ਜ਼ਿਲ੍ਹਾ ਪੱਧਰੀ ਆਨਲਾਈਨ ਇਲੈਕਸ਼ਨ ਕੁਇਜ਼ ਮੁਕਾਬਲਾ 19 ਜਨਵਰੀ ਨੂੰ : ਜ਼ਿਲ੍ਹਾ ਚੋਣ ਅਫਸਰ

0
36

ਬਠਿੰਡਾ, 10 ਜਨਵਰੀ : ਭਾਰਤੀ ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ, ਪੰਜਾਬ ਅਤੇ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਰਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਜੋ ਕਿ 25 ਜਨਵਰੀ 2025 ਨੂੰ ਸਮਰਪਿਤ ਪੰਜਾਬ “ਇਲੈਕਸ਼ਨ ਕੁਇਜ਼-2025” ਤਹਿਤ ਮੁਕਾਬਲੇ ਆਨਲਾਈਨ ਤੇ ਆਫਲਾਈਨ ਕਰਵਾਏ ਜਾ ਰਹੇ ਹਨ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਲਈ ਆਨਲਾਈਨ ਰਜਿਸਟਰੇਸ਼ਨ 17 ਜਨਵਰੀ ਤੱਕ ਵੈਬਸਾਈਟ https://punjab.indiastatquiz.com ’ਤੇ ਕਰਵਾਈ ਜਾ ਸਕਦੀ ਹੈ।

ਇਹ ਵੀ ਪੜੋ: ਵੱਡੀ ਖਬਰ: RTI ਦੇ ਨਾਂ ‘ਤੇ ਬਲੈਕਮੇਲ ਕਰਨ ਦੇ ਦੋਸ਼ਾਂ ਹੇਠ ਸੂਚਨਾ ਕਮਿਸ਼ਨ ਨੇ ਇੱਕ ਸਾਲ ਲਈ ਕਮਿਸ਼ਨ ਵਿੱਚ ਅਰਜ਼ੀ ਦਾਖਲ ਕਰਨ ‘ਤੇ ਲਗਾਈ ਰੋਕ

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਆਨਲਾਈਨ ਇਲੈਕਸ਼ਨ ਕੁਇਜ਼ ਮੁਕਾਬਲਾ 19 ਜਨਵਰੀ ਨੂੰ ਤੇ ਸੂਬਾ ਪੱਧਰੀ ਆਫਲਾਈਨ ਮੁਕਾਬਲਾ 24 ਜਨਵਰੀ, 2025 ਨੂੰ ਹੋਵੇਗਾ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਪਹਿਲੇ ਗੇੜ ਵਿੱਚ ਆਨਲਾਈਨ ਮੁਕਾਬਲਿਆਂ ਤਹਿਤ ਜ਼ਿਲ੍ਹਾ ਪੱਧਰ ਦੇ ਜੇਤੂਆ ਦੀ ਪਛਾਣ ਕੀਤੀ ਜਾਵੇਗੀ ਅਤੇ ਫਾਈਨਲ ਆਫਲਾਈਨ ਮੁਕਾਬਲਾ 23 ਜ਼ਿਲ੍ਹਿਆ ਦੇ ਜੇਤੂਆ ਵਿਚਕਾਰ 24 ਜਨਵਰੀ, 2025 ਨੂੰ ਲੁਧਿਆਣਾ ਵਿਖੇ ਕਰਵਾਇਆ ਜਾਵੇਗਾ ਅਤੇ ਸੂਬਾ ਪੱਧਰੀ ਮੁਕਾਬਲਿਆਂ ਦੇ ਜੇਤੂਆ ਨੂੰ ਪਹਿਲਾ ਇਨਾਮ ਵਿੰਡੋ ਲੈਪਟਾਪ, ਦੂਜਾ ਇਨਾਮ ਐਂਡਰੋਇਡ ਟੈਬਲੇਟ ਤੇ ਤੀਜਾ ਇਨਾਮ ਸਮਾਰਟ ਘੜੀ ਦੇ ਕੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਕੌਮੀ ਰਾਸ਼ਟਰੀ ਵੋਟਰ ਦਿਵਸ ਮੌਕੇ ਲੁਧਿਆਣਾ ਵਿਖੇ ਸਨਮਾਨਿਤ ਕੀਤਾ ਜਾਵੇਗਾ।

 

LEAVE A REPLY

Please enter your comment!
Please enter your name here