ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ

Date:

spot_img

👉ਹਰ ਪੇਂਡੂ ਘਰ ਨੂੰ ਪਾਈਪ ਰਾਹੀਂ ਪਾਣੀ ਦੀ ਸਪਲਾਈ ਦੇਣ ਵਾਲਾ ਪੰਜਾਬ ਦੇਸ਼ ਦਾ ਪੰਜਵਾਂ ਸੂਬਾ ਬਣਿਆ
ਚੰਡੀਗੜ੍ਹ, 25 ਦਸੰਬਰ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੀ ਵਚਨਬੱਧਤਾ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਾਲ 2024 ਵਿੱਚ ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਵੱਡੇ ਟੀਚੇ ਹਾਸਲ ਕੀਤੇ। ਵਿਭਾਗ ਦੀਆਂ ਸਾਲ ਭਰ ਦੀਆਂ ਪ੍ਰਾਪਤੀਆਂ ਬਾਰੇ ਖੁਲਾਸਾ ਕਰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੰਡੀਆਂ ਨੇ ਦੱਸਿਆ ਕਿ ‘ਹਰ ਘਰ ਜਲ’ ਤਹਿਤ ਪੰਜਾਬ 100 ਫੀਸਦੀ ਪੇਂਡੂ ਘਰਾਂ ਨੂੰ ਪਾਈਪ ਰਾਹੀਂ ਪਾਣੀ ਦੀ ਸਪਲਾਈ ਦੇਣ ਵਾਲਾ ਦੇਸ਼ ਦਾ ਪੰਜਵਾਂ ਸੂਬਾ ਬਣਿਆ।

ਇਹ ਵੀ ਪੜ੍ਹੋ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ: ਸੌਂਦ

ਪਾਣੀ ਦੀ ਗੁਣਵੱਤਾ ਅਤੇ ਪਾਣੀ ਦੀ ਕਮੀ ਦੇ ਮੁੱਦਿਆਂ ਨੂੰ ਦੂਰ ਕਰਨ ਲਈ 2174 ਕਰੋੜ ਰੁਪਏ ਦੀ ਲਾਗਤ ਨਾਲ 1706 ਪਿੰਡਾਂ ਨੂੰ ਕਵਰ ਕਰਨ ਵਾਲੇ 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਚੱਲ ਰਹੇ ਹਨ। ਇਨ੍ਹਾਂ ਪ੍ਰਾਜੈਕਟਾਂ ਨਾਲ ਲਗਭਗ 25 ਲੱਖ ਆਬਾਦੀ ਅਤੇ 4 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ।ਸ. ਮੁੰਡੀਆਂ ਨੇ ਅੱਗੇ ਦੱਸਿਆ ਕਿ ਸੂਬੇ ਦੇ ਸਾਰੇ ਪਿੰਡਾਂ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਤਹਿਤ ਖੁੱਲ੍ਹੇ ਵਿੱਚ ਸ਼ੌਚ ਮੁਕਤ ਦਰਜਾ ਪ੍ਰਾਪਤ ਕੀਤਾ ਹੈ। ਇਹ ਦਰਜਾ ਪ੍ਰਾਪਤ ਕਰਨ ਲਈ ਕੁੱਲ 5.64 ਲੱਖ ਵਿਅਕਤੀਗਤ ਘਰੇਲੂ ਲੈਟਰੀਨਾਂ ਅਤੇ 1340 ਕਮਿਊਨਿਟੀ ਟਾਇਲਟ ਬਣਾਏ ਗਏ ਹਨ। ਪੰਜਾਬ ਦੇ 10435 ਤੋਂ ਵੱਧ ਪਿੰਡ ਓ.ਡੀ.ਐਫ ਪਲੱਸ (ਇੱਛੁਕ) ਬਣ ਚੁੱਕੇ ਹਨ ਅਤੇ 1289 ਪਿੰਡਾਂ ਨੇ ਓ.ਡੀ.ਐਫ ਪਲੱਸ (ਮਾਡਲ) ਦਾ ਦਰਜਾ ਹਾਸਲ ਕੀਤਾ ਹੈ।

ਇਹ ਵੀ ਪੜ੍ਹੋ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ

ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 3366 ਪਿੰਡਾਂ ਵਿੱਚ ਅਤੇ ਗ੍ਰੇ-ਵਾਟਰ ਪ੍ਰਬੰਧਨ ਲਈ 9909 ਪਿੰਡਾਂ ਵਿੱਚ ਵੇਸਟ ਮੈਨੇਜਮੈਂਟ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨ.ਏ.ਬੀ.ਐਲ. ਮਾਨਤਾ ਪ੍ਰਾਪਤ 31 ਵਾਟਰ ਟੈਸਟਿੰਗ ਲੈਬਾਂ ਦਾ ਇੱਕ ਨੈਟਵਰਕ ਕਾਰਜਸ਼ੀਲ ਹੈ। ਇਸ ਤੋਂ ਇਲਾਵਾ ਦੋ ਮੋਬਾਈਲ ਵਾਟਰ ਟੈਸਟਿੰਗ ਲੈਬਾਂ ਹਨ ਜੋ ਪਿੰਡਾਂ ਵਿੱਚ ਮੌਕੇ ‘ਤੇ ਪਾਣੀ ਦੀ ਜਾਂਚ ਕਰਨ ਵਿੱਚ ਮੱਦਦ ਕਰਦੀਆਂ ਹਨ। ਹਰੇਕ ਜ਼ਿਲ੍ਹੇ ਵਿੱਚ ਇੱਕ ਐਨ.ਏ.ਬੀ.ਐਲ. ਮਾਨਤਾ ਪ੍ਰਾਪਤ ਕਾਰਜਸ਼ੀਲ ਪ੍ਰਯੋਗਸ਼ਾਲਾ ਹੈ।ਉਨ੍ਹਾਂ ਅੱਗੇ ਕਿਹਾ ਕਿ ਪੇਡਾ ਦੇ ਸਹਿਯੋਗ ਨਾਲ ਗਊਸ਼ਾਲਾਵਾਂ ਵਿੱਚ ਗੋਹੇ ਦੇ ਪ੍ਰਬੰਧਨ ਲਈ ਜ਼ਿਲ੍ਹਾ ਪੱਧਰ ‘ਤੇ 20 ਬਾਇਓ ਗੈਸ ਪਲਾਂਟ ਲਗਾਏ ਗਏ ਹਨ। ਪੇਂਡੂ ਖੇਤਰਾਂ ਵਿੱਚ ਪਲਾਸਟਿਕ ਦੇ ਕੂੜੇ ਦੇ ਪ੍ਰਬੰਧਨ ਲਈ ਬਲਾਕ ਪੱਧਰ ‘ਤੇ 23 ਪਲਾਸਟਿਕ ਵੇਸਟ ਪ੍ਰਬੰਧਨ ਯੂਨਿਟ ਸਥਾਪਤ ਕੀਤੇ ਗਏ ਹਨ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here

spot_img

Share post:

Popular

More like this
Related

Bathinda Police ਦੀ ਵੱਡੀ ਸਫਲਤਾ: ਖੁਫੀਆ ਕੈਮਰੇ ਲਗਾਉਣ ਵਾਲੇ ਦੋ ਵਿਅਕਤੀ ਗ੍ਰਿਫਤਾਰ

Bathinda News: Bathinda Police ਵੱਲੋ ਮਾੜੇ ਅਨਸਰਾਂ ਖਿਲਾਫ ਚਲਾਈਆਂ...

Guru Kashi University ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਠੰਡੇ-ਮਿੱਠੇ ਪਾਣੀ ਦੀ ਛਬੀਲ” ਲਗਾਈ

👉ਪਲਾਸਟਿਕ ਮੁਕਤ ਵਾਤਾਵਰਣ ਸਮੇਂ ਦੀ ਲੋੜ:- ਡਾ. ਬਲਰਾਜ ਸਿੰਘ,ਵੀ....

ਸਾਲੀ ਨੇ ਜੀਜੇ ਵਿਰੁਧ ਕਰਵਾਇਆ ਬਲਾ.ਤਕਾਰ ਦਾ ਪਰਚਾ ਦਰਜ਼

Ludhiana News: ਲੁਧਿਆਣਾ ਦੇ ਵਿਚ ਰਹਿਣ ਵਾਲੀ ਇੱਕ ਪ੍ਰਵਾਸੀ...