ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਦੀ ਅੱਜ ਹੋਣ ਵਾਲੀ ਮੀਟਿੰਗ ਰੱਦ

0
80

ਸ਼ੰਭੂ, 3 ਜਨਵਰੀ: ਐਮਐਸਪੀ ਤੇ ਹੋਰਨਾਂ ਮੰਗਾਂ ਨੂੰ ਲੈ ਕੇ ਪਿਛਲੇ 11 ਮਹੀਨਿਆਂ ਤੋਂ ਸ਼ੰਭੂ ਅਤੇ ਖ਼ਨੌਰੀ ਬਾਰਡਰ ਉਪਰ ਚੱਲ ਰਹੇ ਸੰਘਰਸ ਅਤੇ ਪਿਛਲੇ 39 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਦੇਖਦਿਆਂ ਪਿਛਲੇ ਦਿਨੀਂ ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਵੱਲੋਂ ਅੱਜ ਪੰਚਕੂਲਾ ਦੇ ਸਰਕਾਰੀ ਰੈਸਟ ਹਾਊਸ ਵਿਖੇ ਕਿਸਾਨ ਆਗੂਆਂ ਅਤੇ ਹੋਰਨਾਂ ਅਧਿਕਾਰੀਆਂ ਨਾਲ ਕੀਤੀ ਜਾਣ ਵਾਲੀ ਮੀਟਿੰਗ ਨੂੰ ਰੱਦ ਕਰ ਦਿੱਤਾ ਗਿਆ ਹੈ। ਸੂਚਨਾ ਮੁਤਾਬਕ ਪੰਜਾਬ ਨਾਲ ਸਬੰਧਤ ਕਿਸਾਨ ਆਗੂਆਂ ਅਤੇ ਸੰਗਠਨਾਂ ਦੁਆਰਾ ਇਸ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਹੋਣ ਤੋਂ ਇੰਨਕਾਰ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਚਰਚਾ ਹੈ ਕਿ ਹੁਣ ਇਸ ਮੀਟਿੰਗ ਨੂੰ ਭਲਕੇ ਕੀਤਾ ਜਾ ਸਕਦਾ ਹੈ। ਹਾਲਾਂਕਿ ਇਸਦੀ ਪੁਸ਼ਟੀ ਨਹੀਂ ਹੋਈ ਹੈ। ਜਿਕਰਯੋਗ ਹੈ ਕਿ ਐਸਕੇਐਮ ਦੇ ਆਗੂਆਂ ਨੇ ਮੀਟਿੰਗ ਕਰਕੇ ਸਪੱਸ਼ਟ ਕਰ ਦਿੱਤਾ ਸੀ ਕਿ ਕਮੇਟੀ ਵੱਲੋਂ ਕੀਤੀ ਜਾ ਰਹੀ ਮੀਟਿੰਗ ਵਿਚ ਕਿਸਾਨਾਂ ਦੀਆਂ ਮੰਗਾਂ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਪੁੱਤ ਹੀ ਨਿਕਲਿਆ ‘ਥਾਣੇਦਾਰ’ ਬਾਪ ਦਾ ਕਾਤਲ, ਪੁਲਿਸ ਵੱਲੋਂ ਰਾਈਫ਼ਲ ਸਹਿਤ ਕਾਬੂ

ਉਧਰ ਭਲਕੇ ਸੰਯੁਕਤ ਕਿਸਾਨ ਮੋਰਚੇ ਗੈਰ ਰਾਜਨੀਤਕ ਅਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਭਲਕੇ ਖ਼ਨੌਰੀ ਬਾਰਡਰ ਉਪਰ ਮਹਾਂਕਿਸਾਨ ਪੰਚਾਇਤ ਸੱਦੀ ਗਈ ਹੈ। ਇਸ ਮੀਟਿੰਗ ਵਿਚ ਸ਼ਾਮਲ ਹੋਣ ਦੇ ਲਈ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਨਾਜੁਕ ਸਿਹਤ ਹੋਣ ਦੇ ਬਾਵਜੂਦ ਅੱਜ ਸਵੇਰੇ ਇੱਕ ਵੀਡੀਓ ਜਾਰੀ ਕਰਕੇ ਵੱਧ ਤੋਂ ਵੱਧ ਮਹਾਂਪੰਚਾਇਤ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਦਸਣਾ ਬਣਦਾ ਹੈ ਕਿ ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਵੀ ਸੁਣਵਾਈ ਚੱਲ ਰਹੀ ਹੈ ਤੇ ਪੰਜਾਬ ਸਰਕਾਰ ਨੂੰ ਤੁਰੰਤ ਕਿਸਾਨ ਆਗੂ ਨੂੰ ਹਸਪਤਾਲ ਦਾਖ਼ਲ ਕਰਵਾਉਣ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਹਨ।

 

LEAVE A REPLY

Please enter your comment!
Please enter your name here