ਰਾਜਾ ਵੜਿੰਗ ਨੇ ਜਥੇਦਾਰ ਨੂੰ ਪੱਤਰ ਲਿਖ ਕੇ ਡਾ ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਦੀ ਕੀਤੀ ਅਪੀਲ

0
113

ਸ਼੍ਰੀ ਅੰਮ੍ਰਿਤਸਰ ਸਾਹਿਬ, 4 ਜਨਵਰੀ: ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਨੂੰ ਪੰਥ ਰਤਨ ਨਾਲ ਨਿਵਾਜ਼ਣ ਦੇ ਲਈ ਜਥੇਦਾਰ ਗਿਆਨੀ ਰਘਵੀਰ ਸਿੰਘ ਨੂੰ ਅਪੀਲ ਕੀਤੀ ਹੈ। ਸ਼ਨੀਵਾਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖੇ ਇੱਕ ਪੱਤਰ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਡਾ ਮਨਮੋਹਨ ਸਿੰਘ ਦਾ ਜਿਕਰ ਕਰਦਿਆਂ ਲਿਖਿਆ ਹੈ, ‘‘ ਭਾਰਤ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦੀ ਸਥਿਤੀ ਵਿਸ਼ਵ ਪੱਧਰ ਤੇ ਸਿੱਖ ਭਾਈਚਾਰੇ ਲਈ ਮਾਣ ਅਤੇ ਮਾਨਤਾ ਦਾ ਪ੍ਰਤੀਕ ਹੈ, ਉਹਨਾਂ ਨੇ 1984 ਦੇ ਦੁਖਦਾਈ ਸਿੱਖ ਵਿਰੋਧੀ ਦੰਗਿਆਂ ਲਈ ਸੰਸਦ ਵਿੱਚ ਦਿਲੋਂ ਮੁਆਫ਼ੀ ਮੰਗੀ ਅਤੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਮੁਆਵਜ਼ਾ ਅਤੇ ਮੁੜ ਵਸੇਬੇ ਨੂੰ ਯਕੀਨੀ ਬਣਾਇਆ। ’’

ਇਹ ਵੀ ਪੜ੍ਹੋ ਵਿਜੀਲੈਂਸ ਦੀ ਪੁਛਗਿਛ ’ਚ ਵੱਡਾ ਖ਼ੁਲਾਸਾ:ਹਰ ਮਹੀਨੇ ਵੱਡੇ ਅਫ਼ਸਰਾਂ ਦੇ ਨਾਂ ’ਤੇ ਗੰਨਮੈਨ ਇਕੱਠੇ ਕਰਦੇ ਸਨ 25-30 ਲੱਖ

ਰਾਜਾ ਵੜਿੰਗ ਨੇ ਡਾ ਮਨਮੋਹਨ ਸਿੰਘ ਵੱਲੋਂ ਕਿਸਾਨੀ ਲਈ ਕੀਤੇ ਉੱਦਮਾਂ ਦਾ ਜਿਕਰ ਕਰਦਿਆਂ ਲਿਖਿਆ ਹੈ ਕਿ ਉਨ੍ਹਾਂ ਅਪਣੇ ਰਾਜਭਾਗ ਦੌਰਾਨ ਕਿਸਾਨਾਂ ਦਾ 60,000 ਕਰੋੜ ਰੁਪਏ ਦੀ ਕਰਜ਼ਾ ਮੁਆਫ਼ ਕੀਤ, ਜਿਸ ਨਾਲ ਪੰਜਾਬ ਦੇ ਅਣਗਿਣਤ ਕਿਸਾਨਾਂ ਨੂੰ ਫਾਇਦਾ ਹੋਇਆ। ਇਸਤੋਂ ਇਲਾਵਾ ਸਿੱਖ ਵਿਰਸੇ ਦੀ ਸੰਭਾਲ ਕਰਦਿਆਂ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਨੇ ਉਹਨਾਂ ਦੇ ਸਿਰ ਤੇ ਮਿਹਰ ਭਰਿਆ ਹੱਥ ਰੱਖਕੇ ਉਹਨਾਂ ਕੋਲੋਂ ਸ੍ਰੀ ਹਰਿਮੰਦਰ ਸਾਹਿਬ ਸਮੇਤ ਇਤਿਹਾਸਕ ਗੁਰਦੁਆਰਿਆਂ ਦੀ ਮੁਰੰਮਤ ਅਤੇ ਰੱਖ-ਰਖਾਅ ਲਈ ਫੰਡ ਦਿਵਾਏ,ਉਹਨਾਂ ਪ੍ਰਧਾਨ ਮੰਤਰੀ ਹੁੰਦਿਆਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ 400ਵੀਂ ਵਰ੍ਹੇਗੰਢ ਵਰਗੇ ਮੁੱਖ ਸਿੱਖ ਮੀਲ ਪੱਥਰਾਂ ਦੇ ਜਸ਼ਨਾਂ ਦਾ ਸਮਰਥਨ ਕੀਤਾ,

ਇਹ ਵੀ ਪੜ੍ਹੋ ਪੰਜਾਬ ਕਾਂਗਰਸ ਨੇ ਦਿੱਲੀ ’ਚ ਕੀਤਾ ਆਪ ਵਿਰੁਧ ਪ੍ਰਦਰਸ਼ਨ, ਕਿਹਾ ਪਹਿਲਾਂ ਪੰਜਾਬ ਦੀਆਂ ਔਰਤਾਂ ਨੂੰ ਦਿਊ 1000 ਰੁਪਇਆ

ਧਾਰਮਿਕ ਸਥਾਨਾਂ ਤੱਕ ਪਹੁੰਚ ਵਿੱਚ ਸੁਧਾਰ ਕਰਦਿਆਂ ਉਹਨਾਂ ਸ੍ਰੀ ਨਨਕਾਣਾ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਅਤੇ ਹੋਰ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਵਾਲੇ ਸਿੱਖਾਂ ਲਈ ਪਾਕਿਸਤਾਨ ਜਾਣ ਵਾਲੇ ਤੀਰਥ ਮਾਰਗਾਂ ਦੀ ਸਹੂਲਤ ਮੁਹੱਈਆ ਕਰਵਾਈ ਤੇ ਬਾਰਡਰ-ਕਰਾਸਿੰਗ ਸੁਵਿਧਾਵਾਂ ਲਈ ਬੁਨਿਆਦੀ ਢਾਂਚਾ ਸੁਚਾਰੂ ਬਣਾਇਆ। ਇਸ ਤੋਂ ਇਲਾਵਾ ਉਹਨਾਂ ਪੰਜਾਬ ਦੇ ਪੇਂਡੂ ਵਿਕਾਸ ਲਈ ਮਹੱਤਵਪੂਰਨ ਫੰਡ ਅਲਾਟ ਕੀਤੇ ਜਿਸ ਨਾਲ ਪੰਜਾਬ ਦੇ ਪਿੰਡਾਂ ਦੀ ਤਰੱਕੀ ਲਈ ਰਾਹ ਪੱਧਰਾ ਹੋਇਆ। ਐਮ.ਪੀ ਰਾਜਾ ਵੜਿੰਗ ਨੇ ਜਥੇਦਾਰ ਨੂੰ ਅਪੀਲ ਕਰਦਿਆਂ ਕਿਹਾ ਕਿ ‘‘ ਡਾ ਮਨਮੋਹਨ ਸਿੰਘ ਵੱਲੋਂ ਸਿੱਖ ਕੌਮ ਪ੍ਰਤੀ ਤੇ ਦੇਸ਼ ਪ੍ਰਤੀ ਲਏ ਗਏ ਲੋਕ ਪੱਖੀ ਫੈਸਲਿਆਂ ਲਈ ਉਹਨਾਂ ਨੂੰ ਪੰਥ ਰਤਨ ਨਾਲ ਨਿਵਾਜਣ ਸੰਬੰਧੀ ਜ਼ਰੂਰ ਵਿਚਾਰ ਕੀਤਾ ਜਾਵੇ। ’’

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here