SKM ਦੇ ਸੱਦੇ ਹੇਠ ਮੋਗਾ ’ਚ ਕਿਸਾਨ ਮਹਾਂਪੰਚਾਇਤ ਸ਼ੁਰੂ, ਹਜ਼ਾਰਾਂ ਦੀ ਤਾਦਾਦ ਵਿਚ ਕਿਸਾਨ ਪੁੱਜੇ

0
96

👉ਕੇਂਦਰ ਵੱਲੋਂ ਨਵੇਂ ਲਿਆਂਦੇ ਜਾ ਰਹੇ ਮੰਡੀਕਰਨ ਬੋਰਡ ਦੇ ਵਿਰੋਧ ਤੋਂ ਇਲਾਵਾ ਐਮਐਸਪੀ ਦੀ ਕਾਨੂੰਨੀ ਗਰੰਟੀ ’ਤੇ ਹੋ ਰਹੀ ਹੈ ਚਰਚਾ
ਮੋਗਾ, 9 ਜਨਵਰੀ: ਪਿਛਲੇ ਦਿਨੀਂ ਕੇਂਦਰ ਸਰਕਾਰ ਵੱਲੋਂ ਲਿਆਂਦੇ ਨਵੇਂ ਮੰਡੀਕਰਨ ਨੀਤੀ ਦੇ ਖਰੜੇ ਸਹਿਤ ਐਮਐਸਪੀ ਦੀ ਕਾਨੂੰਨੀ ਗਰੰਟੀ ਅਤੇ ਸਮੁੱਚੇ ਕਿਸਾਨ-ਮਜਦੂਰਾਂ ਦੇ ਕਰਜ਼ ਮੁਆਫ਼ੀ ਆਦਿ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ(ਭਾਰਤ) ਦੇ ਸੱਦੇ ਹੇਠ ਅੱਜ ਬੁਧਵਾਰ ਨੂੰ ਮੋਗਾ ’ਚ ਕੀਤੀ ਜਾ ਰਹੀ ਕਿਸਾਨ ਮਹਾਂਪੰਚਾਇਤ ਸ਼ੁਰੂ ਹੋ ਗਈ ਹੈ। ਇਸ ਮਹਾਂਪੰਚਾਇਤ ਵਿਚ ਸ਼ਾਮਲ ਹੋਣ ਦੇ ਲਈ ਪੰਜਾਬ ਦੇ ਵੱਖ ਵੱਖ ਕੋਨਿਆਂ ਤੋਂ ਹਜ਼ਾਰਾਂ ਕਿਸਾਨ ਪੁੱਜ ਚੁੱਕੇ ਹਨ ਤੇ ਹੋਰਨਾਂ ਦਾ ਵੀ ਆਉਣਾ ਜਾਰੀ ਹੈ।

ਇਹ ਵੀ ਪੜ੍ਹੋ ਸ਼ੰਭੂ ਬਾਰਡਰ ’ਤੇ ਕਿਸਾਨ ਨੇ ਸਲਫ਼ਾਸ ਖ਼ਾ ਕੇ ਕੀਤੀ ਆਤਮ+ਹੱਤਿਆ, ਕਿਸਾਨਾਂ ਵਿਚ ਰੋਸ਼

ਇਸ ਕਿਸਾਨ ਮਹਾਂਪੰਚਾਇਤ ਵਿਚ ਸਮੂਲੀਅਤ ਲਈ ਵੱਡੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾ, ਬਲਵੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ ਆਦਿ ਪੁੱਜੇ ਹੋਏ ਸਨ ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਵੀ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਸੀ। ਗੌਰਤਲਬ ਹੈ ਕਿ ਇਸਤੋਂ ਪਹਿਲਾਂ ਵੀ ਐਸਕੇਐਮ ਵੱਲੋਂ 4 ਜਨਵਰੀ ਨੂੰ ਟੌਹਾਣਾ ਵਿਖੇ ਮਹਾਂਪੰਚਾਇਤ ਕੀਤੀ ਜਾ ਚੁੱਕੀ ਹੈ, ਜਿਸਦੇ ਵਿਚ ਹਰਿਆਣਾ ਤੋਂ ਇਲਾਵਾ ਪੰਜਾਬ ਦੇ ਵੀ ਕਿਸਾਨ ਪੁੱਜੇ ਸਨ। ਉਂਝ ਸ਼ੰਭੂ ਅਤੇ ਖਨੌਰੀ ਬਾਰਡਰ ਵਿੱਚ ਚੱਲ ਰਹੇ ਸੰਘਰਸ਼ ਵਿੱਚ ਅਜੇ ਤੱਕ ਐਸਕੇਐਮ ਨੇ ਸਮੂਲੀਅਤ ਨਹੀਂ ਕੀਤੀ, ਜਿਸਨੂੰ ਐਸਕੇਐਮ ਗੈਰਰਾਜਨੀਤਕ ਅਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਚਲਾਇਆ ਜਾ ਰਿਹਾ। ਇਸਤੋਂ ਇਲਾਵਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਪਿਛਲੇ 45 ਦਿਨਾਂ ਤੋਂ ਮਰਨ ਵਰਤ ਵੀ ਰੱਖਿਆ ਹੋਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here