ਨਵੀਂ ਦਿੱਲੀ, 25 ਦਸੰਬਰ: ਬੇਸ਼ੱਕ ਦੇਸ ਦੀ ਰਾਜਧਾਨੀ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਲਈ ਹਾਲੇ ਤੱਕ ਚੋਣ ਕਮਿਸ਼ਨ ਵੱਲੋਂ ਐਲਾਨ ਨਹੀਂ ਕੀਤਾ ਗਿਆ ਪ੍ਰੰਤੂ ਇੱਥੋਂ ਦੀਆਂ ਸਿਆਸੀ ਪਾਰਟੀਆਂ ਵੱਲੋਂ ਵੱਡੇ ਪੱਧਰ ’ਤੇ ਚੋਣ ਮੁਹਿੰਮ ਵਿੱਢੀ ਹੋਈ ਹੈ। ਆਮ ਆਦਮੀ ਪਾਰਟੀ ਵੱਲੋਂ ਜਿੱਥੇ ਸਮੂਹ 70 ਵਿਧਾਨ ਸਭਾ ਹਲਕਿਆਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰਕੇ ਪਹਿਲਕਦਮੀ ਕੀਤੀ ਗਈ ਹੈ, ਉਥੇ ਹੁਣ ਕਾਂਗਰਸ ਪਾਰਟੀ ਨੇ ਵੀ 26 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਇਸਤੋਂ ਪਹਿਲਾਂ ਲੰਘੀਆਂ ਲੋਕ ਸਭਾ ਚੋਣਾਂ ਕਾਂਗਰਸ ਅਤੇ ਆਪ ਨੇ ਮਿਲ ਕੇ ਲੜੀਆਂ ਸਨ ਪ੍ਰੰਤੂ ਦੋਨਾਂ ਹੀ ਧਿਰਾਂ ਨੂੰ ਕੋਈ ਸਫ਼ਲਤਾ ਨਹੀਂ ਮਿਲੀ ਸੀ। ਜਿਸਤੋਂ ਬਾਅਦ ਹੁਣ ਦੋਨੋਂ ਪਾਰਟੀਆਂ ਅਲੱਗ ਅਲੱਗ ਚੋਣਾਂ ਲੜ ਰਹੀਆਂ ਹਨ।
ਇਹ ਵੀ ਪੜ੍ਹੋ ਦੇਸ ਦੇ ਪੰਜ ਸੂਬਿਆਂ ’ਚ ਨਿਯੁਕਤ ਕੀਤੇ ਨਵੇਂ ਰਾਜਪਾਲ
ਕਾਂਗਰਸ ਪਾਰਟੀ ਵੱਲੋਂ ਜਾਰੀ ਉਮੀਦਵਾਰਾਂ ਦੀ ਲਿਸਟ ਹੇਠਾਂ ਨੱਥੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK