ਲੁਧਿਆਣਾ ’ਚ ਮਾਂ-ਪੁੱਤ ਦੀਆਂ ਲਾਸ਼ਾਂ ਬਰਾਮਦ; ਕ+ਤਲ ਦਾ ਸ਼ੱਕ, ਪੁਲਿਸ ਵੱਲੋਂ ਜਾਂਚ ਸ਼ੁਰੂ

0
128

ਲੁਧਿਆਣਾ, 25 ਦਸੰਬਰ: ਸਥਾਨਕ ਸ਼ਹਿਰ ਦੇ ਵਿਚ ਇੱਕ ਘਰ ‘ਚੋਂ ਮਾਂ-ਪੁੱਤ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਘਟਨਾ ਦਾ ਪਤਾ ਲੱਗਦੇ ਹੀ ਇਲਾਕੇ ਵਿਚ ਦਹਿਸਤ ਫੈਲ ਗਈ ਹੈ। ਸੂਚਨਾ ਮਿਲਣ ’ਤੇ ਪੁਲਿਸ ਵੱਲੋਂ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੁਢਲੀ ਪੜਤਾਲ ਮੁਤਾਬਕ ਇਹ ਕਤਲ ਦੀ ਵਾਰਦਾਤ ਲੱਗਦੀ ਹੈ ਕਿਉਂਕਿ ਦੋਨਾਂ ਮ੍ਰਿਤਕਾਂ ਦੇ ਸਿਰ ਉਪਰ ਗੰਭੀਰ ਸੱਟਾਂ ਲੱਗੀਆਂ ਹੋਈਆਂ ਹਨ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਦਾ ਹੌਲਦਾਰ ਨਸ਼ਾ ਤਸਕਰੀ ਕਰਦਾ ਦੋ ਸਾਥੀਆਂ ਸਹਿਤ ਕਾਬੂ

ਪਤਾ ਲੱਗਿਆ ਹ ਕਿ ਘਰ ਅੰਦਰੋਂ ਜਿੰਦਰਾ ਲੱਗਾ ਸੀ, ਜਿਸ ਕਾਰਨ ਪੁਲਿਸ ਨੇ ਦਰਵਾਜ਼ਾ ਤੋੜ ਕੇ ਅੰਦਰ ਦਾਖ਼ਲ ਹੋਣਾ ਪਿਆ। ਮ੍ਰਿਤਕ ਔਰਤ ਦੀ ਪਹਿਚਾਣ ਸੋਨੀਆ ਅਤੇ ਉਸਦੇ ਬੇਟੇ ਉਨ੍ਹਾਂ ਦੇ ਕਮਰੇ ’ਚ ਪਈਆਂ ਮਿਲੀਆਂ ਹਨ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਵਾ ਦਿੱਤਾ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

LEAVE A REPLY

Please enter your comment!
Please enter your name here