ਸ੍ਰੀ ਅੰਮ੍ਰਿਤਸਰ ਸਾਹਿਬ, 25 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਧਾਰਮਿਕ ਸਜ਼ਾ ਭੁਗਤਣੀ ਪਈ ਹੈ। ਇਹ ਸਜ਼ਾ ਬੀਤੇ ਦਿਨੀਂ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਧਾਮੀ ਵੱਲੋਂ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਆਦੇਸ਼ ਅਨੁਸਾਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਦੁਬਾਰਾ ਲਗਾਈ ਗਈ ਹੈ।
ਇਹ ਵੀ ਪੜ੍ਹੋ ਯੂ.ਪੀ ’ਚ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਨੌਜਵਾਨਾਂ ਦੀਆਂ ਲਾਸ਼ਾਂ ਲੈ ਕੇ ਆ ਰਹੀ ਐਂਬਲੈਂਸ ਹੋਈ ਹਾਦਸਾਗ੍ਰਸਤ
ਇਸ ਦੌਰਾਨ ਪੰਜ ਪਿਆਰਿਆਂ ਨੇ ਐਡਵੋਕੇਟ ਧਾਮੀ ਨੂੰ ਇੱਕ ਘੰਟਾ ਜੋੜਾ ਘਰ ਵਿੱਚ ਜੋੜੇ ਸਾਫ਼ ਕਰਨ ਅਤੇ ਇੱਕ ਘੰਟਾ ਲੰਗਰ ਵਿਖੇ ਬਰਤਨ ਮਾਂਜਣ ਦੀ ਸੇਵਾ ਕਰਨ ਦੇ ਨਾਲ-ਨਾਲ ਪੰਜ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ 500 ਰੁਪਏ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣ ਦਾ ਆਦੇਸ਼ ਦਿੱਤਾ ਹੈ। ਇਸੇ ਦੌਰਾਨ ਐਡਵੋਕੇਟ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੰਨਦਿਆਂ ਜੋੜਾ ਘਰ, ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਆਪਣੀ ਸੇਵਾ ਸੰਪੂਰਨ ਕੀਤੀ।
ਜ਼ਿਕਰ ਯੋਗ ਹੈ ਕਿ ਇਸ ਮਾਮਲੇ ਦੇ ਵਿੱਚ ਪੰਜਾਬ ਮਹਿਲਾ ਕਮਿਸ਼ਨ ਵੱਲੋਂ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਤਲਬ ਕੀਤਾ ਗਿਆ ਸੀ ਜਿੱਥੇ ਪ੍ਰਧਾਨ ਧਾਮੀ ਵੱਲੋਂ ਲਿਖਤੀ ਮਾਫੀ ਦਿੱਤੀ ਗਈ ਸੀ ਪ੍ਰੰਤੂ ਮਹਿਲਾ ਕਮਿਸ਼ਨ ਦੀ ਪ੍ਰਧਾਨ ਰਾਜ ਲਾਲੀ ਗਿੱਲ ਨੇ ਇਸ ਮਾਫੀ ਨੂੰ ਨਾ ਕਾਫੀ ਦੱਸਦਿਆਂ ਵੱਡੀ ਕਾਰਵਾਈ ਦੇ ਸੰਕੇਤ ਦਿੱਤੇ ਸਨ!
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਅਕਾਲੀ ਲੀਡਰਸ਼ਿਪ ਤੋਂ ਬਾਅਦ ਹੁਣ ਸ੍ਰੌਮਣੀ ਕਮੇਟੀ ਪ੍ਰਧਾਨ ਧਾਮੀ ਨੇ ਵੀ ਭੁਗਤੀ ਧਾਰਮਿਕ ਸਜ਼ਾ"