ਬਠਿੰਡਾ, 2 ਜਨਵਰੀ:ਯੁਵਕ ਸੇਵਾਵਾਂ ਵਿਭਾਗ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਦਿੱਲੀ ਐਕਸਪੋਜ਼ਰ ਪ੍ਰੋਗਰਾਮ ਤਹਿਤ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਦੇ 135 ਲੜਕੇ ਅਤੇ ਲੜਕੀਆਂ ਦਿੱਲੀ ਲਈ ਰਵਾਨਾ ਹੋਏ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਦੂਜੇ ਸੂਬਿਆਂ ਦੇ ਸੱਭਿਆਚਾਰ, ਸੰਸਕ੍ਰਿਤੀ ਅਤੇ ਰੀਤੀ ਰਿਵਾਜਾਂ ਬਾਰੇ ਜਾਣੂ ਕਰਾਉਣਾ ਹੈ।
ਇਹ ਵੀ ਪੜ੍ਹੋ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਬਿਨ੍ਹਾਂ ਕਿਸੇ ਭੇਦ-ਭਾਵ ਦੇ ਪਿੰਡਾਂ ਚ ਵਿਕਾਸ ਦੇ ਕੰਮ ਕਰਵਾਏ ਜਾਣ:ਵਿਧਾਇਕ ਦਹੀਯਾ
ਇਸ ਦੌਰਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ਼੍ਰੀ ਰਘਵੀਰ ਸਿੰਘ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਦਿੱਲੀ ਦਿਖਾਉਣ ਲਈ ਵਿਭਾਗ ਵੱਲੋਂ ਪੂਰੇ ਪੰਜਾਬ ਵਿੱਚ ਪ੍ਰੋਗਰਾਮ ਚਲਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸ ਪ੍ਰੋਗਰਾਮ ਦੌਰਾਨ ਨੌਜਵਾਨਾਂ ਨੂੰ ਆਉਣ-ਜਾਣ, ਰਹਿਣ-ਸਹਿਣ ਅਤੇ ਖਾਣ-ਪੀਣ ਦਾ ਖਰਚਾ ਵਿਭਾਗ ਵੱਲੋਂ ਅਦਾ ਕੀਤਾ ਜਾਵੇਗਾ। ਪ੍ਰੋਗਰਾਮ ਦੌਰਾਨ ਦਿੱਲੀ ਦੇ ਸਾਰੇ ਧਾਰਮਿਕ ਅਤੇ ਇਤਿਹਾਸਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ ਤਾਂ ਕਿ ਅਨੇਕਤਾ ਵਿੱਚ ਏਕਤਾ ਦਾ ਭਰਾਤਰੀ ਭਾਵ ਬਣਿਆ ਰਹੇ।ਇਸ ਮੌਕੇ ਤੇ ਗੁਰਦੀਪ ਸਿੰਘ ਸਟੈਨੋ, ਜਗਸੀਰ ਸਿੰਘ ਬਰਾੜ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ, ਡਾ. ਹਰਜੀਤ ਕੌਰ, ਪ੍ਰੋਫੈਸਰ ਯੋਗਤਾ ਜੋਸ਼ੀ, ਅਮਰਿੰਦਰ, ਸੋਨੀ ਢਿੱਲੋ, ਸਤਿੰਦਰ ਸੈਣੀ ਅਤੇ ਮਨਪ੍ਰੀਤ ਆਦਿ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK