ਚੰਡੀਗੜ੍ਹ, 2 ਜਨਵਰੀ:ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ, 2024, ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਕੀਤੀ ਜਾਵੇਗੀ, ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਅਤੇ ਸਾਰਥਕ ਹੱਲ ਕੀਤਾ ਜਾ ਸਕੇ।
ਇਹ ਵੀ ਪੜ੍ਹੋ ਬੈਕਫਿੰਕੋ ਦੀਆਂ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾੳਣ ਲਈ ਲਗਾਏ ਜਾਣਗੇ ਜਾਗਰੂਕਤਾ ਕੈਂਪ: ਚੇਅਰਮੈਨ ਸੰਦੀਪ ਸੈਣੀ
ਸ. ਧਾਲੀਵਾਰ ਨੇ ਦੱਸਿਆ ਕਿ 3 ਜਨਵਰੀ ਨੂੰ ਸਵੇਰੇ 11:00 ਵਜੇ ਲਾਈਵ ਲਿੰਕ https://nicvc.webex.com/nicvc/j.php?MTID=ma44dd403edced44b58c769106bbb77ce ਰਾਹੀਂ ਪ੍ਰਵਾਸੀ ਪੰਜਾਬੀ ਆਪਣੀਆਂ ਹਰ ਤਰ੍ਹਾਂ ਦੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਐਨ.ਆਰ.ਆਈ ਪੰਜਾਬੀ ਆਪਣੀਆਂ ਲਿਖਤੀ ਸ਼ਿਕਾਇਤਾਂ ਈਮੇਲ ਪਤੇ: [email protected] `ਤੇ ਵੀ ਭੇਜ ਸਕਦੇ ਹਨ।ਸ. ਧਾਲੀਵਾਲ ਨੇ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਪ੍ਰਵਾਸੀ ਪੰਜਾਬੀ ਆਪਣੇ ਮਸਲੇ ਹੱਲ ਕਰਾੳਣ ਲਈ ‘’ਆਨਲਾਈਨ ਐਨ.ਆਰ.ਆਈ ਮਿਲਣੀ’’ ‘ਚ ਸ਼ਮੂਲੀਅਤ ਕਰਨ ਅਤੇ ਆਪਣੀਆਂ ਸਮੱਸਿਆਵਾ ਦਾ ਹੱਲ ਕਰਵਾ ਕੇ ਲਾਹਾ ਲੈਣ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ ਨੂੰ: ਕੁਲਦੀਪ ਸਿੰਘ ਧਾਲੀਵਾਲ"