ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇਅ ਸਕੂਲਾਂ ਨੂੰ ਰਜਿਸਟਰਡ ਕਰਨ ਲਈ ਨੋਟੀਫਿਕੇਸ਼ਨ ਜਾਰੀ

0
33
PICTURE BY ASHISH MITTAL

ਬਠਿੰਡਾ, 9 ਜਨਵਰੀ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਪੰਕਜ਼ ਕੁਮਾਰ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 3-6 ਸਾਲ ਦੇ ਬੱਚਿਆਂ ਲਈ ਈ.ਸੀ.ਸੀ.ਈ. ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ ਭਰਾ ਤੇ ਭਰਜਾਈ ਦਾ ਕ+ਤਲ ਕਰਨ ਵਾਲਾ ‘ਕਲਯੁਗੀ’ ਭਰਾ ਪੁਲਿਸ ਵੱਲੋਂ ਗ੍ਰਿਫਤਾਰ

ਰਜਿਸਟ੍ਰੇਸ਼ਨ ਲਾਜ਼ਮੀ ਬਣਾਉਣ ਲਈ ਤੁਰੰਤ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਠਿੰਡਾ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ. ਨਾਲ ਤਾਲਮੇਲ ਕਰ ਕੇ ਐਪਲੀਕੇਸ਼ਨ ਫਾਰਮ ਨੰਬਰ-1 ਪ੍ਰਾਪਤ ਕੀਤਾ ਜਾ ਸਕਦਾ ਹੈ।ਜੇਕਰ ਰਜਿਸਟ੍ਰੇਸ਼ਨ ਦੌਰਾਨ ਕਿਸੇ ਕਿਸਮ ਦੀ ਪਰੇਸ਼ਾਨੀ ਹੁੰਦੀ ਹੈ ਤਾਂ ਜਿਲ੍ਹਾ ਪ੍ਰੋਗਰਾਮ ਅਫ਼ਸਰ ਬਠਿੰਡਾ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ. ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਹਰੇਕ ਪਲੇਅ-ਵੇਅ ਸਕੂਲ ਨੂੰ ਰਜਿਸਟਰਡ ਕਰਵਾਉਣਾ ਲਾਜ਼ਮੀ ਹੈ। ਜ਼ਿਲ੍ਹੇ ਅਧੀਨ ਸਾਰੇ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ ਵੇਅ ਸਕੂਲਾਂ ਦੀ ਚੈਕਿੰਗ ਕੀਤੀ ਜਾਵੇਗੀ। ਜੇਕਰ ਕੋਈ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇਅ ਸਕੂਲ ਪਾਲਿਸੀ ਦੇ ਮਾਪਦੰਡ ਨੂੰ ਪੂਰਾ ਨਹੀਂ ਕਰਦੇ ਹਨ ਤਾਂ ਉਸ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here