ਬਠਿੰਡਾ, 11 ਜਨਵਰੀ: ਬੀਤੀ 9 ਜਨਵਰੀ ਦੀ ਅੱਧੀ ਰਾਤ ਨੂੰ ਜ਼ਿਲ੍ਹੇ ਦੇ ਪਿੰਡ ਪਿੰਡ ਦਾਨ ਸਿੰਘ ਵਾਲਾ ਦੇ ਕੋਠੇ ਜੀਵਨ ਸਿੰਘ ਵਾਲਾ ਵਿਖੇ ਅੱਠ ਮਜ਼ਦੂਰ ਪਰਿਵਾਰਾਂ ਦੀ ਬੇਦਰਦੀ ਨਾਲ ਕੁੱਟਮਾਰ ਤੇ ਉਨ੍ਹਾਂ ਦੇ ਘਰਾਂ ਨੂੰ ਅੱਗ ਲਗਾਉਣ ਦੀ ਘਟਨਾ ਨੂੰ ਸਿਆਸੀ ਲੋਕਾਂ, ਪੁਲਿਸ ਪ੍ਰਸ਼ਾਸਨ ਅਤੇ ਨਸ਼ਾ ਸਮਗਲਰਾਂ ਦੇ ਨਾਪਾਕ ਗੱਠਜੋੜ ਦਾ ਨਤੀਜਾ ਦਸਦਿਆਂ ਜਨਤਕ ਜਥੇਬੰਦੀਆਂ ਨੇ ਪੀੜਤ ਪ੍ਰਵਾਰਾਂ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਸ਼ਨੀਵਾਰ ਨੂੰ ਇਸ ਘਟਨਾ ਦਾ ਜਾਇਜ਼ਾ ਲੈਣ ਲਈ ਪਿੰਡ ਵਿੱਚ ਪੁੱਜੇ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲਾ ਪ੍ਰਧਾਨ ਮਾਸਟਰ ਸੇਵਕ ਸਿੰਘ ਮਹਿਮਾ ਸਰਜਾ, ਪੰਜਾਬ ਖੇਤ ਮਜ਼ਦੂਰ ਸਭਾ ਦੇ ਜਿਲਾ ਜਨਰਲ ਸਕੱਤਰ ਸੁਰਜੀਤ ਸਿੰਘ ਸਰਦਾਰਗੜ,ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਸੁਖਪਾਲ ਸਿੰਘ
ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ
ਖਿਆਲੀ ਵਾਲਾ, ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਦੇ ਜਿਲਾ ਆਗੂ ਅਮੀਲਾਲ ਬਲਾੜ ਮਹਿਮਾ, ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਨੰਦਗੜ੍ਹ ,ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਆਗੂ ਹਰਵਿੰਦਰ ਸੇਮਾ ,ਬੀਕੇਯੂ ਉਗਰਾਹਾਂ ਦੇ ਆਗੂ ਗੁਰਪ੍ਰੀਤ ਸਿੰਘ ਦਾਨ ਸਿੰਘ ਵਾਲਾ ਅਤੇ ਬੀਕੇਯੂ ਸਿੱਧੂਪੁਰ ਦੇ ਆਗੂ ਬਲਜਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਪੁਲਿਸ ਪ੍ਰਸ਼ਾਸਨ ਇਸ ਘਟਨਾ ਨੂੰ ਕੁਝ ਪਰਿਵਾਰਾਂ ਦੀ ਨਿੱਜੀ ਲੜਾਈ ਬਣਾਉਣ ਦਾ ਯਤਨ ਕਰ ਰਿਹਾ ਹੈ । ਮਜ਼ਦੂਰ ਅਤੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਸਖਤ ਸ਼ਬਦਾਂ ਵਿੱਚ ਤਾੜਨਾ ਕਰਦਿਆਂ ਹੋਇਆਂ ਮੰਗ ਕੀਤੀ ਕਿ ਘਟਨਾ ਦੇ ਜਿੰਮੇਵਾਰ ਲੋਕਾਂ ਨੂੰ ਤੁਰੰਤ ਗਿਰਫਤਾਰ ਕੀਤਾ ਜਾਵੇ ।ਚੋਰੀ ਕੀਤਾ ਹੋਇਆ ਸਮਾਨ ਪੀੜਿਤ ਪਰਿਵਾਰਾਂ ਨੂੰ ਵਾਪਸ ਦਿਵਾਇਆ ਜਾਵੇ, ਭੰਨ ਤੋੜ ਅਤੇ ਸਾੜ ਫੂਕ ਕਾਰਨ ਹੋਏ ਨੁਕਸਾਨ ਦੀ ਪੂਰਤੀ ਕੀਤੀ ਜਾਵੇ।
ਇਹ ਵੀ ਪੜ੍ਹੋ ਜਥੇਦਾਰ ਨੇ ਅਕਾਲੀ ਦਲ ਨੂੰ 2 ਦਸੰਬਰ ਦੇ ਫੈਸਲਿਆਂ ਨੂੰ ਹੂਬਹੂ ਲਾਗੂ ਕਰਨ ਲਈ ਕਿਹਾ
ਇਸ ਸਮੇਂ ਪੀੜਿਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਫੈਸਲਾ ਕੀਤਾ ਗਿਆ ਕਿ ਜਨਤਕ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਹੀ ਵਿੱਚ ਪੀੜਿਤ ਪਰਿਵਾਰਾਂ ਦਾ ਇੱਕ ਵਫਦ ਡਿਪਟੀ ਕਮਿਸ਼ਨਰ ਬਠਿੰਡਾ ਤੇ ਐਸ ਐਸ ਪੀ ਬਠਿੰਡਾ ਨੂੰ ਮਿਲੇਗਾ ਅਤੇ ਪੀੜਿਤ ਪਰਿਵਾਰਾਂ ਨੂੰ ਇਨਸਾਫ ਤੇ ਨੁਕਸਾਨ ਪੂਰਤੀ ਦੀ ਭਰਭਾਈ ਦੀ ਮੰਗ ਕਰੇਗਾ । ਕਿਸਾਨ ਅਤੇ ਮਜ਼ਦੂਰ ਆਗੂਆਂ ਨੇ ਜਿਲਾ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਪੀੜਤ ਪਰਿਵਾਰਾਂ ਨੂੰ ਇਨਸਾਫ ਨਾ ਦਿੱਤਾ ਗਿਆ ਤਾਂ ਜਨਤਕ ਜਥੇਬੰਦੀਆਂ 13 ਜਨਵਰੀ ਨੂੰ ਅਗਲੇ ਸੰਘਰਸ਼ ਦਾ ਐਲਾਨ ਕਰਨਗੀਆਂ । ਇਸ ਸਮੇਂ ਹੋਰਨਾਂ ਤੋਂ ਇਲਾਵਾ ਮਜ਼ਦੂਰ ਆਗੂ ਬੂਟਾ ਸਿੰਘ ਕੋਠੇ ਨੱਥਾ ਸਿੰਘ,ਰਾਜਾ ਸਿੰਘ ਦਾਨ ਸਿੰਘ ਵਾਲਾ ,ਰਜਿੰਦਰ ਸਿੰਘ ਬਲਾਹੜ ਮਹਿਮਾ, ਜਲਵਿੰਦਰ ਸਿੰਘ ,ਗੋਰਾ ਸਿੰਘ ,ਪਰਸਣ ਸਿੰਘ ,ਕੇਵਲ ਸਿੰਘ ,ਇਕਬਾਲ ਸਿੰਘ, ਪਵਨ ਕੁਮਾਰ ਦਾਨ ਸਿੰਘ ਵਾਲਾ ਆਦਿ ਵੀ ਹਾਜ਼ਰ ਸਨ ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
Share the post "ਜਨਤਕ ਜਥੇਬੰਦੀਆਂ ਨੇ ਪਿੰਡ ਦਾਨ ਸਿੰਘ ਵਾਲਾ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਕੀਤਾ ਕਮੇਟੀ ਦਾ ਗਠਨ"