ਨਵੀਂ ਦਿੱਲੀ, 2 ਜਨਵਰੀ: ਪਿਛਲੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡਲੇਵਾਲ ਦੇ ਮਾਮਲੇ ਦੇ ਵਿੱਚ ਅੱਜ ਮੁੜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਸੁਣਵਾਈ ਦੇ ਦੌਰਾਨ ਪੰਜਾਬ ਸਰਕਾਰ ਦੇ ਵੱਲੋਂ ਪਹਿਲਾਂ ਦੀ ਤਰ੍ਹਾਂ ਹੋਰ ਸਮਾਂ ਮੰਗਿਆ ਗਿਆ। ਹਾਲਾਂਕਿ ਇਸ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਹੁਣ ਤੱਕ ਦੀ ਕਾਰਗੁਜ਼ਾਰੀ ‘ਤੇ ਟਿੱਪਣੀਆਂ ਕਰਦਿਆਂ ਜਲਦੀ ਤੋਂ ਜਲਦੀ ਕਿਸਾਨ ਆਗੂ ਦੀ ਸਿਹਤ ਨੂੰ ਦੇਖਦਿਆਂ ਉਸ ਨੂੰ ਮੈਡੀਕਲ ਸਹੂਲਤ ਦੇਣ ਦੇ ਆਦੇਸ਼ ਦਿੱਤੇ ।ਇਸ ਤੋਂ ਇਲਾਵਾ ਸੁਪਰੀਮ ਕੋਰਟ ਵਿੱਚ ਸੁਣਵਾਈ ਦੇ ਦੌਰਾਨ ਜੱਜਾਂ ਵੱਲੋਂ ਇਸ ਗੱਲ ਉੱਤੇ ਵੀ ਨਾਰਾਜ਼ਗੀ ਜਾਹਿਰ ਕੀਤੀ ਗਈ ਕਿ ਕਿਸਾਨ ਆਗੂ ਸੁਪਰੀਮ ਕੋਰਟ ਦੇ ਫੈਸਲੇ ਉੱਪਰ ਲਗਾਤਾਰ ਟਿੱਪਣੀਆਂ ਕਰ ਰਹੇ ਹਨ।
ਇਹ ਵੀ ਪੜ੍ਹੋ ਕਿਸਾਨ ਆਗੂੁ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਅੱਜ ਮੁੜ ਹੋਵੇਗੀ ਸੁਣਵਾਈ
ਪੰਜਾਬ ਸਰਕਾਰ ਦੇ ਵੱਲੋਂ ਹੁਣ ਤੱਕ ਕੀਤੀਆਂ ਕੋਸ਼ਿਸ਼ਾਂ ਦੇ ਬਾਰੇ ਜਾਣਕਾਰੀ ਦਿੰਦਿਆਂ ਸੁਪਰੀਮ ਕੋਰਟ ਨੂੰ ਕਿਹਾ ਕਿ ਉਹਨਾਂ ਦੇ ਅਧਿਕਾਰੀ ਕਿਸਾਨ ਆਗੂ ਜਗਜੀਤ ਸਿੰਘ ਡਲੋਵਾਲ ਅਤੇ ਉਹਨਾਂ ਦੇ ਸਮਰਥਕਾਂ ਨੂੰ ਇਲਾਜ ਦੇ ਲਈ ਮਨਾਉਣ ਵਾਸਤੇ ਲਗਾਤਾਰ ਯਤਨ ਕਰ ਰਹੇ ਹਨ। ਜਿਸ ਤੋਂ ਬਾਅਦ ਸੁਪਰੀਮ ਕੋਰਟ ਵੱਲੋਂ ਸੋਮਵਾਰ ਤੱਕ ਸੁਣਵਾਈ ਚਾਲਦੇ ਆ ਤਦ ਤੱਕ ਉਹਨਾਂ ਨੂੰ ਇਲਾਜ ਦੇਣ ਦੀਆਂ ਹਿਦਾਇਤਾਂ ਦਿੱਤੀਆਂ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਡੱਲੇਵਾਲ ਦੇ ਮਾਮਲੇ ‘ਚ ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਮਿਲਿਆ ਹੋਰ ਸਮਾਂ"