15 ਜਨਵਰੀ ਨੂੰ ਮਨਾਈ ਜਾਵੇਗੀ ਧੀਆਂ ਦੀ ਲੋਹੜੀ,ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

0
35

ਬਠਿੰਡਾ, 9 ਜਨਵਰੀ:ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 15 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ‘ਧੀਆਂ ਦੀ ਲੋਹੜੀ’ ਮਨਾਈ ਜਾਵੇਗੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਵੱਲੋਂ ਇਸ ਸਮਾਗਮ ਦੀਆਂ ਅਗਾਊਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ‘ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਤਹਿਤ ਔਰਤਾਂ ਨੂੰ ਵੱਖ-ਵੱਖ ਕੰਮਾਂ ਸਬੰਧੀ ਜਾਗਰੂਕ ਕਰਨ ਅਤੇ ਧੀਆਂ ਦੀ ਲੋਹੜੀ ਮਨਾਉਣ ਲਈ ਕਰਵਾਏ ਜਾਣ ਵਾਲੇ ਇਸ ਸਮਾਗਮ ਦੌਰਾਨ ਨਵ-ਜੰਮੀਆਂ ਬੱਚੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ

ਉਹਨਾਂ ਅੱਗੇ ਦੱਸਿਆ ਕਿ ਇਸ ਪ੍ਰੋਗਰਾਮ ਮੌਕੇ ਸੈਲਫ ਹੈਲਪ ਗਰੁੱਪ ਚਲਾ ਰਹੀਆਂ ਮਹਿਲਾਵਾਂ ਵੱਲੋਂ ਸਟਾਲ ਲਗਾਏ ਜਾਣਗੇ। ਇਸ ਮੌਕੇ ਔਰਤਾਂ ਨੂੰ ਜਾਗਰੂਕ ਕਰਨ ਲਈ ਨੁੱਕੜ ਨਾਟਕ ਵੀ ਪੇਸ਼ ਕੀਤੇ ਜਾਣਗੇ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਪ੍ਰੋਗਰਾਮ ਦੀਆਂ ਅਗਾਊਂ ਤਿਆਰੀਆਂ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ।ਇਸ ਮੌਕੇ ਉੱਪ ਮੰਡਲ ਮੈਜਿਸਟਰੇਟ ਰਾਮਪੁਰਾ-ਕਮ-ਸਹਾਇਕ ਕਮਿਸ਼ਨਰ ਜਨਰਲ ਸ੍ਰੀ ਗਗਨਦੀਪ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਪੰਕਜ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਸਨ।

 👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here