Thursday, April 16, 2026
spot_img
spot_img

120 ਦਿਨਾਂ ਅੰਦਰ ਲਗਾਏ ਜਾਣਗੇ 663 ਹੋਰ ਖੇਤੀ ਸੋਲਰ ਪੰਪ: ਅਮਨ ਅਰੋੜਾ

Date:

spot_img

ਕੈਬਨਿਟ ਮੰਤਰੀ ਨੇ ਸੋਲਰ ਪੰਪ ਲਗਾਉਣ ਲਈ ਫ਼ਰਮ ਨੂੰ ਸੌਂਪਿਆ ਵਰਕ ਆਰਡਰ
ਚੰਡੀਗੜ੍ਹ, 7 ਜਨਵਰੀ:ਸੂਬੇ ਦੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਲਈ ਕੁਦਰਤੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਅਗਲੇ 120 ਦਿਨਾਂ ਦੇ ਅੰਦਰ 663 ਹੋਰ ਖੇਤੀ ਸੋਲਰ ਪੰਪ ਲਾਏ ਜਾਣਗੇ। ਇਹ ਐਲਾਨ ਅੱਜ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੀਤਾ।ਸ੍ਰੀ ਅਮਨ ਅਰੋੜਾ ਨੇ ਖੇਤੀਬਾੜੀ ਵਾਸਤੇ 663 ਖੇਤੀ ਸੋਲਰ ਪੰਪ ਲਗਾਉਣ ਲਈ ਅੱਜ ਮੈਸਰਜ਼ ਏ.ਵੀ.ਆਈ. ਰੀਨਿਊਏਬਲਜ਼ ਐਨਰਜੀ ਪ੍ਰਾਈਵੇਟ ਲਿਮਟਿਡ ਨੂੰ ਵਰਕ ਆਰਡਰ ਸੌਂਪਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ 2,356 ਸੋਲਰ ਪੰਪ ਲਗਾਉਣ ਲਈ ਵਰਕ ਆਰਡਰ ਜਾਰੀ ਕੀਤੇ ਗਏ ਸਨ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਔਰਤ ਸਮੇਤ ਚਾਰ 5 ਕਿਲੋ ਹੈਰੋਇਨ ਨਾਲ ਕਾਬੂ

ਉਨ੍ਹਾਂ ਨੇ ਪੇਡਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕਿਸਾਨਾਂ ਦੀ ਭਲਾਈ ਲਈ ਸੂਬੇ ਵਿੱਚ 20,000 ਖੇਤੀ ਸੋਲਰ ਪੰਪ ਲਗਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਹਰ ਯਤਨ ਤੇਜ਼ ਕਰਨ।ਉਨ੍ਹਾਂ ਦੱਸਿਆ ਕਿ ਇਸ ਕੰਪਨੀ ਦੀ ਚੋਣ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਬੋਲੀ ਪ੍ਰਕਿਰਿਆ ਰਾਹੀਂ ਕੀਤੀ ਗਈ ਹੈ ਅਤੇ 3, 5, 7.5 ਅਤੇ 10 ਐਚ.ਪੀ. ਦੀ ਸਮਰੱਥਾ ਦੇ ਖੇਤੀ ਸੋਲਰ ਪੰਪ ਲਗਾਉਣ ਉਤੇ ਆਮ ਸ਼੍ਰੇਣੀ ਦੇ ਕਿਸਾਨਾਂ ਲਈ 60 ਫੀਸਦ ਸਬਸਿਡੀ, ਜਦੋਂਕਿ ਅਨੁਸੂਚਿਤ ਜਾਤੀ (ਐਸ.ਸੀ. ਸ਼੍ਰੇਣੀ) ਦੇ ਕਿਸਾਨ 80 ਫੀਸਦ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਡਾਰਕ ਜ਼ੋਨਾਂ (ਧਰਤੀ ਹੇਠਲੇ ਪਾਣੀ ਦੀ ਜ਼ਿਆਦਾ ਵਰਤੋਂ ਵਾਲੇ ਬਲਾਕ) ਵਿੱਚ ਇਹ ਪੰਪ ਉਨ੍ਹਾਂ ਕਿਸਾਨਾਂ ਦੇ ਖੇਤਾਂ ‘ਚ ਲਗਾਏ ਜਾਣਗੇ,

ਇਹ ਵੀ ਪੜ੍ਹੋ ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਜਿਨ੍ਹਾਂ ਨੇ ਆਪਣੀਆਂ ਮੋਟਰਾਂ ‘ਤੇ ਪਹਿਲਾਂ ਹੀ ਸੂਖਮ ਸਿੰਜਾਈ ਪ੍ਰਣਾਲੀ, ਜਿਵੇਂ ਤੁਪਕਾ ਜਾਂ ਫੁਹਾਰਾ, ਆਦਿ ਸਥਾਪਤ ਕੀਤੀਆਂ ਹੋਈਆਂ ਹਨ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਸੋਲਰ ਪੰਪਾਂ ਨਾਲ ਨਾ ਸਿਰਫ਼ ਈਂਧਨ ਦੀ ਲਾਗਤ ਘਟੇਗੀ ਸਗੋਂ ਖੇਤੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਵਿੱਚ ਵੀ ਮਦਦ ਮਿਲੇਗੀ ਅਤੇ ਇਹ ਖੇਤੀਬਾੜੀ ਦੇ ਵਧੇਰੇ ਟਿਕਾਊ ਅਭਿਆਸਾਂ ਨੂੰ ਵੀ ਉਤਸ਼ਾਹਿਤ ਕਰੇਗਾ। ਕਿਸਾਨਾਂ ਨੂੰ ਹੁਣ ਆਪਣੀਆਂ ਫ਼ਸਲਾਂ ਨੂੰ ਪਾਣੀ ਲਾਉਣ ਲਈ ਰਾਤ ਨੂੰ ਖੇਤਾਂ ਵਿੱਚ ਨਹੀਂ ਜਾਣਾ ਪਵੇਗਾ, ਕਿਉਂਕਿ ਇਹ ਪੰਪ ਦਿਨ ਵੇਲੇ ਹੀ ਚੱਲਣਗੇ।ਇਸ ਮੌਕੇ ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ, ਜਾਇੰਟ ਡਾਇਰੈਕਟਰ ਰਾਜੇਸ਼ ਬਾਂਸਲ ਅਤੇ ਸਬੰਧਤ ਫ਼ਰਮ ਦੇ ਨੁਮਾਇੰਦੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...