ਡਿਪਟੀ ਕਮਿਸ਼ਨਰ ਨੇ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ 2024 ਵਿੱਚ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

0
30

ਫ਼ਿਰੋਜ਼ਪੁਰ, 02 ਜਨਵਰੀ:ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹੇ ਦੇ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ 2024 ਵਿੱਚ ਜੇਤੂ 29 ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਡਿਪਟੀ ਕਮਿਸ਼ਨਰ ਵੱਲੋਂ ਇਨ੍ਹਾਂ ਖੇਡਾਂ ਲਈ ਤਿਆਰੀ ਕਰਾਉਣ ਵਾਲੇ ਕੋਚਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਮੂਹ ਵਿਦਿਆਰਥੀਆਂ ਅਤੇ ਕੋਚਾਂ ਨੂੰ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਦੇ ਕੋਚ, ਅਧਿਆਪਕਾਂ ਅਤੇ ਮਾਪਿਆਂ ਨੂੰ ਵੀ ਵਿਸ਼ੇਸ਼ ਤੌਰ ’ਤੇ ਮੁਬਾਰਕਬਾਦ ਦਿੱਤੀ।

ਇਹ ਵੀ ਪੜ੍ਹੋ ਨਵੇਂ ਸਾਲ ਦਾ ਜਸ਼ਨ ਮਨਾਉਣ ਗਏ ਤਿੰਨ ਦੋਸਤਾਂ ਦੀਆਂ ਲਾਸ਼ਾਂ ਹੋਟਲ ਵਿੱਚੋਂ ਮਿਲੀਆਂ

ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਹਨਾਂ ਬੱਚਿਆਂ ਨੇ ਵੱਖ-ਵੱਖ ਖੇਡਾਂ ਜਿਵੇਂ ਕਿ ਰੱਸਾਕੱਸੀ, ਕਬੱਡੀ, ਤੈਰਾਕੀ ਆਦਿ ਵਿੱਚ ਤਮਗੇ ਜਿੱਤ ਕੇ ਆਪਣੇ ਮਾਪਿਆਂ, ਕੋਚਾਂ ਅਤੇ ਸਕੂਲਾਂ ਦਾ ਨਾਮ ਰੋਸ਼ਨ ਕੀਤਾ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਭਵਿੱਖ ਵਿੱਚ ਹੋਰ ਮਿਹਨਤ ਕਰ ਕੇ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੀਆਂ ਪ੍ਰਾਪਤੀਆਂ ਹਾਸਲ ਕਰ ਕੇ ਜ਼ਿਲ੍ਹੇ ਅਤੇ ਦੇਸ਼ ਦਾ ਨਾਮ ਰੋਸ਼ਨ ਕਰਨ ਲਈ ਪ੍ਰੇਰਿਤ ਵੀ ਕੀਤਾ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਵੀ ਹਦਾਇਤ ਕੀਤੀ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਵੇ।

ਇਹ ਵੀ ਪੜ੍ਹੋ ਮਹੀਨਾ ਬੀਤਣ ਬਾਅਦ ਵੀ ਸੁਖਬੀਰ ਬਾਦਲ ਦਾ ਅਸਤੀਫਾ ਸਵੀਕਾਰ ਨਾ ਕਰਨ ’ਤੇ ਦੂਜਾ ਧੜਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ

ਉਨ੍ਹਾਂ ਨੇ ਸਮੂਹ ਕੋਚਾਂ ਨੂੰ ਵੀ ਕਿਹਾ ਕਿ ਉਹ ਪੂਰੀ ਲਗਨ ਨਾਲ ਬੱਚਿਆਂ ਨੂੰ ਖੇਡਾਂ ਦੀ ਤਿਆਰੀ ਕਰਾਉਣ ਤਾਂ ਜੋ ਇਹ ਬੱਚੇ ਹੋਰ ਵੱਡੀਆਂ ਉਪਲੱਬਧੀਆਂ ਹਾਸਲ ਕਰ ਸਕਣ। ਉਨ੍ਹਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਕਿਉਂਕਿ ਖੇਡਣ ਨਾਲ ਬੱਚਿਆਂ ਦਾ ਸਰੀਰਿਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸੁਨੀਤਾ ਰਾਣੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਕੋਮਲ ਅਰੋੜਾ, ਏ.ਪੀ.ਸੀ. ਜਨਰਲ ਸਰਬਜੀਤ ਸਿੰਘ ਵੀ ਹਾਜ਼ਰ ਸਨ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

LEAVE A REPLY

Please enter your comment!
Please enter your name here