ਪਲਾਂਟ ਡਾਕਟਰਜ਼ ਸਰਵਿਸਜ਼ ਐਸੋਸੀਏਸ਼ਨ ਵੱਲੋਂ ਖੇਤੀਬਾੜੀ ਮੰਤਰੀ ਨੂੰ ਮੰਗ ਪੱਤਰ ਸੌਪਿਆਂ

0
182

ਬਠਿੰਡਾ, 10 ਜਨਵਰੀ: ਪਲਾਂਟ ਡਾਕਟਰਜ਼ ਸਰਵਿਸਜ਼ ਐਸੋਸੀਏਸ਼ਨ (ਪੀ.ਡੀ.ਐਸ.ਏ.) ਪੰਜਾਬ ਵੱਲੋਂ ਸੂਬਾ ਪ੍ਰਧਾਨ ਡਾ ਹਰਮਨਦੀਪ ਸਿੰਘ ਘੁੰਮਣ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਸਬੰਧੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੂੰ ਇੱਕ ਮੰਗ ਪੱਤਰ ਸੌਪਿਆ ਗਿਆ। ਉਨ੍ਹਾਂ ਮੰਤਰੀ ਨੂੰ ਦੱਸਿਆ ਕਿ ਪਿਛਲੀ ਸਰਕਾਰ ਸਮੇਂ ਲਾਗੂ ਕੀਤੇ ਗਏ ਛੇਵੇਂ ਤਨਖਾਹ ਕਮਿਸ਼ਨ ਅਨੁਸਾਰ ਖੇਤੀਬਾੜੀ ਅਤੇ ਬਾਗਬਾਨੀ ਵਿਕਾਸ ਅਫਸਰਾਂ ਦੇ ਤਨਖਾਹ ਸਕੇਲ ਬਿਨਾਂ ਕਿਸੇ ਕਾਰਨ ਦੇ ਘੱਟ ਕਰ ਦਿੱਤੇ ਗਏ ਅਤੇ ਵੈਟਰਨਰੀ ਅਫਸਰਾਂ ਨਾਲੋਂ ਪੇਅ ਪੈਰਿਟੀ ਤੋੜ ਦਿੱਤੀ ਗਈ ਜਦਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਵੈਟਰਨਰੀ ਡਾਕਟਰਾਂ ਦੇ ਬਰਾਬਰ 01-01-1986 ਤੋਂ ਪੇਅ ਪੈਰਿਟੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ ਵੱਡੀ ਖਬਰ: RTI ਦੇ ਨਾਂ ‘ਤੇ ਬਲੈਕਮੇਲ ਕਰਨ ਦੇ ਦੋਸ਼ਾਂ ਹੇਠ ਸੂਚਨਾ ਕਮਿਸ਼ਨ ਨੇ ਇੱਕ ਸਾਲ ਲਈ ਕਮਿਸ਼ਨ ਵਿੱਚ ਅਰਜ਼ੀ ਦਾਖਲ ਕਰਨ ‘ਤੇ ਲਗਾਈ ਰੋਕ

ਖੇਤੀਬਾੜੀ ਅਧਿਕਾਰੀਆਂ ਨੂੰ ਪੰਜਵੇਂ ਪੇਅ ਕਮਿਸ਼ਨ ਦੀ ਅਨਾਮਲੀ ਕਮੇਟੀ ਵੱਲੋਂ 01-01-2006 ਤੋਂ ਵੈਟਰਨਰੀ ਅਫਸਰਾਂ ਦੇ ਬਰਾਬਰ ਪੇਅ ਪੈਰਿਟੀ ਦੇਣ ਅਤੇ ਬਣਦੇ ਸਕੇਲ ਅਤੇ ਲਾਭ ਦੇਣ ਲਈ ਵਿੱਤ ਵਿਭਾਗ ਦਾ ਪੱਤਰ ਨੰ: 5/10/09-5ਐਫ.ਪੀ.1/1359 ਮਿਤੀ 21.12.2011 ਜਾਰੀ ਕੀਤਾ ਗਿਆ ਸੀ। ਉਹਨਾਂ ਦੱੱਸਿਆ ਕਿ ਨਵੇਂ ਭਰਤੀ ਹੋਏ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਸਤਵੇਂ ਪੇਅ ਕਮਿਸ਼ਨ ਅਨੁਸਾਰ ਘੱਟ ਪੇਅ ਸਕੇਲ ਦਿੱਤਾ ਗਿਆ ਹੈ, ਜਦਕਿ ਇੱਕ ਹੀ ਕੇਡਰ ਵਿੱਚ ਦੋ ਤਨਖਾਹਾਂ ਨਹੀ ਹੋ ਸਕਦੀਆ। ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਥੇਬੰਦੀ ਦੀਆਂ ਮੰਗਾਂ ’ਤੇ ਵਿਚਾਰ ਕਰਕੇ ਜਲਦੀ ਹੱਲ ਕਰਨ ਦਾ ਭਰੋਸਾ ਦਿਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here