ਜਗਜੀਤ ਸਿੰਘ ਡੱਲੇਵਾਲ ਦੇ ਮੁੱਦੇ ’ਤੇ ਸੁਪਰੀਮ ਕੋਰਟ ਵਿਚ ਸੁਣਵਾਈ ਅੱਜ, ਡੱਲੇਵਾਲ ਨਾਲ ਹੋ ਸਕਦੀ ਹੈ ਗੱਲਬਾਤ

0
200

👉ਪੰਜਾਬ ਸਰਕਾਰ ਨੂੰ ਹਲਫ਼ਨਾਮਾ ਦਾਖਲ ਕਰਨ ਦੇ ਦਿੱਤੇ ਹਨ ਹੁਕਮ, ਗੱਲਬਾਤ ਦੌਰਾਨ ਮੁੱਖ ਸਕੱਤਰ ਤੇ ਡੀਜੀਪੀ ਵੀ ਰਹਿਣਗੇ ਹਾਜ਼ਰ
ਖਨੌਰੀ, 28 ਦਸੰਬਰ: ਐਮਐਸਪੀ ਤੇ ਹੋਰ ਕਿਸਾਨੀ ਮੁੱਦਿਆਂ ਨੂੰ ਲੈ ਕੇ ਪਿਛਲੇ 33 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮੁੱਦੇ ਉਪਰ ਅੱਜ ਮੁੜ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ। ਇਸ ਦੌਰਾਨ ਜੱਜ ਵੀਡੀਓ ਕਾਨਫਰੰਸ ਰਾਹੀਂ ਕਿਸਾਨ ਆਗੂ ਡੱਲੇਵਾਲ ਨਾਲ ਵੀ ਗੱਲਬਾਤ ਕਰ ਸਕਦੇ ਹਨ ਤੇ ਸੁਣਵਾਈ ਮੌਕੇ ਮੁੱਖ ਸਕੱਤਰ ਤੇ ਡੀਜੀਪੀ ਵੀ ਹਾਜ਼ਰ ਰਹਿਣਗੇ। ਬੀਤੇ ਕੱਲ ਹੋਈ ਸੁਣਵਾਈ ਦੌਰਾਨ ਸੁਮਰੀਮ ਕੋਰਟ ਦੇ ਜੱਜਾਂ ਨੇ ਕਿਸਾਨ ਆਗੂ ਦੀ ਸਿਹਤ ਨੂੰ ਲੈ ਕੇ ਚਿੰਤਾ ਪ੍ਰਗਟਾਈ ਸੀ ਤੇ ਪੰਜਾਬ ਸਰਕਾਰ ਨੂੰ ਉਸਨੂੰ ਹਸਪਤਾਲ ਵਿਚ ਦਾਖ਼ਲ ਕਰਨ ਲਈ ਕਿਹਾ ਸੀ

ਇਹ ਵੀ ਪੜ੍ਹੋ ਡਾ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਅੱਜ, ਦਰਸ਼ਨਾਂ ਲਈ ਮ੍ਰਿਤਕ ਦੇਹ ਕਾਂਗਰਸ ਭਵਨ ਰੱਖੀ

ਪ੍ਰੰਤੂ ਪੰਜਾਬ ਸਰਕਾਰ ਨੇ ਕਿਸਾਨ ਆਗੂਆਂ ਵੱਲੋਂ ਇਸਦੇ ਲਈ ਸਹਿਮਤੀ ਨਾ ਦੇਣ ਦਾ ਮੁੱਦਾ ਚੁੱਕਿਆ ਸੀ। ਸੁਪਰੀਮ ਕੋਰਟ ਨੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਹਲਫ਼ਨਾਮਾ ਵੀ ਦਾਖ਼ਲ ਕਰਨ ਲਈ ਕਿਹਾ ਹੈ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂ ਦੀ ਘਟਦੀ ਜਾ ਰਹੀ ਸਿਹਤ ਨੂੰ ਦੇਖਦਿਆਂ ਖਨੌਰੀ ਬਾਰਡਰ ’ਤੇ ਡਾਕਟਰਾਂ ਦੀਆਂ ਟੀਮਾਂ ਤੈਨਾਤ ਕਰਨ ਤੋਂ ਇਲਾਵਾ ਇੱਥੈ ਇੱਕ ਆਰਜ਼ੀ ਹਸਪਤਾਲ ਵੀ ਬਣਾਇਆ ਹੈ, ਜਿਸਦੇ ਵਿਚ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਇਸਤੋਂ ਇਲਾਵਾ ਪੰਜਾਬ ਸਰਕਾਰ ਦੇ ਅਧਿਕਾਰੀਆਂ ਦੀਆਂ ਟੀਮਾਂ ਵੱਲੋਂ ਲਗਾਤਾਰ ਜਗਜੀਤ ਸਿੰਘ ਡੱਲੇਵਾਲ ਨੂੰ ਸਿਹਤ ਦੀ ਜਾਂਚ ਕਰਵਾਉਣ ਅਤੇ ਦਵਾਈ ਲੈਣ ਦੇ ਲਈ ਮਨਾਉਣ ਦੀ ਵੀ ਕੋਸ਼ਿਸ ਕੀਤੀ ਜਾ ਰਹੀ ਹੈ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here