ਪੂਰੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ : ਵਧੀਕ ਡਿਪਟੀ ਕਮਿਸ਼ਨਰ

0
49

👉ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਬੈਠਕ
ਬਠਿੰਡਾ, 9 ਜਨਵਰੀ : ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਗਣਤੰਤਰਤਾ ਦਿਵਸ 26 ਜਨਵਰੀ 2025 ਪੂਰੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਨੇ ਜ਼ਿਲ੍ਹਾ ਪੱਧਰੀ ਕਰਵਾਏ ਜਾਣ ਵਾਲੇ ਇਸ ਸਮਾਗਮ ਦੇ ਮੱਦੇਨਜ਼ਰ ਨੇ ਅਗਾਊਂ ਪ੍ਰਬੰਧਾਂ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਗਈ ਵਿਸੇਸ਼ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀਆਂ ਗਈਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਕਰਦਿਆਂ ਕਿਹਾ ਕਿ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਲਾਜ਼ਮੀ ਬਣਾਏ ਜਾਣ।

ਇਹ ਵੀ ਪੜ੍ਹੋ MP ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਿਲਾਂ ਵਧੀਆਂ, ਗੈਂਗਸਟਰ ਅਰਸ਼ ਡੱਲਾ ਸਹਿਤ ਲਗਾਇਆ UAPA

ਉਨ੍ਹਾਂ ਦਫ਼ਤਰ ਕਮਿਸ਼ਨਰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਖੇਡ ਸਟੇਡੀਅਮ ਦੇ ਅੰਦਰ-ਬਾਹਰ ਤੋਂ ਇਲਾਵਾ ਪਖ਼ਾਨਿਆਂ ਦੀ ਸਾਫ਼-ਸਫ਼ਾਈ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਪੀਣ ਵਾਲੇ ਸਾਫ਼ ਪਾਣੀ, ਮੈਡੀਕਲ ਟੀਮਾਂ, ਬੈਰੀਕੇਡਿੰਗ, ਸਟੇਜ, ਸਟੇਡੀਅਮ ਅਤੇ ਸਜਾਵਟੀ ਗੇਟਾਂ ਦੇ ਨਾਲ-ਨਾਲ ਸ਼ਹਿਰ ਅੰਦਰਲੇ ਚੌਂਕਾਂ ਦੀ ਸਜਾਵਟ ਅਤੇ ਨਿਰਵਿਘਨ ਬਿਜਲੀ ਸਪਲਾਈ ਤੋਂ ਇਲਾਵਾ ਸਕੂਲੀ ਬੱਚਿਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮਾਂ, ਪੀ.ਟੀ.ਸ਼ੋਅ, ਪਰੇਡ ਅਤੇ ਝਾਕੀਆਂ ਆਦਿ ਦੀ ਤਿਆਰੀ ਦੇ ਸਾਰੇ ਪ੍ਰਬੰਧ ਸਮੇਂ-ਸਿਰ ਮੁਕੰਮਲ ਕਰਨੇ ਲਾਜ਼ਮੀ ਬਣਾਏ ਜਾਣ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਰਾਮਪੁਰਾ ਫੂਲ ਸ੍ਰੀ ਗਗਨਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ.ਗੁਰਪ੍ਰਤਾਪ ਸਿੰਘ ਗਿੱਲ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite

LEAVE A REPLY

Please enter your comment!
Please enter your name here