ਬਠਿੰਡਾ, 8 ਜਨਵਰੀ : 4 ਜਨਵਰੀ ਨੂੰ ਟੋਹਾਣਾ ਵਿਖੇ ਹੋਈ ਕਿਸਾਨ ਮਹਾਂਪੰਚਾਇਤ ਵਿਚ ਹਿੱਸਾ ਲੈਣ ਜਾ ਰਹੇ ਪਿੰਡ ਕੋਠਗੁਰੂ ਦੇ ਕਿਸਾਨਾਂ ਦੀ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ ਤਿੰਨ ਬੀਬੀਆਂ ਦੇ ਸ਼ਹੀਦ ਹੋਣ ਅਤੇ ਦਰਜ਼ਨਾਂ ਦੇ ਜਖ਼ਮੀ ਹੋਣ ਦੇ ਮਾਮਲੇ ਵਿਚ ਮੁਆਵਜ਼ੇ ਤੇ ਮੁਫ਼ਤ ਇਲਾਜ਼ ਦੀ ਮੰਗ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸ਼ੁਰੂ ਕੀਤਾ ਧਰਨਾ ਅੱਜ ਬੁੱਧਵਾਰ ਵੀ ਜਾਰੀ ਰਿਹਾ। ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਭਾਰਤ ਚ ਸ਼ਾਮਿਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਵੀ ਮੀਟਿੰਗ ਵਿੱਚ ਮੁਆਵਜੇ ਸਬੰਧੀ ਮਤਾ ਪਾਇਆ ਜਾ ਚੁੱਕਾ ਹੈ।
ਇਹ ਵੀ ਪੜ੍ਹੋ ਜਥੇਦਾਰ ਨਾਲ ਮਿਲਣੀ ਤੋਂ ਬਾਅਦ ਅਕਾਲੀ ਦਲ ਨੇ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ, ਸੁਖਬੀਰ ਬਾਦਲ ਦੇ ਅਸਤੀਫੇ ’ਤੇ ਹੋਵੇਗਾ ਫੈਸਲਾ
ਚੱਲ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਅੱਜ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ , ਜਿਲਾ ਆਗੂ ਜਗਦੇਵ ਸਿੰਘ ਜੋਗੇਵਾਲਾ ਅਤੇ ਬਲਾਕ ਸੰਗਤ ਦੇ ਸੀਨੀਅਰ ਮੀਤ ਪ੍ਰਧਾਨ ਰਾਮ ਸਿੰਘ ਕੋਟਗੁਰੂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਕਿਸਾਨਾਂ ਪ੍ਰਤੀ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ ਕਿ ਜਦੋਂ ਤਿੰਨ ਦਿਨਾਂ ਤੋਂ ਪਿਛਲੀਆਂ ਸਰਕਾਰਾਂ ਵੱਲੋਂ ਦਿੱਤੇ ਜਾ ਚੁੱਕੇ ਮੁਆਵਜ਼ੇ ਮੁਤਾਬਕ ਮੁਆਵਜ਼ਾ ਨਾ ਦੇ ਕੇ ਕਿਸਾਨਾਂ ਨੂੰ ਕੜਾਕੇ ਦੀ ਠੰਡ ਵਿੱਚ ਸੜਕਾਂ ਤੇ ਰੋਲਿਆ ਜਾ ਰਿਹਾ ਹੈ ਅਤੇ ਸ਼ਹੀਦ ਹੋਈਆਂ ਔਰਤਾਂ ਦੀਆਂ ਲਾਸਾਂ ਹਸਪਤਾਲ ਦੇ ਮੁਰਦਾਘਾਟ ਵਿੱਚ ਪਈਆਂ ਹਨ ।
ਇਹ ਵੀ ਪੜ੍ਹੋ ਘੋਰ ਕਲਯੁਗੀ: ਜਮੀਨ ਦੇ ਲਾਲਚ ’ਚ ਸਕੇ ਭਰਾ ਨੇ ਹੀ ਕੀਤਾ ਸੀ ਭਰਾ ਤੇ ਭਰਜਾਈ ਦਾ ਕ+ਤਲ
ਇਸ ਹਾਦਸੇ ਦੇ ਦੌਰਾਨ ਰੀੜ ਦੀ ਹੱਡੀ ਤੋਂ ਜਖਮੀ ਹੋਇਆ ਜਿਲਾ ਮੀਤ ਪ੍ਰਧਾਨ ਬਸੰਤ ਸਿੰਘ ਕੋਠਾ ਗੁਰੂ ਏਮਜ ਹਸਪਤਾਲ ਵਿੱਚ ਜਿੰਦਗੀ ਮੌਤ ਦੀ ਲੜਾਈ ਲੜ ਰਿਹਾ ਹੈ। ਜਖਮੀਆਂ ਵਿੱਚੋ ਇੱਕ ਔਰਤ ਦੀ ਰੀੜ ਦੀ ਹੱਡੀ ਦਾ ਆਪਰੇਸ਼ਨ ਹੋ ਚੁੱਕਿਆ ਹੈ, ਇੱਕ ਔਰਤ ਦੇ ਸਿਰ ਦਾ ਆਪਰੇਸ਼ਨ ਹੋਣਾ ਹੈ। ਕਈਆਂ ਦੀਆਂ ਹੱਥਾਂ ਦੀਆਂ ਉਂਗਲਾਂ ਕੱਟੀਆਂ ਗਈਆਂ, ਇੱਕ ਗਰੀਬ ਮਜ਼ਦੂਰ ਦੀ ਬਾਂਹ ਕੱਟੀ ਗਈ। ਇੰਨੇ ਵੱਡੇ ਦਰਦਨਾਕ ਹਾਦਸੇ ਚ ਵੀ ਪੰਜਾਬ ਸਰਕਾਰ ਪੀੜਤਾਂ ਦੀ ਬਾਂਹ ਨਹੀਂ ਫੜ ਰਹੀ। ਆਗੂਆਂ ਨੇ ਕਿਹਾ ਕਿ ਕੱਲ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਨਿਰਦੇਸ਼ਾਂ ਹੇਠ ਪੰਜਾਬ ਦੇ ਮੋਗਾ ਵਿੱਚ ਇੱਕ ਮਹਾਂਪੰਚਾਇਤ ਹੋ ਰਹੀ ਆ ਜਿਸ ਕਾਰਨ ਦੋ ਦਿਨ ਸਧਾਰਨ ਧਰਨਾ ਚਲਾਉਣ ਤੋਂ ਬਾਅਦ 10 ਜਨਵਰੀ ਨੂੰ ਮੁਆਵਜ਼ਾ ਲੈਣ ਲਈ ਸਰਕਾਰ ਨਾਲ ਤਿੱਖਾ ਸੰਘਰਸ਼ ਕੀਤਾ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
Share the post "ਕਿਸਾਨ ਜਥੇਬੰਦੀ ਵੱਲੋਂ ਮੁਆਵਜ਼ੇ ਤੇ ਮੁਫ਼ਤ ਇਲਾਜ਼ ਦੀ ਮੰਗ ਨੂੰ ਲੈ ਕੇ ਧਰਨਾ ਲਗਾਤਾਰ ਜਾਰੀ"