ਚੰਡੀਗੜ੍ਹ, 6 ਜਨਵਰੀ: ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਦੇ ਝੰਡੇ ਹੇਠ ਸੰਘਰਸ਼ ਕਰ ਰਹੇ ਮੁਲਾਜਮਾਂ ਨੇ ਹੁਣ ਸੂਬੇ ਵਿੱਚ ਅੱਜ ਸੋਮਵਾਰ ਤੋਂ ਤਿੰਨ ਦਿਨਾਂ ਲਈ ਸਰਕਾਰੀ ਬੱਸ ਸੇਵਾ ਠੱਪ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿਚ ਜਥੇਬੰਦੀ ਵੱਲੋਂ ਲਏ ਫੈਸਲੇ ਮੁਤਾਬਕ ਪੀਆਰਟੀਸੀ ਅਤੇ ਪਨਬੱਸ ਦੀਆਂ ਬੱਸਾਂ 6, 7 ਅਤੇ 8 ਜਨਵਰੀ ਨੂੰ ਨਹੀਂ ਚੱਲਣਗੀਆਂ। ਬੱਸ ਸੇਵਾ ਠੱਪ ਕਰਨ ਤੋਂ ਇਲਾਵਾ ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮ ਯੂਨੀਅਨ ਦੇ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਵੀ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ ਹਸਪਤਾਲਾਂ ਦੀਆਂ ਸੇਵਾਵਾਂ ਮੁੜ ਹੋ ਸਕਦੀਆਂ ਪ੍ਰਭਾਵਿਤ, PCMS ਐਸੋਸੀਏਸ਼ਨ ਵੱਲੋਂ ਸੰਘਰਸ਼ ਦੀ ਚੇਤਾਵਨੀ
ਯੂਨੀਅਨ ਆਗੂ ਕੁਲਦੀਪ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਵੋਟਾਂ ਤੋਂ ਪਹਿਲਾਂ ਪੰਜਾਬ ਦੇ ਸਮੂਹ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਹੁਣ ਤੱਕ ਸਰਕਾਰ ਬਣਨ ਦੇ ਤਿੰਨ ਸਾਲ ਬਾਅਦ ਵੀ ਇਸ ਵਾਅਦੇ ਨੂੰ ਵਫ਼ਾ ਨਹੀਂ ਕੀਤਾ ਗਿਆ। ਇਸਤੋਂ ਇਲਾਵਾ ਟਰਾਂਸਪੋਰਟ ਵਿਭਾਗ ਦੀ ਲਗਭਗ 400 ਤੋਂ ਵੱਧ ਬੱਸ ਕੰਡਮ ਹੋ ਚੁੱਕੀ ਹੈ ਪ੍ਰੰਤੂ ਨਵੀਂਆਂ ਬੱਸਾਂ ਨਹੀਂ ਪਾਈਆਂ ਗਈਆਂ। ਦੂਜੇ ਪਾਸੇ ਠੇਕੇਦਾਰ ਸਿਸਟਮ ਨੂੰ ਖਤਮ ਕਰਨ ਦੇ ਐਲਾਨਾਂ ਉਲਟ ਹੁਣ ਠੇਕੇਦਾਰੀ ਸਿਸਟਮ ਹੋਰ ਵਧ ਗਿਆ ਗਿਆ ਹੈ, ਜਿਸ ਕਾਰਨ ਕੱਚੇ ਮੁਲਾਜਮਾਂ ਵਿਚ ਵੱਡੀ ਨਿਰਾਸ਼ਤਾ ਦੇਖਣ ਨੂੰ ਮਿਲ ਰਹੀ ਹੈ।
ਇਹ ਵੀ ਪੜ੍ਹੋ ਪੰਜਾਬ ਭਾਜਪਾ ਦੀ ਅਗਲੇ ਮਹੀਨੇ ਬਣੇਗੀ ਨਵੀਂ ਟੀਮ; ਪ੍ਰਧਾਨਗੀ ਲਈ ਅੱਧੀ ਦਰਜ਼ਨ ਤੋਂ ਵੱਧ ਨਾਵਾਂ ਦੀ ਚਰਚਾ
ਸੂਬਾ ਆਗੂ ਕੁਲਵੰਤ ਸਿੰਘ ਮਨੇਸ ਨੇ ਦਸਿਆ ਕਿ ਮੁੱਖ ਮੰਤਰੀ ਵੱਲੋ ਜੰਥੇਬੰਦੀ ਨਾਲ 1 ਜੁਲਾਈ ਨੂੰ ਮੀਟਿੰਗ ਕੀਤੀ ਸੀ, ਜਿਸ ਵਿਚ 1 ਮਹੀਨੇ ’ਚ ਯੂਨੀਅਨ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ ਪ੍ਰੰਤੂ ਹਾਲੇ ਤੱਕ ਇੰਨੇਂ ਮਹੀਨੇ ਬੀਤਣ ਦੇ ਬਾਅਦ ਵੀ ਕੋਈ ਕਾਰਵਾਈ ਨਹੀਂ ਹੋਈ। ਮੁਲਾਜਮ ਆਗੂਆਂ ਨੇ ਐਲਾਨ ਕੀਤਾ ਕਿ 6-7-8 ਜਨਵਰੀ ਨੂੰ ਪੂਰਨ ਤੌਰ ’ਤੇ ਚੱਕਾ ਜਾਮ ਕਰਨ ਅਤੇ 7 ਜਨਵਰੀ ਤੋਂ ਮੁੱਖ ਮੰਤਰੀ ਦੇ ਘਰ ਅੱਗੇ ਧਰਨਾ ਦੇਣ ਬਾਅਦ ਵੀ ਜੇਕਰ ਮਸਲੇ ਦਾ ਹੱਲ ਨਹੀਂ ਹੁੰਦਾ ਤਾਂ ਇਹ ਹੜਤਾਲ ਅਣਮਿੱਥੇ ਸਮੇਂ ਦੀ ਕੀਤੀ ਜਾਵੇਗੀ ਅਤੇ ਦਿੱਲੀ ਵਿੱਚ ਵੱਡੀ ਕਾਨਫਰੰਸ ਕਰਕੇ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਘਰੋਂ ਨਿਕਲਣ ਤੋਂ ਪਹਿਲਾਂ ਜਰੂਰ ਪੜ੍ਹੋਂ ਇਹ ਖ਼ਬਰ; ਪੰਜਾਬ ’ਚ ਅੱਜ ਸੋਮਵਾਰ ਤੋਂ ਤਿੰਨ ਦਿਨਾਂ ਲਈ ਸਰਕਾਰੀ ਬੱਸ ਸੇਵਾ ਰਹੇਗੀ ਬੰਦ"