ਪੰਜਾਬ ਦੇ ਵਿਆਪਕ ਖੇਤੀਬਾੜੀ ਮਾਰਕੀਟਿੰਗ ਬੁਨਿਆਦੀ ਢਾਂਚੇ ਨੂੰ ਬਣਾਈ ਰੱਖਣ ਲਈ ਮਹੱਤਵਪੂਰਨ ਹਨ, ਨੂੰ ਤੁਰੰਤ ਜਾਰੀ ਕਰਨ ਦੀ ਫੌਰੀ ਲੋੜ ‘ਤੇ ਜ਼ੋਰ ਦਿੱਤਾ।ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੀਟਿੰਗ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਵਫ਼ਦ ਨੇ ਆਰ.ਡੀ.ਐਫ ਅਤੇ ਐਮ.ਡੀ.ਐਫ ਦੇ ਭੁਗਤਾਨ ਵਿੱਚ ਹੋ ਰਹੀ ਦੇਰੀ ਕਾਰਨ ਪੰਜਾਬ ਨੂੰ ਦਰਪੇਸ਼ ਵਿਲੱਖਣ ਚੁਣੌਤੀਆਂ ‘ਤੇ ਜ਼ੋਰ ਦਿੰਦਿਆਂ ਇਸ ਮੀਟਿੰਗ ਵਿੱਚ ਉਸਾਰੂ ਚਰਚਾ ਕੀਤੀ।

ਇਹ ਵੀ ਪੜ੍ਹੋ ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ: ਮੁੱਖ ਮੰਤਰੀ

ਉਨ੍ਹਾਂ ਕਿਹਾ ਕਿ ਮੰਡੀ ਬੋਰਡ, ਮੰਡੀਆਂ, ਮੰਡੀਆਂ ਨੂੰ ਜੋੜਨ ਵਾਲੀਆਂ ਸੜਕਾਂ ਅਤੇ ਖੇਤੀਬਾੜੀ ਮੰਡੀਕਰਨ ਨਾਲ ਸਬੰਧਤ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਇਹਨਾਂ ਫੰਡਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਕੇਂਦਰੀ ਵਿੱਤ ਮੰਤਰੀ ਨੂੰ ਜਾਣੂ ਕਰਵਾਉਣ ਲਈ ਰਾਜ ਸਰਕਾਰ ਦੇ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਜੋ ਕਿ ਇੱਕ ਵਿਕੇਂਦਰੀਕ੍ਰਿਤ ਖਰੀਦ (ਡੀ.ਸੀ.ਪੀ) ਰਾਜ ਹੈ, ਦੇ ਮਾਮਲੇ ਵਿੱਚ ਆਰ.ਡੀ.ਐਫ ਅਤੇ ਐਮ.ਡੀ.ਐਫ ਦੀ ਤੁਲਨਾ ਹੋਰ ਗੈਰ-ਡੀਸੀਪੀ ਰਾਜਾਂ ਨਾਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮੰਡੀ ਬੁਨਿਆਦੀ ਢਾਂਚਾ ਦਹਾਕਿਆਂ ਦੌਰਾਨ ਵਿਕਸਤ ਹੋਇਆ ਹੈ ਅਤੇ ਖਰੀਦ ਪ੍ਰਕਿਰਿਆਵਾਂ ਵਿੱਚ ਮਹੱਤਵਪੂਰਨ ਸੁਧਾਰ ਹੋਇਆ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਇਸ ਦੇ ਵਿਸ਼ਾਲ ਅਤੇ ਲੰਬੇ ਸਮੇਂ ਲਈ ਪਰਖੇ ਜਾ ਚੁੱਕੇ ਬੁਨਿਆਦੀ ਢਾਂਚੇ, ਜੋ ਕਿਸੇ ਹੋਰ ਰਾਜ ਕੋਲ ਨਹੀਂ ਹੈ, ਦੇ ਕਾਰਨ ਇੱਕ ਵਧੇਰੇ ਆਰ.ਡੀ.ਐਫ/ਐਮ.ਡੀ.ਐਫ ਚਾਰਜ ਕਰਨਾ ਪੈਂਦਾ ਹੈ । ਉਨ੍ਹਾਂ ਕਿਹਾ ਕਿ ਇਹ ਆਰ.ਡੀ.ਐਫ ਅਤੇ ਐਮ.ਡੀ.ਐਫ ਦੀ ਬਦੌਲਤ ਹੈ ਕਿ ਪੰਜਾਬ ਆਪਣੇ ਦੂਰ-ਦੁਰਾਡੇ ਦੇ ਪਿੰਡਾਂ ਨੂੰ ਮੰਡੀਆਂ ਨਾਲ ਜੋੜਨ ਵਾਲੀਆਂ ਸੜਕਾਂ ਦਾ ਇੱਕ ਵਿਸ਼ਾਲ ਨੈੱਟਵਰਕ ਵਿਕਸਿਤ ਕਰਨ ਵਿੱਚ ਕਾਮਯਾਬ ਹੋਇਆ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਤਕਨੀਕੀ ਖੇਤਰ ਵਿੱਚ ਸਿੱਖਿਆ ਕ੍ਰਾਂਤੀ;ਆਈ.ਟੀ.ਆਈਜ਼. ‘ਚ ਦਾਖਲਿਆਂ ਵਿੱਚ ਭਾਰੀ ਵਾਧਾ ਦਰਜ

ਉਨ੍ਹਾਂ ਕਿਹਾ ਕਿ ਇਹ ਸੜਕਾਂ ਹੁਣ ਰੱਖ-ਰਖਾਅ ਅਤੇ ਰੀਕਾਰਪੇਟਿੰਗ ਦੀ ਮੰਗ ਕਰਦੀਆਂ ਹਨ, ਜੋ ਕਿ ਲੋੜੀਂਦੇ ਆਰ.ਡੀ.ਐਫ/ਐਮ.ਡੀ.ਐਫ ਫੰਡਾਂ ਤੋਂ ਬਿਨਾਂ ਸੰਭਵ ਨਹੀਂ ਹੋਵੇਗਾ।ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਫੰਡ ਜਾਰੀ ਕਰਨ ‘ਚ ਹੋਰ ਦੇਰੀ ਸੂਬੇ ਦੀ ਆਪਣੇ ਬੁਨਿਆਦੀ ਢਾਂਚੇ ਨੂੰ ਕਾਇਮ ਰੱਖਣ ਦੀ ਸਮਰੱਥਾ ਨੂੰ ਗੰਭੀਰਤਾ ਨਾਲ ਸੀਮਤ ਕਰਨ ਦੇ ਨਾਲ-ਨਾਲ ਅਤੇ ਫਸਲਾਂ ਦੀ ਖਰੀਦ ਪ੍ਰਕ੍ਰਿਆ ਵਿੱਚ ਔਕੜਾਂ ਖੜ੍ਹੀਆਂ ਕਰੇਗੀ ਜੋ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਕਦੇ ਨਹੀਂ ਚਾਹੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਜਲਦੀ ਹੀ ਕੋਈ ਫੈਸਲਾ ਲਿਆ ਜਾਵੇਗਾ ਅਤੇ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਨਿਰੰਤਰ ਵਿਕਾਸ ਅਤੇ ਰੱਖ-ਰਖਾਅ ਲਈ ਅਤਿ ਲੋੜੀਂਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਕੇਂਦਰ ਸਰਕਾਰ ਵੱਲੋਂ ਆਰ.ਡੀ.ਐਫ ਅਤੇ ਐਮ.ਡੀ.ਐਫ ਦੀਆਂ ਅਦਾਇਗੀਆਂ ਜਲਦੀ ਹੀ ਜਾਰੀ ਕਰ ਦਿੱਤੀਆਂ ਜਾਣਗੀਆਂ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...