👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ
ਚੰਡੀਗੜ੍ਹ, 7 ਜਨਵਰੀ:ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਕਰਵਾਏ ਜਾ ਰਹੇ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਰਵੇਖਣ ਦੌਰਾਨ ਜਿਹੜੇ ਬਜੁਰਗ ਪੈਨਸ਼ਨ ਤੋਂ ਵਾਂਝੇ ਰਹਿ ਗਏ ਹਨ, ਜਿਹੜੇ ਬਜੁਰਗ ਮਰੀਜ਼ ਹਨ ਜੋ ਆਪਣਾ ਇਲਾਜ ਨਹੀ ਕਰਵਾ ਸਕਦੇ ਅਤੇ ਜਿਹੜੇ ਬਜੁਰਗਾਂ ਨੂੰ ਉਹਨਾਂ ਦੇ ਬੱਚੇ ਨਹੀ ਸੰਭਾਲ ਰਹੇ। ਇਹਨਾਂ ਸਬੰਧੀ ਮੁਕੰਮਲ ਰਿਪੋਰਟ ਜਲਦੀ ਤੋਂ ਜਲਦੀ ਤਿਆਰ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਬੁੱਢੇ ਦਰਿਆ ਦਾ ਤੀਜੀ ਵਾਰ ਦੌਰਾ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਸਮਰਪਿਤ ਹੈ, ਉਥੇ ਬਜ਼ੁਰਗਾਂ ਦੇ ਜੀਵਨ ਨੂੰ ਬਿਹਤਰ ਬਣਾਉਣ ‘ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਲਈ ਤਿਆਰ ਕੀਤੀਆਂ ਸਕੀਮਾਂ ਜ਼ਮੀਨੀ ਪੱਧਰ ‘ਤੇ ਬਿਨਾਂ ਕਿਸੇ ਦੇਰੀ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀਆਂ ਜਾਣ।ਡਾ. ਬਲਜੀਤ ਕੌਰ ਨੇ ਦੱਸਿਆ ਕਿ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਵਿਭਾਗੀ ਸੁਪਰਵਾਈਜ਼ਰਾਂ ਵੱਲੋਂ ਐਮ ਸੇਵਾ ਐਪ ਰਾਹੀਂ ਸਰਵੇਖਣ ਕੀਤਾ ਜਾ ਰਿਹਾ ਹੈ। ਉਹਨਾਂ ਹੁਸ਼ਿਆਰਪੁਰ, ਫਿਰੋਜ਼ਪੁਰ, ਐਸ.ਏ.ਐਸ.ਨਗਰ ਅਤੇ ਪਠਾਨਕੋਟ ਜ਼ਿਲ੍ਹਿਆਂ ਵੱਲੋਂ ਕੀਤੇ ਸਰਵੇਖਣ ਦੀ ਪ੍ਰਗਤੀ ਦੀ ਸ਼ਲਾਘਾ ਕੀਤੀ ਅਤੇ ਬਾਕੀ ਜ਼ਿਲ੍ਹਿਆਂ ਨੂੰ ਆਪਣੇ ਯਤਨਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ।
ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਸੰਖੇਪ ਮੁਕਾਬਲੇ ਤੋਂ ਬਾਅਦ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਮੁਲਜ਼ਮ ਗ੍ਰਿਫਤਾਰ; ਇੱਕ ਪਿਸਤੌਲ ਬਰਾਮਦ
ਮੰਤਰੀ ਨੇ ਸਪੱਸ਼ਟ ਕੀਤਾ ਕਿ ਬਜ਼ੁਰਗਾਂ ਦੇ ਹਿੱਤਾਂ ਦੀ ਰਾਖੀ ਦੇ ਉਦੇਸ਼ ਨਾਲ ਸਰਵੇਖਣ ਦੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਆਪਣੀ ਜ਼ਿੰਮੇਵਾਰੀ ਵਿੱਚ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਚਾਹੁੰਦੀ ਹੈ। ਇਸ ਲਈ ਪੰਜਾਬ ਸਰਕਾਰ ਦੇ ਇਸ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਸੀ ਸਹਿਯੋਗ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਕਿਹਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
Share the post "ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼"