ਚੰਡੀਗੜ੍ਹ,10 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਅੱਜ ਲੰਮੇ ਸਮੇਂ ਬਾਅਦ ਹੋਈ ਮੀਟਿੰਗ ਦੇ ਵਿੱਚ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਅਸਤੀਫੇ ਨੂੰ ਪ੍ਰਵਾਨ ਕਰ ਲਿਆ ਗਿਆ। ਇਸ ਦੇ ਨਾਲ ਹੀ ਮੀਟਿੰਗ ਦੇ ਵਿੱਚ ਅਗਲੇ ਪ੍ਰਧਾਨ ਦੀ ਚੋਣ ਕਰਵਾਉਣ ਅਤੇ ਇਸ ਦੇ ਲਈ ਮੈਂਬਰਸ਼ਿਪ ਕਰਨ ਦਾ ਪ੍ਰੋਗਰਾਮ ਵੀ ਉਲੀਕਿਆ ਗਿਆ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਾਰਟੀ ਦੇ ਆਗੂ ਡਾਕਟਰ ਦਲਜੀਤ ਚੀਮਾ ਨੇ ਦੱਸਿਆ ਕਿ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੇ ਵਿੱਚ ਮੈਂਬਰਸ਼ਿਪ ਭਰਤੀ ਕਰਨ ਦੇ ਲਈ ਫੈਸਲਾ ਲਿਆ ਗਿਆ ਜਿਸ ਦੇ ਤਹਿਤ 20 ਜਨਵਰੀ ਤੋਂ 20 ਫਰਵਰੀ ਤੱਕ ਅਕਾਲੀ ਦਲ ਦੀ ਨਵੀਂ ਮੈਂਬਰਸ਼ਿਪ ਕੀਤੀ ਜਾਵੇਗੀ
ਇਹ ਵੀ ਪੜ੍ਹੋ ਚੰਡੀਗੜ੍ਹ ‘ਚ ਮੁੱਖ ਸਕੱਤਰ ਦੇ ਮੁੱਦੇ ‘ਤੇ ‘ਆਪ’ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
ਅਤੇ ਇਸ ਵਾਰ ਘੱਟ ਤੋਂ ਘੱਟ 25 ਲੱਖ ਮੈਂਬਰ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ। ਉਹਨਾਂ ਦੱਸਿਆ ਕਿ ਨਵੇਂ ਪ੍ਰਧਾਨ ਦੀ ਚੋਣ ਇਕ ਮਾਰਚ ਨੂੰ ਕੀਤੀ ਜਾਵੇਗੀ। ਮੈਂਬਰਸ਼ਿਪ ਅਤੇ ਨਵੀ ਟੀਮ ਦੀ ਚੋਣ ਲਈ ਗੁਲਜਾਰ ਸਿੰਘ ਰਣੀਕੇ ਨੂੰ ਚੋਣ ਅਧਿਕਾਰੀ ਲਗਾਇਆ ਗਿਆ ਹੈ। ਜਦਕਿ ਉਹ ਸਕੱਤਰ ਦੇ ਤੌਰ ‘ਤੇ ਸਹਾਇਕ ਦੀ ਭੂਮਿਕਾ ਨਿਭਾਉਣਗੇ। ਉਧਰ ਸੁਖਬੀਰ ਸਿੰਘ ਬਾਦਲ ਨੇ ਆਪਣਾ ਅਸਤੀਫਾ ਪ੍ਰਵਾਨ ਹੋਣ ਤੋਂ ਬਾਅਦ ਸਮੂਹ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਵਰਕਰਾਂ ਦਾ ਧੰਨਵਾਦ ਕੀਤਾ ਹੈ, ਜਿਨਾਂ ਨੇ ਉਹਨਾਂ ਨੂੰ ਪਿਛਲੇ ਲੰਬੇ ਸਮੇਂ ਦੌਰਾਨ ਲਗਾਤਾਰ ਸਹਿਯੋਗ ਦਿੱਤਾ ।
ਇਹ ਵੀ ਪੜ੍ਹੋ ਪਸ਼ੂ ਸਾਡੇ ਘਰ ਦਾ ਭਾਗ ਹੁੰਦੇ ਹਨ : ਗੁਰਮੀਤ ਸਿੰਘ ਖੁੱਡੀਆਂ
ਦੱਸਣਾ ਬਣਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਵੱਖਰੇ ਹੋ ਕੇ ਸੁਧਾਰ ਲਹਿਰ ਬਣਾਉਣ ਵਾਲੇ ਅਕਾਲੀ ਆਗੂਆਂ ਵੱਲੋਂ ਲਗਾਤਾਰ ਸੁਖਬੀਰ ਸਿੰਘ ਬਾਦਲ ਕੋਲੋਂ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਸੀ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਦੋ ਦਿਸੰਬਰ ਨੂੰ ਅਕਾਲੀ ਲੀਡਰਸ਼ਿਪ ਨੂੰ ਲਗਾਈ ਧਾਰਮਿਕ ਸਜਾ ਦੌਰਾਨ ਵੀ ਇੱਕ ਆਦੇਸ਼ ਜਾਰੀ ਕਰਦਿਆਂ ਵਰਕਿੰਗ ਕਮੇਟੀ ਨੂੰ ਸੁਖਬੀਰ ਸਿੰਘ ਬਾਦਲ ਸਾਹਿਬ ਹੋਰਨਾ ਅਕਾਲੀ ਲੀਡਰਾਂ ਦੇ ਅਸਤੀਫਿਆਂ ਨੂੰ ਪ੍ਰਵਾਨ ਕਰਨ ਦੇ ਹੁਕਮ ਦਿੱਤੇ ਸਨ। ਅੱਜ ਦੀ ਮੀਟਿੰਗ ਦੇ ਵਿੱਚ ਪਾਰਟੀ ਵੱਲੋਂ ਇਕੱਲਿਆਂ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕੀਤਾ ਗਿਆ ਹੈ ਜਦੋਂ ਕਿ ਹੋਰਨਾ ਆਗੂਆਂ ਬਾਰੇ ਲੀਡਰਸਿਪ ਚੁੱਪ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite