👉ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ ਢਿੱਲੋਂ ਅਤੇ ਡਿਪਟੀ ਮੇਅਰ ਲਈ ਮਲਕੀਤ ਸਿੰਘ ਨੂੰ ਚੁਣਿਆ
ਜਲੰਧਰ, 11 ਜਨਵਰੀ: ਪਟਿਆਲਾ ਤੋਂ ਬਾਅਦ ਅੱਜ ਜਲੰਧਰ ਵਿੱਚ ਵੀ ਆਮ ਆਦਮੀ ਪਾਰਟੀ ਆਪਣਾ ਮੇਅਰ ਬਣਾਉਣ ਵਿਚ ਸਫ਼ਲ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਬਣਾਏ ਉਮੀਦਵਾਰ ਵਨੀਤ ਧੀਰ ਨੂੰ ਮੇਅਰ ਚੁਣ ਲਿਆ ਗਿਆ ਜਦੋਂਕਿ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ ਢਿੱਲੋਂ ਅਤੇ ਡਿਪਟੀ ਮੇਅਰ ਲਈ ਮਲਕੀਤ ਸਿੰਘ ਨੂੰ ਚੁਣਿਆ ਗਿਆ। ਇਸ ਮੌਕੇ ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਡਾ ਰਵਜੌਤ ਸਿੰਘ ਤੇ ਮਹਿੰਦਰ ਭਗਤ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਧਾਇੱਕ ਤੇ ਆਗੂ ਪੁੱਜੇ ਹੋਏ ਸਨ, ਜਿੰਨ੍ਹਾਂ ਵੱਲੋਂ ਖ਼ੁਸੀ ਦਾ ਪ੍ਰਗਟਾਵਾ ਕੀਤਾ ਗਿਆ।
ਇਹ ਵੀ ਪੜ੍ਹੋ ਜਥੇਦਾਰ ਨੇ ਅਕਾਲੀ ਦਲ ਨੂੰ 2 ਦਸੰਬਰ ਦੇ ਫੈਸਲਿਆਂ ਨੂੰ ਹੂਬਹੂ ਲਾਗੂ ਕਰਨ ਲਈ ਕਿਹਾ
ਜਿਕਰਯੋਗ ਹੈ ਕਿ ਇੱਥੇ ਵੀ ਲੰਘੀ 21 ਦਸੰਬਰ ਨੂੰ ਹੋਈਆਂ ਨਗਰ ਨਿਗਮ ਦੀਆਂ ਚੋਣਾਂ ਵਿਚ ਆਪ ਸਭ ਤੋਂ ਵੱਡੀ ਪਾਰਟੀ ਵਜੋਂ ਉਭਰ ਕੇ ਸਾਹਮਣੇ ਆਈ ਸੀ। ਹਾਲਾਂਕਿ ਕੁੱਲ 85 ਮੈਂਬਰੀ ਹਾਊਸ ਵਿਚ ਆਪ ਨੂੰ 38 ਸੀਟਾਂ ਮਿਲੀਆਂ ਸਨ। ਪ੍ਰੰਤੂ ਪਿਛਲੇ ਦਿਨਾਂ ‘ਚ ‘ਆਪ’ ਵਿੱਢੀ ਮੁਹਿੰਮ ਤਹਿਤ ਕਾਂਗਰਸ, ਭਾਜਪਾ ਅਤੇ ਆਜ਼ਾਦ ਕੋਂਸਲਰਾਂ ਨੂੰ ਆਪਣੈ ਪਾਲੇ ਵਿਚ ਸ਼ਾਮਲ ਕਰਕੇ ਇਹ ਗਿਣਤੀ 45 ਤੱਕ ਕਰ ਲਈ ਹੈ, ਜੋਕਿ ਬਹੁਮਤ ਤੋਂ ਵੀ 2 ਵੱਧ ਹੈ। ਇੱਥੇ ਕਾਂਗਰਸ ਦੂਜੇ ਨੰਬਰ ਅਤੇ ਭਾਜਪਾ ਤੀਜ਼ੇ ਨੰਬਰ ’ਤੇ ਰਹੀ।
ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ
ਮੁੱਖ ਮੰਤਰੀ ਭਗਵੰਤ ਮਾਨ ਨੇ ਤਿੰਨ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਜਲੰਧਰ ਦੇ ਵਿਕਾਸ ਲਈ ਵਚਨਬੱਧ ਹੈ। ਸ਼ਹਿਰ ਦਾ ਵਿਕਾਸ ਅਤੇ ਆਧੁਨਿਕੀਕਰਨ ਸਾਡੀ ਤਰਜੀਹ ਹੈ।ਤਿੰਨਾਂ ਨਾਵਾਂ ਦਾ ਐਲਾਨ ਹੁੰਦੇ ਹੀ ‘ਆਪ’ ਆਗੂਆਂ ਤੇ ਵਰਕਰਾਂ ਨੇ ਰੈੱਡ ਕਰਾਸ ਭਵਨ ਦੇ ਬਾਹਰ ਢੋਲ ਵਜਾ ਕੇ ਨਵੇਂ ਅਹੁਦੇਦਾਰਾਂ ਦਾ ਸਵਾਗਤ ਕੀਤਾ ਅਤੇ ਪਾਰਟੀ ਦੀ ਜਿੱਤ ਦਾ ਜਸ਼ਨ ਮਨਾਇਆ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਵੀ ਤਿੰਨਾਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੇਅਰ ਬਣਨ ਨਾਲ ਜਲੰਧਰ ਦੇ ਵਿਕਾਸ ਵਿੱਚ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਕੰਮ ਕਰਨ ਨੂੰ ਪਹਿਲ ਦਿੱਤੀ ਹੈ। ਹੁਣ ਜਲੰਧਰ ਵਿਕਾਸ ਦਾ ਨਵਾਂ ਅਧਿਆਏ ਲਿਖੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite