Friday, April 17, 2026
spot_img
spot_img

ਖੇਤ ਮਜ਼ਦੂਰਾਂ ਵੱਲੋਂ ਹੱਕੀ ਤੇ ਭਖਦੀਆਂ ਮੰਗਾਂ ਲਈ ਧਰਨੇ ਦੇਣ ਦਾ ਐਲਾਨ

Date:

spot_img

ਜਨਤਕ ਵੰਡ ਪ੍ਰਣਾਲੀ ਮਜ਼ਬੂਤ ਕਰਨ, ਨਵੀਂ ਖੇਤੀ ਨੀਤੀ ਲਾਗੂ ਕਰਨ ਤੇ ਖੇਤੀ ਮੰਡੀਕਰਨ ਨੀਤੀ ਖਰੜਾ ਰੱਦ ਕਰਨ ਦੀ ਮੰਗ
ਬਠਿੰਡਾ, 28 ਦਸੰਬਰ: ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਮਜ਼ਦੂਰਾਂ ਦੀਆਂ ਹੱਕੀ, ਭਖਦੀਆਂ ਤੇ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ 23 ਤੇ 24 ਜਨਵਰੀ ਨੂੰ ਜ਼ਿਲ੍ਹਾ ਤੇ ਤਹਿਸੀਲ ਕੇਂਦਰਾਂ ਅੱਗੇ ਧਰਨੇ ਦੇਣ ਉਪਰੰਤ ਰੋਸ ਮੁਜ਼ਾਹਰੇ ਕੀਤੇ ਜਾਣਗੇ। ਇਹ ਫੈਸਲਾ ਟੀਚਰਜ਼ ਹੋਮ ਬਠਿੰਡਾ ਵਿਖੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਕਮੇਟੀ ਦੌਰਾਨ ਲਿਆ ਗਿਆ । ਮੀਟੰਗ ਵਿੱਚ ਸੂਬਾ ਪ੍ਰਧਾਨ ਤੋਂ ਇਲਾਵਾ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ,ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ, ਮੇਜ਼ਰ ਸਿੰਘ ਕਾਲੇਕੇ, ਗੁਰਪਾਲ ਸਿੰਘ ਨੰਗਲ ਤੇ ਹਰਭਗਵਾਨ ਸਿੰਘ ਮੂਣਕ ਵੀ ਮੌਜੂਦ ਸਨ।

ਇਹ ਵੀ ਪੜ੍ਹੋ ਜਗਜੀਤ ਸਿੰਘ ਡੱਲੇਵਾਲ ਦੇ ਮੁੱਦੇ ’ਤੇ ਸੁਪਰੀਮ ਕੋਰਟ ਵਿਚ ਸੁਣਵਾਈ ਅੱਜ, ਡੱਲੇਵਾਲ ਨਾਲ ਹੋ ਸਕਦੀ ਹੈ ਗੱਲਬਾਤ

ਖੇਤ ਮਜ਼ਦੂਰ ਆਗੂਆਂ ਨੇ ਆਖਿਆ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਖੇਤ ਮਜ਼ਦੂਰਾਂ ਨੂੰ ਕਿਤੇ ਕੋਈ ਕੰਮ ਨਹੀਂ ਮਿਲ ਰਿਹਾ ਉਤੋਂ ਆਟੇ ,ਦਾਲਾਂ ,ਸਬਜੀਆਂ ਦੀ ਸਿਖਰਾਂ ਛੋਹ ਰਹੀ ਮਹਿੰਗਾਈ ਅਤੇ ਬਾਲਣ ਦੀ ਤੋਟ ਵਰਗੀਆਂ ਸਮੱਸਿਆਵਾਂ ਨੇ ਖੇਤ ਮਜ਼ਦੂਰਾਂ ਲਈ ਫਾਕੇ ਕੱਟਣ ਵਰਗੀਆਂ ਹਾਲਤਾਂ ਪੈਦਾ ਹੋ ਰਹੇ ਹਨ।ਇਸ ਮੀਟਿੰਗ ਦੌਰਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਇਹਨਾਂ ਪ੍ਰਦਰਸ਼ਨਾਂ ਦੌਰਾਨ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਰਾਸ਼ਨ ਡਿੱਪੂਆਂ ਰਾਹੀਂ ਰਸੋਈ ਵਰਤੋਂ ਦੀਆਂ ਜ਼ਰੂਰੀ ਵਸਤਾਂ ਸਭਨਾਂ ਲੋੜਵੰਦਾਂ ਨੂੰ ਸਸਤੇ ਭਾਅ ਦੇਣ,ਬਾਲਣ ਦੀ ਸਮੱਸਿਆ ਦੇ ਹੱਲ ਲਈ ਗੈਸ ਸਿਲੰਡਰਾਂ ਤੇ ਵਿਸ਼ੇਸ਼ ਸਬਸਿਡੀ ਦੇਣ, ਮਨਰੇਗਾ ਤਹਿਤ ਸਾਲ ਭਰ ਦਾ ਰੁਜਗਾਰ ਦੇਣ,ਦਿਹਾੜੀ 700 ਰੁਪਏ ਕਰਨ, ਫਸਟ ਲੁਕੇਸ਼ਨ ਤੋਂ ਹੀ ਹਾਜ਼ਰੀ ਲਾਉਣ ਦੀ ਸ਼ਰਤ ਖ਼ਤਮ ਕਰਨ, ਮਜ਼ਦੂਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਲਾਗੂ ਕਰਨ,

ਇਹ ਵੀ ਪੜ੍ਹੋ ਬਠਿੰਡਾ ਬੱਸ ਹਾਦਸੇ ਦੇ ਮ੍ਰਿਤਕਾਂ ਤੇ ਜਖ਼ਮੀਆਂ ਦੀ ਹੋਈ ਪਹਿਚਾਣ, ਹਾਦਸੇ ਦੇ ਕਾਰਨ ਆਏ ਸਾਹਮਣੇ

ਵਿਧਾਨ ਸਭਾ ਦਾ ਸੈਸ਼ਨ ਬੁਲਾਕੇ ਕੇਂਦਰ ਵੱਲੋਂ ਭੇਜਿਆ ਖੇਤੀ ਮੰਡੀਕਰਨ ਨੀਤੀ ਖਰੜਾ ਰੱਦ ਕਰਨ,ਮਜ਼ਦੂਰਾਂ ਨੂੰ ਸਹਿਕਾਰੀ ਸੁਸਾਇਟੀਆਂ ਦੇ ਮੈਂਬਰ ਬਣਾਕੇ ਸਸਤੇ ਕਰਜ਼ੇ ਮੁੱਹਈਆ ਕਰਵਾਉਣ, ਮਜ਼ਦੂਰਾਂ ਕਿਸਾਨਾਂ ਸਿਰ ਚੜ੍ਹੇ ਕਰਜ਼ੇ ਖ਼ਤਮ ਕਰਨ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦੇਣ, ਲਾਲ਼ ਲਕੀਰ ਅੰਦਰਲੇ ਘਰਾਂ ਦੇ ਮਾਲਕੀ ਹੱਕ ਦੇਣ, ਪੈਨਸ਼ਨਾਂ ਦੀ ਰਾਸ਼ੀ ‘ਚ ਵਾਧਾ ਕਰਨ , ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦਾ ਵਾਅਦਾ ਪੂਰਾ ਕਰਨ ਅਤੇ ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਠੇਕੇ ‘ਤੇ ਦੇਣ ਦੀ ਗਰੰਟੀ ਕਰਨ ਵਰਗੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤੇ ਜਾਣਗੇ। ਉਹਨਾਂ ਦੱਸਿਆ ਕਿ ਧਰਨਿਆਂ ਦੀ ਤਿਆਰੀ ਲਈ ਪਿੰਡਾਂ ਅੰਦਰ ਰੈਲੀਆਂ ਤੇ ਮਾਰਚ ਵੀ ਕੀਤੇ ਜਾਣਗੇ।ਇਸ ਮੌਕੇ ਮਤਾ ਪਾਸ ਕਰਕੇ ਬਠਿੰਡਾ ਨੇੜੇ ਬੱਸ ਹਾਦਸੇ ਚ ਮਾਰੇ ਗਏ ਲੋਕਾਂ ਪ੍ਰਤੀ ਸੋਗ ਵਿਅਕਤ ਕਰਦਿਆਂ ਪੀੜਤ ਪਰਿਵਾਰਾਂ ਨਾਲ ਨਾਲ ਦੁੱਖ ਸਾਂਝਾ ਕੀਤਾ ਗਿਆ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...