ਜਥੇਦਾਰ ਨਾਲ ਮਿਲਣੀ ਤੋਂ ਬਾਅਦ ਅਕਾਲੀ ਦਲ ਨੇ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ, ਸੁਖਬੀਰ ਬਾਦਲ ਦੇ ਅਸਤੀਫੇ ’ਤੇ ਹੋਵੇਗਾ ਫੈਸਲਾ

0
164
ਜਥੇਦਾਰ ਸਾਹਿਬ ਨੂੰ ਮਿਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦਲਜੀਤ ਸਿੰਘ ਚੀਮਾ।

👉ਕੀਤਾ ਦਾਅਵਾ, ਪਾਰਟੀ ਦੇ ਸੰਵਿਧਾਨ ਮੁਤਾਬਕ ਜਥੈਦਾਰ ਦੇ ਆਦੇਸ਼ਾਂ ਨੂੰ ਕੀਤਾ ਜਾਵੇਗਾ ਲਾਗੂ
ਚੰਡੀਗੜ੍ਹ/ਸ਼੍ਰੀ ਅੰਮ੍ਰਿਤਸਰ ਸਾਹਿਬ, 8 ਜਨਵਰੀ: ਸ਼੍ਰੋਮਣੀ ਅਕਾਲੀ ਦਲ ਨੇ ਲੰਮੇ ਸਮੇਂ ਤੋਂ ਉਡੀਕੀ ਜਾ ਰਹੀ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ ਸੱਦ ਲਈ ਹੈ। ਇਸ ਸਬੰਧੀ ਫੈਸਲਾ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਦੂਜੇ ਆਗੂਆਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਕੀਤਾ। ਸੂਚਨਾ ਮੁਤਾਬਕ ਪਾਰਟੀ ਦੇ ਮੁੱਖ ਦਫ਼ਤਰ ਵਿਚ ਹੋਣ ਵਾਲੀ ਇਸ ਮੀਟਿੰਗ ਵਿਚ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਵਜੋਂ ਦਿੱਤੇ ਅਸਤੀਫੇ ਤੇ ਪਾਰਟੀ ਦੀ ਭਰਤੀ ਮੁਹਿੰਮ ਸਮੇਤ ਜਥੇਬੰਦਕ ਢਾਂਚੇ ਦੇ ਪੁਨਰਗਠਨ ਸਮੇਤ ਫੈਸਲਾ ਕੀਤਾ ਜਾਵੇਗਾ। ਚਰਚਾ ਮੁਤਾਬਕ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ ਪੰਜਾਬ ਵਾਸੀ ਐਚ.ਐਮ.ਪੀ. ਵਾਇਰਸ ਤੋਂ ਨਾ ਘਬਰਾਉਣ-ਡਾ. ਬਲਬੀਰ ਸਿੰਘ

ਉਧਰ ਇਸ ਮੀਟਿੰਗ ਦਾ ਫੈਸਲਾ ਲੈਣ ਤੋਂ ਬਾਅਦ ਪਾਰਟੀ ਦੇ ਆਗੂਆਂ ਵੱਲੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨਾਲ ਮੀਟਿੰਗ ਕੀਤੀ ਗਈ। ਹਾਲਾਂਕਿ ਮੀਟਿੰਗ ਤੋਂ ਬਾਅਦ ਇਸਦੇ ਬਾਰੇ ਜਥੇਦਾਰ ਸਾਹਿਬ ਵੱਲੋਂ ਕੋਈ ਪ੍ਰਤੀਕ੍ਰਮ ਨਹੀਂ ਆਇਆ ਪ੍ਰੰਤੂ ਚਰਚਾ ਮੁਤਾਬਕ ਉਨ੍ਹਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸੁਣਾਏ ਫੈਸਲਿਆਂ ਉਪਰ ਹੁਣ ਤੱਕ ਅਮਲ ਨਾ ਹੋਣ ’ਤੇ ਨਰਾਜ਼ਗੀ ਜਤਾਈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਆਗੂ ਦਲਜੀਤ ਸਿੰਘ ਚੀਮਾ ਤੇ ਹੋਰਨਾਂ ਨੇ ਦਾਅਵਾ ਕੀਤਾ ਕਿ

ਇਹ ਵੀ ਪੜ੍ਹੋ ਮੋਦੀ ਸਰਕਾਰ ਦਾ ਵੱਡਾ ਫੈਸਲਾ; ਚੰਡੀਗੜ੍ਹ ’ਚ Advisor ਦੀ ਪੋਸਟ ਕੀਤੀ ਖ਼ਤਮ

‘‘ ਪਾਰਟੀ ਦੇ ਸੰਵਿਧਾਨ ਮੁਤਾਬਕ ਵਰਕਿੰਗ ਕਮੇਟੀ ਹੀ ਅਤਸੀਫ਼ਾ ਅਤੇ ਮੈਂਬਰਸ਼ਿਪ ਬਾਰੇ ਫੈਸਲੇ ਲੈਂਦੀ ਹੈ, ਜਿਸਦੇ ਬਾਰੇ ਜਥੇਦਾਰ ਸਾਹਿਬ ਨੂੰ ਕਾਨੂੰਨੀ ਅੜਚਨਾਂ ਬਾਰੇ ਜਾਣੂ ਕਰਵਾਇਆ ਗਿਆ। ’’ ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਦੇ ਆਗੂ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਸਤਿਕਾਰ ਕਰਦੇ ਹਨ ਅਤੇ ਪਾਰਟੀ ਦੇ ਸੰਵਿਧਾਨ ਮੁਤਾਬਕ ਉਨ੍ਹਾਂ ਦੇ ਆਦੇਸ਼ਾਂ ਨੂੰ ਲਾਗੂ ਕੀਤਾ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਅੱਜ ਦੀ ਮੀਟਿੰਗ ਤੋਂ ਬਾਅਦ ਅਕਾਲੀ ਦਲ ਦੀ ਮੈਂਬਰਸ਼ਿਪ ਲਈ ਬਣਾਈ ਸੱਤ ਮੈਂਬਰੀ ਕਮੇਟੀ ਦਾ ਕੋਈ ਭੂਮਿਕਾ ਨਹੀਂ ਰਹਿ ਜਾਂਦੀ ਹੈ। ਇਸ ਵਫ਼ਦ ਵਿਚ ਪਰਮਜੀਤ ਸਿੰਘ ਸ਼ਰਨਾ, ਹੀਰਾ ਸਿੰਘ ਗਾਬੜੀਆ ਤੇ ਗੁਲਜ਼ਾਰ ਸਿੰਘ ਰਣੀਕੇ ਆਦਿ ਵੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

 

LEAVE A REPLY

Please enter your comment!
Please enter your name here