👉ਵਿਦਿਆਰਥੀਆਂ ਨੂੰ ਹੋਰ ਸਖਤ ਮਿਹਨਤ ਕਰਨ ਲਈ ਕੀਤਾ ਪ੍ਰੇਰਿਤ
ਬਠਿੰਡਾ, 26 ਦਸੰਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਸਥਾਨਕ ਮੈਰੀਟੋਰੀਅਸ ਸਕੂਲ ਵਿਖੇ 31 ਦਸੰਬਰ 2024 ਤੱਕ ਚੱਲਣ ਵਾਲੇ ਪ੍ਰੋਜੈਕਟ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਸ ਵਿੰਟਰ ਕੈਂਪ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਜਤਿੰਦਰ ਭੱਲਾ ਤੇ ਮੈਰੀਟੋਰੀਅਸ ਸਕੂਲ ਦੇ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮਾਪੇ ਅਧਿਆਪਕ ਮਿਲਣੀ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੜ੍ਹਾਈ ਹੀ ਇੱਕ ਅਜਿਹਾ ਮਾਧਿਅਮ ਹੈ ਜਿਸ ਰਾਹੀਂ ਵਿਦਿਆਰਥੀ ਪੜ੍ਹ-ਲਿਖ ਕੇ ਹੀ ਅਮੀਰੀ-ਗਰੀਬੀ ਅਤੇ ਊਚ-ਨੀਚ ਦੇ ਮਤਭੇਦ ਨੂੰ ਦੂਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀਆਂ ਨੂੰ ਪੜ੍ਹਾਈ ਦੀ ਸਹੀ ਦਿਸ਼ਾ ਮਿਲ ਜਾਵੇ ਤਾਂ ਉਹ ਕਿਸੇ ਵੀ ਔਖੀ ਤੋਂ ਔਖੀ ਮੰਜ਼ਿਲ ਨੂੰ ਹਾਸਲ ਕਰ ਸਕਦੇ ਹਨ।
ਇਹ ਵੀ ਪੜ੍ਹੋ ‘ਆਪ’ ਨੇ ਕਾਂਗਰਸ ਦੇ ਦਿੱਲੀ ਲੀਡਰਾਂ ਉਪਰ ਭਾਜਪਾ ਨਾਲ ਮਿਲੇ ਹੋਣ ਦੇ ਲਗਾਏ ਦੋਸ਼
ਡਿਪਟੀ ਕਮਿਸ਼ਨਰ ਨੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਪੜ੍ਹਾਈ ਜ਼ਰੂਰ ਕਰਵਾਉਣ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਨਿਵੇਕਲੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਵਿਦਿਆਰਥੀਆਂ ਦੀ ਬੌਧਿਕ ਗਿਆਨ ਦੇ ਨਾਲ-ਨਾਲ ਉਨ੍ਹਾਂ ਦੇ ਭਵਿੱਖ ਨੂੰ ਰੁਸ਼ਨਾਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਵਿੰਟਰ ਕੈਂਪ ਵਿੱਚ ਜੇ.ਈ.ਈ ਅਤੇ ਨੀਟ ਦੇ ਕੈਂਪ ਵਿੱਚ ਸੂਬੇ ਭਰ ਦੇ 118 ਸਕੂਲ ਆਫ ਐਮੀਨੈਂਸ ਅਤੇ 10 ਰੈਜ਼ੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਕੂਲਾਂ ਦੇ ਕੁੱਲ 602 ਵਿਦਿਆਰਥੀ ਇਸ ਕੈਂਪ ਵਿੱਚ ਜੇ.ਈ.ਈ ਅਤੇ ਨੀਟ ਦੀ ਪ੍ਰੀਖਿਆ ਲਈ ਵਿਸ਼ੇਸ਼ ਕੋਚਿੰਗ ਵਿੱਚ ਭਾਗ ਲੈ ਰਹੇ ਹਨ। ਇਸ ਮੌਕੇ ਉਨ੍ਹਾਂ ਜੇ.ਈ.ਈ ਅਤੇ ਨੀਟ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
ਇਹ ਵੀ ਪੜ੍ਹੋ ਡੇਰਾ ਬਿਆਸ ਮੁਖੀ ਤੇ ਜਥੇਦਾਰ ਹਰਪ੍ਰੀਤ ਸਿੰਘ ਵਿਚਕਾਰ ਹੋਈ ਮੀਟਿੰਗ ਦੀ ਸਿਆਸੀ ਤੇ ਧਾਰਮਿਕ ਗਲਿਆਰਿਆਂ ਚਰਚਾ
ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਸਮੱਸਿਆਵਾਂ ਦਰਪੇਸ਼ ਆਉਂਦੀ ਹੈ ਤਾਂ ਉਹ ਕਿਸੇ ਵੀ ਸਮੇਂ ਉਨ੍ਹਾਂ ਦੇ ਦਫਤਰ ਵਿਖੇ ਆ ਕੇ ਮਿਲ ਸਕਦੇ ਹਨ।ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੇ ਕਲਾਸ ਰੂਮਾਂ ਵਿੱਚ ਜਾ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ। ਸਕੂਲ ਦੇ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਦੇ ਵਿੱਚ ਵਿਦਿਆਰਥੀਆਂ ਦੇ ਲਈ ਜੇ.ਈ.ਈ ਤੇ ਨੀਟ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਪਿੱਛੇ ਨਾ ਰਹਿਣ ਵਾਲੇ ਵਿਦਿਆਰਥੀਆਂ ਨੂੰ ਅੱਗੇ ਲਿਆਉਣ ਲਈ ਸਿੱਖਿਆ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪ੍ਰੋਜੈਕਟ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਸ ਕੈਂਪ ਸ਼ੁਰੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ Bathinda Police ਵੱਲੋਂ ਨਕਲੀ MLA ਕਾਬੂ, ਜਾਣੋ ਮਾਮਲਾ
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕਡਰੀ) ਸ਼ਿਵਪਾਲ ਗੋਇਲ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕਡਰੀ) ਸਿਕੰਦਰ ਸਿੰਘ ਬਰਾੜ, ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ਼੍ਰੀਮਤੀ ਮਨਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਮਹਿੰਦਰ ਪਾਲ, ਮੀਡੀਆ ਟੀਮ ਲੈਕਚਰਾਰ ਹਰਮੰਦਰ ਸਿੰਘ, ਬਲਵੀਰ ਸਿੰਘ ਕਮਾਂਡੋ, ਪ੍ਰਿੰਸੀਪਲ ਕਰਮਜੀਤ ਸਿੰਘ, ਦਵਿੰਦਰ ਕੁਮਾਰ, ਨਿਸ਼ਾ ਬਾਂਸਲ, ਦਵਿੰਦਰ ਕੁਮਾਰ, ਮੁੱਖ ਅਧਿਆਪਕ ਗੁਰਪ੍ਰੀਤ ਕੌਰ, ਗੁਰਸੇਵਕ ਸਿੰਘ ਐਸਓ, ਰਿਟਾਇਰਡ ਜ਼ਿਲ੍ਹਾ ਸਾਇੰਸ ਸੁਪਰਵਾਈਜਰ ਸ਼੍ਰੀ ਹਰਚਰਨ ਸਿੰਘ, ਮੋਹਾਲੀ ਮੁੱਖ ਦਫਤਰ ਤੋਂ ਭੋਮੀ, ਨੀਤਿਕਾ ਤੋਂ ਇਲਾਵਾ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਅਤੇ ਮੈਰੀਟੋਰੀਅਸ ਸਕੂਲ ਦਾ ਸਮੂਹ ਸਟਾਫ ਆਦਿ ਹਾਜ਼ਰ ਸੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਡੀਸੀ ਵੱਲੋਂ ਜੇ.ਈ.ਈ ਅਤੇ ਨੀਟ ਦੀ ਪ੍ਰੀਖਿਆ ਤਿਆਰੀ ਲਈ ਸਿਖਲਾਈ ਕੈਂਪ ਦਾ ਕੀਤਾ ਨਿਰੀਖਣ"