ਅੰਮ੍ਰਿਤਸਰ ਨਗਰ ਨਿਗਮ ’ਚ ਆਮ ਆਦਮੀ ਪਾਰਟੀ ਹੋਈ ਮਜ਼ਬੂਤ, 4 ਆਜ਼ਾਦ ਕੌਂਸਲਰ ਪਾਰਟੀ ’ਚ ਸ਼ਾਮਲ

Date:

spot_img

👉‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਪਾਰਟੀ ’ਚ ਕਰਾਇਆ ਸ਼ਾਮਿਲ, ਕੀਤਾ ਸਵਾਗਤ
ਅੰਮ੍ਰਿਤਸਰ, 6 ਜਨਵਰੀ: ਅੰਮ੍ਰਿਤਸਰ ਨਗਰ ਨਿਗਮ ’ਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਐਤਵਾਰ ਨੂੰ ਇੱਥੋਂ ਚਾਰ ਆਜ਼ਾਦ ਕੌਂਸਲਰ ‘ਆਪ’ ਵਿੱਚ ਸ਼ਾਮਲ ਹੋ ਗਏ। ਚਾਰੋਂ ਕੌਂਸਲਰ ‘ਆਪ’ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ।ਵਾਰਡ ਨੰਬਰ 32 ਤੋਂ ਆਜ਼ਾਦ ਕੌਂਸਲਰ ਜਗਮੀਤ ਸਿੰਘ ਘੁੱਲੀ, ਵਾਰਡ ਨੰਬਰ 85 ਤੋਂ ਕੌਂਸਲਰ ਨਤਾਸ਼ਾ ਗਿੱਲ, ਵਾਰਡ ਨੰਬਰ 70 ਤੋਂ ਸਵਰਗੀ ਕਸ਼ਮੀਰੀ ਲਾਲ ਭਗਤ ਦੇ ਪੁੱਤਰ ਕੌਂਸਲਰ ਵਿਜੇ ਕੁਮਾਰ ਭਗਤ ਅਤੇ ਵਾਰਡ ਨੰਬਰ 4 ਤੋਂ ਕੌਂਸਲਰ ਮਨਦੀਪ ਸਿੰਘ ਔਜਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਹ ਵੀ ਪੜ੍ਹੋ ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਦਾ ਨਵਾਂ ਉਪਰਾਲਾ, ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵੰਡ ਰਹੇ ਹਨ ਕਿਤਾਬਾਂ

ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਪਾਰਟੀ ਦੇ ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਇੰਦਰਬੀਰ ਸਿੰਘ ਨਿੱਝਰ ਅਤੇ ਪਾਰਟੀ ਦੇ ਸੀਨੀਅਰ ਆਗੂ ਦੀਪਕ ਬਾਲੀ ਅਤੇ ਡਾ. ਸੰਨੀ ਆਹਲੂਵਾਲੀਆ ਦੀ ਹਾਜ਼ਰੀ ਵਿਚ ਸਾਰੇ ਕੌਂਸਲਰਾਂ ਨੂੰ ਰਸਮੀ ਤੌਰ ’ਤੇ ਪਾਰਟੀ ਵਿਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਆਪ ਪਰਿਵਾਰ ਵਿੱਚ ਸਵਾਗਤ ਕੀਤਾ। ਸਮੂਹ ਕੌਂਸਲਰਾਂ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਵਿੱਚ ‘ਆਪ’ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ ਖੁੱਡੀਆਂ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਦੀ ਅਪੀਲ

ਪਾਰਟੀ ਲੀਡਰਸ਼ਿਪ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਹਰ ਇੱਕ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਬਲਜਿੰਦਰ ਸਿੰਘ ਢਿੱਲੋਂ, ਸ਼ਹਿਰੀ ਪ੍ਰਧਾਨ ਮੁਨੀਸ਼ ਅਗਰਵਾਲ, ਕੌਂਸਲਰ ਜਤਿੰਦਰ ਸਿੰਘ ਮੋਤੀ ਭਾਟੀਆ, ਅਜੀਤ ਸਿੰਘ ਬਿੱਟੂ ਅਤੇ ਅਮੀਰ ਸਿੰਘ ਘੁੱਲੀ ਵੀ ਹਾਜ਼ਰ ਸਨ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here

spot_img

Share post:

Popular

More like this
Related

योग हमारी सनातन संस्कृति का अनमोल उपहार है : नायब सिंह सैनी

👉मुख्यमंत्री ने श्री कृष्ण आयुष विश्वविद्यालय के प्रांगण में...

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ:Punjab Police ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...