ਪਟਿਆਲਾ, 9 ਜਨਵਰੀ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਸਿੱਖਿਆ ਵਿਭਾਗ, ਟਰੈਫਿਕ ਐਜੂਕੇਸ਼ਨ ਸੈਲ ਪਟਿਆਲਾ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇੱਕ ਮੁਫ਼ਤ ਕਾਨੂੰਨੀ ਸੇਵਾਵਾਂ ਤੇ ਆਵਾਜਾਈ ਜਾਗਰੂਕਤਾ ਸੈਮੀਨਾਰ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮੰਡੋਰਪਟਿਆਲਾ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਉੱਘੇ ਸਮਾਜ ਸੇਵੀ ਭਗਵਾਨ ਦਾਸ ਗੁਪਤਾ, ਪੈਰਾ ਲੀਗਲ ਵਲੰਟੀਅਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਤੇ ਟਰੈਫਿਕ ਮਾਰਸ਼ਲ ਟਰੈਫਿਕ ਵਿੰਗ ਪੰਜਾਬ ਪੁਲਿਸ ਪਟਿਆਲਾ ਵਲੋਂ ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ ਪ੍ਰਬੰਧਕ ਕਮੇਟੀ ਮੈਂਬਰਾਂ ਤੇ ਮਿਡ ਡੇ ਮੀਲ ਵਰਕਰਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭ ਬਾਰੇ ਦੱਸਿਆ।
ਇਹ ਵੀ ਪੜ੍ਹੋ ‘ਸਹੇਲੀ’ ਨਾਲ ਵਿਆਹ ਕਰਵਾਉਣ ਦੇ ਲਈ ਕਲਯੁਗੀ ‘ਪਤੀ’ ਨੇ ਕੀਤਾ ਪਤਨੀ ਦਾ ਕ+ਤਲ
ਭਗਵਾਨ ਦਾਸ ਗੁਪਤਾ ਨੇ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ-2017 ਬਾਰੇ ਜਾਣਕਾਰੀ ਦਿੱਤੀ।ੳਹਨਾਂ ਨੇ ਆਵਾਜਾਈ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ ਸਕੂਲ ਦੇ ਹੈਡ ਟੀਚਰ ਲਖਵੀਰ ਸਿੰਘ ਨੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਲਖਵਿੰਦਰ ਸਿੰਘ, ਸ੍ਰੀਮਤੀ ਸੁਖਜੀਤ ਕੌਰ, ਅਮਰਜੀਤ ਸਿੰਘ, ਸਮੂੰਹ ਸਟਾਫ਼ ਤੇ ਮਿਡ ਡੇ ਮੀਲ ਵਰਕਰਾਂ ਨੇ ਵੀ ਸੈਮੀਨਾਰ ਵਿੱਚ ਭਾਗ ਲਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite





