Bathinda Police ਵੱਲੋਂ CEIR ਪੋਰਟਲ ਦੀ ਮੱਦਦ ਨਾਲ ਗੁੰਮ ਹੋਏ 106 ਮੋਬਾਇਲ ਫੋਨ ਲੱਭ ਕੇ ਮਾਲਕਾਂ ਨੂੰ ਸੌਂਪੇ

0
53

ਬਠਿੰਡਾ, 7 ਜਨਵਰੀ: ਸਮੇਂ ਦੇ ਨਾਲ ਹਾਈਟੈਕ ਹੁੰਦੀ ਜਾ ਰਹੀ ਪੁਲਿਸ ਵੱਲੋਂ ਹੁਣ ਚੋਰਾਂ ਅਤੇ ਸ਼ਾਤਰ ਲੋਕਾਂ ਨੂੰ ਤਕਨੀਕ ਦੇ ਰਾਹੀਂ ਮੋੜਵਾਂ ਜਵਾਬ ਦਿੱਤਾ ਜਾ ਰਿਹਾ। ਬਠਿੰਡਾ ਪੁਲਿਸ ਨੇ ਵੀ ਇੱਕ ਵੱਡਾ ਮਾਅਰਕਾ ਮਾਰਦਿਆਂ CEIR (Central Equipment Identity Register) ਪੋਰਟਲ ਦੀ ਮੱਦਦ ਨਾਲ ਪਿਛਲੇ ਸਮਿਆਂ ਦੌਰਾਨ ਚੋਰੀ ਜਾਂ ਗੁੰਮ ਹੋਏ 106 ਮੋਬਾਇਲ ਫੋਨ ਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ ਕੀਤੇ ਹਨ। ਜੇਕਰ ਇੰਨ੍ਹਾਂ 106 ਮੋਬਾਇਲ ਫ਼ੋਨਾਂ ਦੀ ਕੀਮਤ ਦੀ ਗੱਲ ਕਰ ਲਈ ਜਾਵੇ ਤਾਂ ਇਹ ਅੰਦਾਜ਼ਨ 17.25 ਲੱਖ ਰੁਪਏ ਦੇ ਕਰੀਬ ਬਣਦੀ ਹੈ। ਮੰਲਗਵਾਰ ਨੂੰ ਇਸ ਸਬੰਧੀ ਰੱਖੇ ਇੱਕ ਪ੍ਰੋਗਰਾਮ ਦੌਰਾਨ ਡੀਆਈਜੀ ਹਰਜੀਤ ਸਿੰਘ ਦੀ ਅਗਵਾਈ ਹੇਠ ਇਹ ਮੋਬਾਇਲ ਫ਼ੋਨ ਵਾਪਸ ਮਾਲਕਾਂ ਨੂੰ ਸੌਂਪੇ ਗਏ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਸੰਖੇਪ ਮੁਕਾਬਲੇ ਤੋਂ ਬਾਅਦ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਮੁਲਜ਼ਮ ਗ੍ਰਿਫਤਾਰ; ਇੱਕ ਪਿਸਤੌਲ ਬਰਾਮਦ

ਐਸਐਸਪੀ ਮੈਡਮ ਅਮਨੀਤ ਕੌਂਡਲ, ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਬਠਿੰਡਾ ਭਾਵੇ ਨਿੱਤ ਦੇ ਧਰਨੇ, ਰੈਲੀਆਂ, ਨਸ਼ਿਆਂ ਨੂੰ ਰੋਕਣ ਲਈ ਦਿਨ/ਰਾਤ ਦੀਆਂ ਨਾਕਾਬੰਦੀ ਡਿਊਟੀਆਂ ਅਤੇ ਜਿਲ੍ਹਾ ਅੰਦਰ ਅਮਨ ਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਦੀਆ ਡਿਊਟੀਆਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਦੀਆਂ ਸਖਤ ਡਿਊਟੀਆਂ ਵਿਚ ਰੁਝੀ ਹੋਈ ਹੈ, ਫਿਰ ਵੀ ਇ¤ਕ ਸੁਚ¤ਜੀ ਕਮਿਊਨਿਟੀ ਪੁਲਿਸਿੰਗ ਦਾ ਇਜ਼ਹਾਰ ਕਰਦੇ ਹੋਏ ਪਬਲਿਕ ਦੇ ਗੁੰਮ ਹੋਏ ਮੋਬਾਇਲ ਫੋਨਾਂ ਨੂੰ ਲੱਭ ਕੇ ਵਾਪਸ ਕੀਤਾ ਗਿਆ ਹੈ। ਡੀਆਈਜੀ ਹਰਜੀਤ ਸਿੰਘ ਨੇ ਦਸਿਆ ਕਿ CEIR (Central Equipment Identity Register) ਪੋਰਟਲ ਦੀ ਮੱਦਦ ਨਾਲ ਜਿਲ੍ਹਾ ਬਠਿੰਡਾ ਦੀ ਸਮੁੱਚੀ ਸਾਂਝ ਸਟਾਫ ਦੀ ਪੁਲਿਸ ਟੀਮ ਦੇ ਤਜ਼ਰਬੇਕਾਰ ਕਰਮਚਾਰੀਆਂ ਦੀ ਇੱਕ ਸਾਂਝੀ ਟੀਮ ਨੇ ਪ੍ਰੰਪਰਾਗਤ ਅਤੇ ਆਧੁਨਿਕ ਵਿਗਿਆਨਕ ਤਕਨੀਕ ਦੇ ਸੁਮੇਲ ਦੀ ਵਰਤੋਂ ਕਰਦੇ ਹੋਏ ਇਸ ਮੁਹਿੰਮ ਦੌਰਾਨ ਇਹ ਮੋਬਾਇਲ ਲੱਭੇ ਗਏ ਹਨ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਔਰਤ ਸਮੇਤ ਚਾਰ 5 ਕਿਲੋ ਹੈਰੋਇਨ ਨਾਲ ਕਾਬੂ

ਉਨ੍ਹਾਂ ਦਸਿਆ ਕਿ ਇਹ ਪੋਰਟਲ ਅਪ੍ਰੈਲ ਸਾਲ 2023 ਤੋ ਚਾਲੂ ਹੋਇਆ ਹੈ। ਜਿਸ ਰਾਹੀ ਹੁਣ ਤੱਕ ਬਠਿੰਡਾ ਪੁਲਿਸ ਵੱਲੋਂ ਕੁੱਲ 448 ਮੋਬਾਇਲ ਫੋਨ ਰਿਕਵਰ ਕਰਕੇ ਅਸਲ ਮਾਲਕਾਂ ਦੇ ਹਵਾਲੇ ਕੀਤੇ ਜਾ ਚੁੱਕੇ ਹਨ। ਅਖੀਰ ਵਿੱਚ ਉਨ੍ਹਾਂ ਪੋਰਟਲ ਸਬੰਧੀ ਜਾਣੂ ਕਰਾਉਦੇ ਹੋਏ ਪਬਲਿਕ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਮੋਬਾਇਲ ਫੋਨ ਗੁੰਮ ਹੋ ਜਾਦਾ ਹੈ ਤਾਂ ਉਹ ਤੁਰੰਤ CEIR (Central Equipment Identity Register) ਪੋਰਟਲ ਪਰ ਆਨਲਾਇਨ ਜਾਂ ਨੇੜਲੇ ਪੁਲਿਸ ਸਾਂਝ ਕੇਂਦਰ ਵਿੱਚ ਇਸ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾਉਣ। ਪਬਲਿਕ ਦੇ ਗੁੰਮਸੁਦਾ ਮੋਬਾਇਲ ਫੋਨਾਂ ਦੀ ਬਰਾਮਦਗੀ ਸਬੰਧੀ ਬਠਿੰਡਾ ਪੁਲਿਸ ਵੱਲੋੋਂ ਆਰੰਭੀ ਮੁਹਿੰਮ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰਹੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here