👉ਅਹੁੱਦੇਦਾਰਾਂ ਨੂੰ ਵਰਕਰਾਂ ’ਤੇ ਥੋਪਿਆ ਨਹੀਂ ਜਾਵੇਗਾ, ਬਲਕਿ ਵਰਕਰਾਂ ਦੀ ਰਾਏ ਮੁਤਾਬਕ ਬਣਨਗੇ ਡੈਲੀਗੇਟ
ਬਠਿੰਡਾ, 11 ਜਨਵਰੀ: ਪੰਜਾਬ ਦੇ ਵਿਚ ਆਗਾਮੀ 14 ਜਨਵਰੀ ਨੂੰ ਮਾਘੀ ਮੇਲੇ ਮੌਕੇ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ’ਤੇ ਬਣਨ ਜਾ ਰਹੀ ਨਵੀਂ ਸਿਆਸੀ ਪਾਰਟੀ ਸੂੁਬੇ ਦੀਆਂ ਲੋਕਾਂ ਦੀਆਂ ਭਾਵਨਾਵਾਂ ’ਤੇ ਖ਼ਰੀ ਉੱਤਰੇਗੀ ਅਤੇ ਇਸਦੇ ਅਹੁੱਦੇਦਾਰਾਂ ਨੂੰ ਵਰਕਰਾਂ ’ਤੇ ਥੋਪਿਆ ਨਹੀਂ ਜਾਵੇਗਾ। ਇਹ ਦਾਅਵਾ ਅੱਜ ਸ਼ਨੀਵਾਰ ਨੂੰ ਇੱਥੇ ਕੀਤੀ ਇੱਕ ਪ੍ਰੈਸ ਕਾਨਫਰੰਸ ਦੌਰਾਨ ਮੈਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਅਤੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਕੀਤਾ। ਉਨ੍ਹਾਂ ਕਿਹਾ ਕਿ ਇਹ ਖੇਤਰੀ ਪਾਰਟੀ ਪੰਜਾਬ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਦੱਸਿਆ ਕਿ ਬੇਸ਼ੱਕ ਪਾਰਟੀ ਦਾ ਐਲਾਨ 14 ਜਨਵਰੀ ਨੂੰ ਹੀ ਕਰ ਦਿੱਤਾ ਜਾਵੇਗਾ ਪ੍ਰੰਤੂ ਇਸ ਦਿਨ ਹੀ ਵਿਦਵਾਨਾਂ ਦੀ ਇਕ 7 ਜਾਂ 11 ਮੈਂਬਰੀ ਕਮੇਟੀ ਵੀ ਬਣਾਈ ਜਾਵੇਗੀ।
ਇਹ ਵੀ ਪੜ੍ਹੋ ਜਥੇਦਾਰ ਨੇ ਅਕਾਲੀ ਦਲ ਨੂੰ 2 ਦਸੰਬਰ ਦੇ ਫੈਸਲਿਆਂ ਨੂੰ ਹੂਬਹੂ ਲਾਗੂ ਕਰਨ ਲਈ ਕਿਹਾ
ਜਿਹੜੀ ਖੇਤਰੀ ਪਾਰਟੀ ਦਾ ਸੰਵਿਧਾਨ ਬਣਾਉਣ ਦੇ ਨਾਲ ਨਾਲ ਮੈਂਬਰਸ਼ਿਪ ਵੀ ਕਰੇਗੀ। ਉਨ੍ਹਾਂ ਦੱਸਿਆ ਕਿ ਇਹ ਕਮੇਟੀ ਮੈਂਬਰਸ਼ਿਪ ਦੇ ਨਾਲ ਨਾਲ ਡੈਲੀਗੇਟ ਤਿਆਰ ਕਰੇਗੀ ਜਿਸ ਤੋਂ ਬਾਅਦ ਹੀ ਹਰ ਅਹੁਦੇਦਾਰ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਹਮੇਸ਼ਾ ਹੀ ਮਤਰੇਈ ਮਾਂ ਵਾਲਾ ਸਲੂਕ ਹੁੰਦਾ ਆਇਆ ਹੈ। ਚੰਡੀਗੜ੍ਹ ਤੋਂ ਪੰਜਾਬ ਦਾ ਅਧਿਕਾਰ ਲਗਾਤਾਰ ਖਤਮ ਕੀਤਾ ਜਾ ਰਿਹਾ ਹੈ। ਜਦੋਂ ਕਿ ਹੈਡਵਰਕਸ ਤੋਂ ਪੰਜਾਬ ਦਾ ਕੰਟਰੋਲ ਪਹਿਲਾਂ ਹੀ ਲਿਆ ਜਾ ਚੁੱਕਾ ਹੈ। ਪ੍ਰੰਤੂ ਪੰਜਾਬ ਵਿਚ ਸਥਾਪਤ ਧਿਰਾਂ ਸੂਬੇ ਦੇ ਹਿੱਤਾਂ ਦੀ ਰੱਖਿਆ ਕਰਨ ਵਿਚ ਅਸਫ਼ਲ ਰਹੀਆਂ ਹਨ। ਐਮ.ਪੀ ਖ਼ਾਲਸਾ ਦੇ ਪਿਤਾ ਤਰਸੇਮ ਸਿੰਘ ਨੇ ਦਾਅਵਾ ਕੀਤਾ ਕਿ ਕੁਝ ਤਾਕਤਾਂ ਆਪਣੇ ਡਰ ਕਾਰਨ ਅੰਮ੍ਰਿਤ ਪਾਲ ਸਿੰਘ ਨੂੰ ਜੇਲ੍ਹ ਤੋਂ ਬਾਹਰ ਨਹੀਂ ਆਉਣ ਦੇਣਾ ਚਾਹੁੰਦੀਆਂ।
ਇਹ ਵੀ ਪੜ੍ਹੋ ਅੱਧੀ ਰਾਤ ਨੂੰ ਗੁੰਡਾਗਰਦੀ ਕਰਕੇ ਪੌਣੀ ਦਰਜਨ ਘਰਾਂ ਨੂੰ ਸਾੜਣ ਵਾਲੇ ਬਦਮਾਸ਼ਾਂ ਵਿਰੁੱਧ ਪਰਚਾ ਦਰਜ
ਇਸੇ ਕਾਰਨ ਹੀ ਉਨ੍ਹਾਂ ਉੱਪਰ ਨਵੇਂ ਨਵੇਂ ਕੇਸ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਬਾਦਲ ਆਪਣੇ ਸਿਧਾਂਤਾਂ ਤੋਂ ਪੂਰੀ ਤਰ੍ਹਾਂ ਥਿੜਕ ਚੁੱਕਿਆ ਹੈ ਅਤੇ ਉਨ੍ਹਾਂ ਦੋ ਵਾਰ ਸਰਕਾਰ ਹੋਣ ਦੇ ਬਾਵਜੂਦ ਪੰਜਾਬ, ਪੰਜਾਬੀਅਤ ਅਤੇ ਸਿੱਖਾਂ ਲਈ ਕੁਝ ਨਹੀਂ ਕੀਤਾ। ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਪੰਜਾਬ ਦੇ ਲੋਕਾਂ ਨੂੰ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜਣ ਦੀ ਅਪੀਲ ਕੀਤੀ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਉਨ੍ਹਾਂ ਨੂੰ ਦੇਸ਼ ਦੀ ਸੰਸਦ ਵਿਚ ਬੋਲਣ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਨੂੰ ਕਿਹਾ ਜਾ ਰਿਹਾ ਹੈ ਕਿ ਉਹ ਕੰਟਰੋਵਰਸ਼ੀਅਲ ਮੁੱਦੇ ਉਠਾਉਂਦੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
Share the post "ਨਵੀਂ ਬਣਨ ਵਾਲੀ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ’ਤੇ ਖ਼ਰੀ ਉਤਰੇਗੀ: ਐਮਪੀ ਖ਼ਾਲਸਾ/ਤਰਸੇਮ ਸਿੰਘ"