ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਕੀਤਾ ਕੇਂਦਰੀ ਜੇਲ੍ਹ ਬਠਿੰਡਾ ਦਾ ਦੌਰਾ

0
40

👉ਜੇਲ੍ਹ ਸਟਾਫ ਤੇ ਕੈਦੀਆਂ ਦੀਆਂ ਸੁਣੀਆਂ ਸਮੱਸਿਆਵਾਂ
ਬਠਿੰਡਾ, 8 ਜਨਵਰੀ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਅੱਜ ਇੱਥੇ ਕੇਂਦਰੀ ਜੇਲ੍ਹ ਗੋਬਿੰਦਪੁਰਾ (ਬਠਿੰਡਾ) ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਵੱਲੋਂ ਜਿੱਥੇ ਜੇਲ੍ਹ ਸਟਾਫ਼ ਤੇ ਕੈਦੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ, ਉਥੇ ਹੀ ਹੋਰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਵੀ ਵਿਚਾਰ ਵਿਟਾਂਦਰਾ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ। ਇਸ ਦੌਰਾਨ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਸਿੱਧੂ ਤੇ ਹੋਰਨਾਂ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ। ਉਨ੍ਹਾਂ ਕੈਦੀਆਂ ਦੀਆਂ ਜ਼ਿਆਦਾਤਰ ਸਮੱਸਿਆਵਾਂ ਸਿਹਤ ਨਾਲ ਸਬੰਧਤ ਹੋਣ ਕਰਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕੈਦੀਆਂ ਦੇ ਸਮੇਂ-ਸਿਰ ਚੈਕਅਪ ਕਰਨ ਅਤੇ ਜੇਲ੍ਹ ਵਿਖੇ ਹੀ ਲੈਬ ਅਤੇ ਡੈਂਟਲ ਮੋਬਾਇਲ ਵੈਨਾਂ ਦਾ ਢੁਕਵਾਂ ਪ੍ਰਬੰਧ ਕਰਨ ਲਈ ਆਦੇਸ਼ ਦਿੱਤੇ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਇਹ ਵੀ ਪੜ੍ਹੋ ਫਰੀਦਕੋਟ ’ਚ ਅੱਧੀ ਰਾਤ ਨੂੰ ਪੁਲਿਸ ਤੇ ਬੰਬੀਹਾ ਗੈਗ ਦੇ ਗੈਗਸਟਰਾਂ ’ਚ ਹੋਇਆ ਮੁਕਾਬਲਾ, ਦੋ ਜਖ਼ਮੀ

ਇਸ ਦੌਰਾਨ ਉਨ੍ਹਾਂ ਜੇਲ੍ਹ ਅੰਦਰ ਸਟਾਫ ਤੇ ਕੈਦੀਆਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਚਰਚਾ ਕਰਦਿਆਂ ਉਨ੍ਹਾਂ ਦੇ ਯੋਗ ਹੱਲ ਕਰਨ ਦਾ ਭਰੋਸਾ ਦਵਾਇਆ। ਇਸ ਮੌਕੇ ਉਨ੍ਹਾਂ ਜੇਲ ਵਿੱਚ ਬੰਦ ਕੈਦੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਵੀ ਜਾਣਿਆ। ਇਸ ਦੌਰਾਨ ਜੇਲ੍ਹ ਸੁਪਰਡੈਂਟ ਵੱਲੋਂ ਜੋਗਾਨੰਦ ਤੋਂ ਜੇਲ੍ਹ ਨੂੰ ਆਉਣ ਵਾਲੀ ਸੜ੍ਹਕ ਦੀ ਰਿਪੇਅਰ ਅਤੇ ਅਤੇ ਗਿੱਲਪੱਤੀ ਤੋਂ ਜੇਲ੍ਹ ਨੂੰ ਜਾਣ ਵਾਲੀ ਸੜ੍ਹਕ ਤੇ ਧੁੰਦ ਨੂੰ ਮੁੱਖ ਰਖਦਿਆਂ ਚਿੱਟੀ ਪੱਟੀ ਅਤੇ ਰਿਫਲੈਕਟਰ ਲਗਾਉਣ ਦੀ ਮੰਗ ਕੀਤੀ ਗਈ। ਇਸ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਇਹ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਸਿਖਲਾਈ ਅਧੀਨ ਆਈਏਐਸ ਰਾਕੇਸ਼ ਕੁਮਾਰ ਮੀਨਾ, ਜੇਲ੍ਹ ਸੁਪਰਡੰਟ ਮਨਜੀਤ ਸਿੰਘ ਸਿੱਧੂ, ਐਕਸੀਅਨ ਅਮਿਤ ਕੁਮਾਰ, ਕਾਰਜਕਾਰੀ ਸਿਵਲ ਸਰਜਨ ਡਾ. ਰਮਨ ਸਿੰਗਲਾ, ਸਕੱਤਰ ਰੈਡ ਕਰਾਸ ਦਰਸ਼ਨ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here