Bathinda bus accident: ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਪ੍ਰਵਾਰਾਂ ਨੂੰ 3-3 ਲੱਖ ਦੇਣ ਦਾ ਐਲਾਨ

0
293

👉ਜਖ਼ਮੀਆਂ ਦਾ ਕਰਵਾਇਆ ਜਾਵੇਗਾ ਮੁਫ਼ਤ ਐਲਾਨ
ਬਠਿੰਡਾ, 28 ਦਸੰਬਰ: ਬੀਤੇ ਕੱਲ ਜ਼ਿਲ੍ਹੇ ਦੇ ਤਲਵੰਡੀ ਸਾਬੋ ਰੋਡ ’ਤੇ ਪੈਂਦੇ ਪਿੰਡ ਜੀਵਨ ਸਿੰਘ ਵਾਲਾ ਕੋਲ ਲਸਾੜਾ ਡਰੇਨ ’ਚ ਇੱਕ ਨਿੱਜੀ ਬੱਸ ਦੇ ਡਿੱਗਣ ਕਾਰਨ ਅੱਠ ਜਣਿਆਂ ਦੀ ਮੌਤ ਹੋ ਗਈ ਸੀ। ਜਦੋਂਕਿ ਦੋ ਦਰਜ਼ਨ ਤੋਂ ਵੱਧ ਸਵਾਰੀਆਂ ਜਖ਼ਮੀ ਹੋ ਗਈਆਂ ਸਨ। ਪੰਜਾਬ ਸਰਕਾਰ ਨੇ ਹਾਦਸੇ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਯਾਤਰੀਆਂ ਦੇ ਵਾਰਸਾਂ ਨੂੰ 3-3 ਲੱਖ ਰੁਪਏ ਸਹਾਇਤਾ ਰਾਸ਼ੀ ਵਜੋਂ ਦੇਣ ਦਾ ਐਲਾਨ ਕੀਤਾ ਹੈ ਜ਼ਖ਼ਮੀ ਹੋਏ ਯਾਤਰੀਆਂ ਦਾ ਪੂਰਾ ਇਲਾਜ ਮੁਫ਼ਤ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਨੇ ਇਸਲਾਮਾਬਾਦ ਪੁਲਿਸ ਸਟੇਸ਼ਨ ‘ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ

ਇਹ ਐਲਾਨ ਸ਼ਨੀਵਾਰ ਨੂੰ ਦੇਰ ਸ਼ਾਮ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤਾ ਗਿਆ। ਉਨ੍ਹਾਂ ਇਸ ਘਟਨਾ ’ਤੇ ਗਹਿਰਾ ਦੁੱਖ ਜਤਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਆਪਣੇ ਲੋਕਾਂ ਨਾਲ ਖੜੀ ਹੈ। ਗੌਰਤਲਬ ਹੈ ਕਿ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪੀੜਤ ਪ੍ਰਵਾਰਾਂ ਵੱਲੋਂ ਸਰਕਾਰ ਕੋਲੋਂ ਮੰਗ ਵੀ ਕੀਤੀ ਗਈ ਸੀ। ਇਸਤੋਂ ਇਲਾਵਾ ਬੀਤੇ ਕੱਲ ਕੇਂਦਰ ਸਰਕਾਰ ਵੱਲੋਂ ਵੀ ਮ੍ਰਿਤਕ ਦੇ ਵਾਰਸਾਂ ਨੂੰ 2-2 ਲੱਖ ਦੇਣ ਦਾ ਐਲਾਨ ਕੀਤਾ ਗਿਆ ਸੀ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here