ਵਿਜੀਲੈਂਸ ਦੀ ਪੁਛਗਿਛ ’ਚ ਵੱਡਾ ਖ਼ੁਲਾਸਾ:ਹਰ ਮਹੀਨੇ ਵੱਡੇ ਅਫ਼ਸਰਾਂ ਦੇ ਨਾਂ ’ਤੇ ਗੰਨਮੈਨ ਇਕੱਠੇ ਕਰਦੇ ਸਨ 25-30 ਲੱਖ

0
4817

👉ਏਡੀਟੀਓ ਸਹਿਤ ਹੋਰਨਾਂ ਨੂੰ ਵੀ ਪੁਛਗਿਛ ਲਈ ਵਿਜੀਲੈਂਸ ਨੇ ਕੀਤਾ ਤਲਬ, ਜਲਦ ਹੋ ਸਕਦੀਆਂ ਹਨ ਹੋਰ ਗ੍ਰਿਫਤਾਰੀਆਂ
👉ਅਦਾਲਤ ਤੋਂ ਗੰਨਮੈਨ ਸੁਖਪ੍ਰੀਤ ਸਿੰਘ ਦਾ ਮਿਲਿਆ ਚਾਰ ਦਿਨਾਂ ਪੁਲਿਸ ਰਿਮਾਂਡ
ਮੁਹਾਲੀ, 4 ਜਨਵਰੀ : ਬੀਤੀ ਦੇਰ ਰਾਤ ਪੰਜਾਬ ਵਿਜੀਲੈਂਸ ਬਿਊਰੋ ਦੀ ਫ਼ਲਾਇੰਗ ਸੁਕਾਇਡ ਟੀਮ ਵੱਲੋਂ ਬਠਿੰਡਾ ਤੋਂ ਗ੍ਰਿਫਤਾਰ ਕੀਤੇ ਗਏ ਆਰ.ਟੀ.ਏ. ਆਰਪੀ ਸਿੰਘ ਦੇ ਗੰਨਮੈਨ ਵਜੋਂ ਤਾਇਨਾਤ ਸਿਪਾਹੀ ਸੁਖਪ੍ਰੀਤ ਸਿੰਘ ਨੇ ਮੁਢਲੀ ਪੁਛਗਿਛ ਦੌਰਾਨ ਵਿਜੀਲੈਂਸ ਅਧਿਕਾਰੀਆਂ ਕੋਲ ਵੱਡੇ ਖ਼ੁਲਾਸੇ ਕੀਤੇ ਹਨ। ਪਤਾ ਲੱਗਿਆ ਹੈ ਕਿ ਗੰਨਮੈਨ ਸੁਖਪ੍ਰੀਤ ਸਿੰਘ, ਗੰਨਮੈਨ ਗੁਰਾਜੀਤ ਸਿੰਘ ਅਤੇ ਕੁੱਝ ਹੋਰਨਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਹਰ ਮਹੀਨੇ ਟ੍ਰਾਂਸਪੋਟਰਾਂ ਤੋਂ ਮਹੀਨੇ ਦੇ 25-30 ਲੱਖ ਰੁਪਏ ਇਕੱਠੇ ਕੀਤੇ ਜਾਂਦੇ ਸਨ। ਸੁਖਪ੍ਰੀਤ ਸਿੰਘ ਦੀ ਪੋਸਟਿੰਗ ਬੇਸ਼ੱਕ ਆਰਟੀਏ ਆਰਪੀ ਸਿੰਘ ਦੇ ਨਾਲ ਬਤੌਰ ਗੰਨਮੈਨ ਸੀ ਪ੍ਰੰਤੂ ਉਹ ਅਕਸਰ ਹੀ ਏਡੀਟੀਓ ਅੰਕਿਤ ਬਾਂਸਲ ਦੇ ਨਾਲ ਜਾਂਦਾ ਸੀ।ਜਿਕਰਯੋਗ ਹੈ ਕਿ ਅੰਕਿਤ ਬਾਂਸਲ ਫ਼ੂਡ ਸਪਲਾਈ ਵਿਭਾਗ ਵਿਚੋਂ ਡੈਪੂਟੇਸ਼ਨ ਉਪਰ ਸਹਾਇਕ ਟ੍ਰਾਂਸਪੋਰਟ ਅਫ਼ਸਰ ਦੇ ਤੌਰ ’ਤੇ ਇੱਧਰ ਆਇਆ ਸੀ ਤੇ ਆਉਣ ਤੋਂ ਬਾਅਦ ਹੀ ਪੂਰੀ ਚਰਚਾ ਦੇ ਵਿਚ ਸੀ।

ਇਹ ਵੀ ਪੜ੍ਹੋ Big Breaking: ਬਠਿੰਡਾ ਦੇ ਵੱਡੇ Transport ਅਧਿਕਾਰੀਆਂ ਦਾ ਚਹੇਤਾ ‘ਗੰਨਮੈਂਨ’ ਵਿਜੀਲੈਂਸ ਨੇ ਰਾਤ ਨੂੰ ਚੁੱਕਿਆ

ਵਿਜੀਲੈਂਸ ਦੇ ਇੱਕ ਸੂਤਰ ਨੇ ਦਸਿਆ ਕਿ ਗੰਨਮੈਨ ਸੁਖਪ੍ਰੀਤ ਸਿੰਘ ਨੇ ਆਪਣੇ ਸਾਥੀਆਂ ਦੀ ਮੱਦਦ ਨਾਲ ਟਰਾਂਸਪੋਰਟਰਾਂ ਤੋਂ ਕਰੀਬ 20-25 ਲੱਖ ਰੁਪਏ ਦੀ ਮਹੀਨਾਵਾਰ ਰਿਸ਼ਵਤ ਵਸੂਲਣ ਦੀ ਗੱਲ ਕਬੂਲ ਲਈ ਹੈ। ਜਿਸਤੋਂ ਬਾਅਦ ਹੁਣ ਸਾਰੀ ਕਹਾਣੀ ਸਪੱਸ਼ਟ ਹੁੰਦੀ ਜਾਪ ਰਹੀ ਹੈ ਕਿ ਇੱਕ ਗੰਨਮੈਨ ਬਿਨ੍ਹਾਂ ਵੱਡੇ ਅਫ਼ਸਰਾਂ ਦੀ ਸਹਿਮਤੀ ਤੋਂ ਇਕੱਲਾ ਇੰਨੀਂ ਵੱਡੀ ਰਿਸ਼ਵਤ ਹਰ ਮਹੀਨੇ ਇਕੱਠੀ ਨਹੀਂ ਕਰ ਸਕਦਾ ਹੈ। ਜਾਂਚ ਦੌਰਾਨ ਇਹ ਵੀ ਗੱਲ ਸਾਹਮਣੇ ਆਈ ਹੈਕਿ ਗੰਨਮੈਨ ਸੁਖਪ੍ਰੀਤ ਸਿੰਘ ਪੈਸੇ ਇਕੱਠੇ ਕਰਨ ਦਾ ਕੰਮ ਇਕੱਲਾ ਨਹੀਂ ਕਰਦਾ ਸੀ, ਬਲਕਿ ਉਸਦੇ ਨਾਲ ਦੂਜੇ ਗੰਨਮੈਨ ਗੁਰਾਜੀਤ ਸਿੰਘ ਅਤੇ ਮੋੜ ਦੇ ਇੱਕ ਪ੍ਰਾਈਵੇਟ ਵਿਅਕਤੀ ਜੱਗੀ ਦੀ ਵੀ ਵੱਡੀ ਭੂਮਿਕਾ ਹੈ। ਜਿਸਦੇ ਚੱਲਦੇ ਜੱਗੀ ਨੂੰ ਤਾਂ ਵਿਜੀਲੈਂਸ ਕੇਸ ਵਿਚ ਨਾਮਜਦ ਕਰ ਲਿਆ ਹੈ ਜਦਕਿ ਏਡੀਟੀਓ ਅੰਕਿਤ ਤੇ ਗੰਨਮੈਨ ਗੁਰਾਜੀਤ ਸਿੰਘ ਨੂੰ ਪੁੱਛਗਿਛ ਲਈ ਬੁਲਾ ਲਿਆ ਹੈ। ਉਸ ਨੇ ਇਹ ਵੀ ਖੁਲਾਸਾ ਕੀਤਾ ਕਿ ਏ.ਟੀ.ਓ. ਅੰਕਿਤ ਕੁਮਾਰ ਦਾ ਇੱਕ ਹੋਰ ਗੰਨਮੈਨ ਸਿਪਾਹੀ ਗੁਰਾਂਜੀਤ ਸਿੰਘ ਟਰਾਂਸਪੋਰਟਰਾਂ ਤੋਂ 8-10 ਲੱਖ ਰੁਪਏ ਮਹੀਨਾ ਵਸੂਲਦਾ ਸੀ, ਜਦਕਿ ਬਾਕੀ ਟਰਾਂਸਪੋਰਟਰਾਂ ਤੋਂ ਉਹ ਖੁਦ 7-8 ਲੱਖ ਰੁਪਏ ਵਸੂਲਦਾ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ: ਜੰਮੂ-ਕਸ਼ਮੀਰ ’ਚ ਡੂੰਘੀ ਖ਼ਾਈ ਵਿਚ ਟਰੱਕ ਡਿੱਗਣ ਕਾਰਨ 4 ਫ਼ੌਜੀ ਜਵਾਨਾਂ ਦੀ ਹੋਈ ਮੌ+ਤ

ਉਧਰ ਗ੍ਰਿਫਤਾਰ ਕੀਤੇ ਗੰਨਮੈਂਨ ਸੁਖਪ੍ਰੀਤ ਨੂੰ ਅੱਜ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਵਿਜੀਲੈਂਸ ਦੀ ਮੰਗ ’ਤੇ ਅਦਾਲਤ ਨੇ ਉਸ ਨੂੰ ਹੋਰ ਪੁੱਛਗਿੱਛ ਲਈ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਵਿਜੀਲੈਂਸ ਬਿਊਰੋ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜਿਕਰਯੋਗ ਹੈ ਕਿ ਇਹ ਗ੍ਰਿਫਤਾਰੀ ਰਾਮਪੁਰਾ ਕਸਬੇ ਨੇੜਲੇ ਪਿੰਡ ਲਹਿਰਾ ਧੂਰਕੋਟ ਦੇ ਇੱਕ ਟਰਾਂਸਪੋਰਟਰ ਧਰਮ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਕੀਤੀ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਇਸ ਸਿਕਾਇਤ ਵਿਚ ਧਰਮ ਸਿੰਘ ਨੇ ਦੋਸ਼ ਲਗਾਇਆ ਸੀ ਕਿ ਸਹਾਇਕ ਟਰਾਂਸਪੋਰਟ ਅਫ਼ਸਰ (ਏ.ਟੀ.ਓ.) ਵੱਲੋਂ ਉਸਦੇ ਟਰੱਕਾਂ ਅਤੇ ਟਿੱਪਰਾਂ ਦੇ ਚਲਾਨ ਕੀਤੇ ਜਾ ਰਹੇ ਸਨ ਅਤੇ ਸਿਪਾਹੀ ਸੁਖਪ੍ਰੀਤ ਸਿੰਘ ਅਤੇ ਕਸਬਾ ਮੌੜ ਜ਼ਿਲ੍ਹਾ ਬਠਿੰਡਾ ਦਾ ਵਾਸੀ ਜੱਗੀ ਸਿੰਘ ਉਸ ਤੋਂ ਅੰਕਿਤ ਕੁਮਾਰ ਸਹਾਇਕ ਟਰਾਂਸਪੋਰਟ ਅਫਸਰ (ਏ. ਟੀ. ਓ.) ਬਠਿੰਡਾ ਅਤੇ ਹੋਰਾਂ ਦੇ ਨਾਂ ’ਤੇ ਢੋਆ-ਢੁਆਈ ਵਾਲੇ ਟਰੱਕ/ਟਿੱਪਰਾਂ ਨੂੰ ਜੁਰਮਾਨੇ ਤੋਂ ਬਚਾਉਣ ਬਦਲੇ ਪ੍ਰਤੀ ਟਰੱਕ 1800 ਰੁਪਏ ਪ੍ਰਤੀ ਮਹੀਨਾ ‘‘ਸੁਰੱਖਿਆ ਰਾਸ਼ੀ’’ ਦੀ ਮੰਗ ਕਰ ਰਹੇ ਹਨ। ਉਕਤ ਏ.ਟੀ.ਓ. ਨੇ ਸ਼ਿਕਾਇਤਕਰਤਾ ਦੇ ਖੜੇ ਹੋਏ ਟਰੱਕਾਂ ਦੇ ਚਲਾਨ ਕੀਤੇ ਸਨ ਅਤੇ ਦਬਾਅ ਹੇਠ ਉਸਨੇ ਉਕਤ ਏ.ਟੀ.ਓ. ਦੇ ਗੰਨਮੈਨ ਗੁਰਾਂਜੀਤ ਸਿੰਘ ਦੁਆਰਾ ਦਿੱਤੇ ਮੋਬਾਈਲ ਫ਼ੋਨ ਨੰਬਰ ’ਤੇ ਗੂਗਲ ਪੇਅ ਰਾਹੀਂ 15000 ਰੁਪਏ ਅਦਾ ਕੀਤੇ ਸਨ।

ਇਹ ਵੀ ਪੜ੍ਹੋ ਪੰਜਾਬ ’ਚ ਤੜਕਸਾਰ ਦੋ ਨੌਜਵਾਨਾਂ ਦਾ ਗੋ+ਲੀਆਂ ਮਾਰ ਕੇ ਕੀਤਾ ਕ+ਤਲ, ਮੁਲਜਮ ਸੀ ਮ੍ਰਿ.ਤਕਾਂ ਦਾ ਹੀ ਦੋਸਤ

ਸ਼ਿਕਾਇਤਕਰਤਾ ਨੇ ਮੁਲਜ਼ਮਾਂ ਨਾਲ ਕੀਤੀ ਗੱਲਬਾਤ ਰਿਕਾਰਡ ਕਰ ਲਈ ਸੀ, ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ।ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਦੋਸ਼ਾਂ ਦੇ ਸਹੀ ਹੋਣ ਤਸਦੀਕ ਕੀਤੀ ਗਈ ਕਿਉਂਕਿ ਦੋਸ਼ੀ ਮੁਲਾਜ਼ਮ ਸ਼ਿਕਾਇਤਕਰਤਾ ਦੇ ਟਰਾਂਸਪੋਰਟ ਵਾਹਨਾਂ ਨੂੰ ਬਿਨਾਂ ਰੋਕ-ਟੋਕ ਦੇ ਚੱਲਣ ਦੇਣ ਬਦਲੇ ਰਿਸ਼ਵਤ ਦੀ ਮੰਗ ਕਰਦਾ ਪਾਇਆ ਗਿਆ। ਸ਼ਿਕਾਇਤਕਰਤਾ ਦੇ ਬਿਆਨਾਂ ਅਤੇ ਆਡੀਓ ਸਬੂਤਾਂ ਦੇ ਆਧਾਰ ’ਤੇ ਸਿਪਾਹੀ ਸੁਖਪ੍ਰੀਤ ਸਿੰਘ ਅਤੇ ਜੱਗੀ ਸਿੰਘ ਦੇ ਖਿਲਾਫ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਫਲਾਇੰਗ ਸਕੁਐਡ-1, ਪੰਜਾਬ ਮੋਹਾਲੀ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।ਵਿਜੀਲੈਂਸ ਦੇ ਇੱਕ ਬੁਲਾਰੇ ਨੇ ਅੱਗੇ ਕਿਹਾ ਕਿ ਏ.ਟੀ.ਓ. ਬਠਿੰਡਾ, ਉਸਦੇ ਗੰਨਮੈਨ ਗੁਰਾਂਜੀਤ ਸਿੰਘ ਅਤੇ ਹੋਰ ਵਿਅਕਤੀਆਂ ਦੀ ਭੂਮਿਕਾ ਜਾਂਚ ਅਧੀਨ ਹੈ ਅਤੇ ਉਹਨਾਂ ਨੂੰ ਜਾਂਚ ਵਿੱਚ ਸ਼ਾਮਲ ਤਫਤੀਸ਼ ਹੋਣ ਲਈ ਬੁਲਾਇਆ ਗਿਆ ਹੈ ਤਾਂ ਜੋ ਉਹਨਾਂ ਨੂੰ ਸੁਖਪ੍ਰੀਤ ਸਿੰਘ ਵੱਲੋਂ ਕੀਤੇ ਗਏ ਇਕਬਾਲੀਆ ਬਿਆਨ ਸਮੇਤ ਹੋਰ ਸਬੂਤਾਂ ਦੇ ਅਧਾਰ ’ਤੇ ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾ ਸਕੇ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

LEAVE A REPLY

Please enter your comment!
Please enter your name here