ਮਾਘੀ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਰਿਵਿਊ ਮੀਟਿੰਗ

0
26

👉ਡੀ ਸੀ ਮੁਕਤਸਰ ਨੇ ਮੇਲੇ ਸਬੰਧੀ ਕੀਤੇ ਪ੍ਰਬੰਧਾਂ ਦਾ ਲਿਆ ਜਾਇਜਾ
ਸ਼੍ਰੀ ਮੁਕਤਸਰ ਸਾਹਿਬ 12 ਜਨਵਰੀ:ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਰਿਵਿਊ ਮੀਟਿੰਗ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਮਾਘੀ ਦਾ ਮੇਲਾ ਇੱਕ ਪਵਿੱਤਰ ਤੇ ਇਤਿਹਾਸਕ ਮੇਲਾ ਹੈ ਅਤੇ ਇਸ ਮੇਲੇ ਨੂੰ ਸਫਲ ਬਨਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ।

ਇਹ ਵੀ ਪੜ੍ਹੋ ਜਲੰਧਰ ਦੇ ਨਵੇਂ ਚੁਣੇ ਗਏ ‘ਆਪ’ ਮੇਅਰ ਨੇ ਪਾਰਦਰਸ਼ੀ ਸ਼ਾਸਨ ਅਤੇ ਤੇਜ਼ ਵਿਕਾਸ ਦਾ ਲਿਆ ਪ੍ਰਣ

ਮੀਟਿੰਗ ਉਪਰੰਤ ਡਿਪਟੀ ਕਮਿਸ਼ਨਰ ਨੇ ਸ਼ਹਿਰ ਵਿੱਚ ਬਣਾਏ ਗਏ ਆਰਜੀ ਬੱਸ ਸਟੈਂਡਾਂ ਅਤੇ ਮੇਲੇ ਲਈ ਬਣਾਈਆਂ ਗਈਆਂ ਵੱਖ-ਵੱਖ ਪਾਰਕਿੰਗਾਂ ਦਾ ਜਾਇਜਾ ਲਿਆ। ਇਸ ਤੋਂ ਇਲਾਵਾ ਮਲੋਟ ਰੋਡ, ਬਠਿੰਡਾ ਰੋਡ, ਕੋਟਕਪੂਰਾ ਰੋਡ ਅਤੇ ਮੇਲੇ ਵਾਲੀ ਥਾਂ ਦਾ ਜਾਇਜਾ ਲੈਂਦਿਆਂ ਉਨ੍ਹਾਂ ਮੇਲਾ ਪ੍ਰਬੰਧਕ ਨੂੰ ਹਦਾਇਤ ਕੀਤੀ ਕਿ ਮੇਲੇ ਵਿੱਚ ਪੀਣ ਵਾਲਾ ਪਾਣੀ, ਅੱਗ ਬਝਾਉ ਯੰਤਰ ਆਦਿ ਦਾ ਇੰਤਜਾਮ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਉਨ੍ਹਾਂ ਹਦਾਇਤ ਕੀਤੀ ਕਿ ਮੇਲਾ ਗਰਾਉਂਡ ਵਿੱਚ ਆਰਜੀ ਰਸਤੇ ਬਣਾਏ ਜਾਣ

ਇਹ ਵੀ ਪੜ੍ਹੋ ਬਿਸ਼ਨੋਈ ਗੈਂਗ ਦੇ ਨਾਂ ’ਤੇ ਠੇਕੇਦਾਰ ਕੋਲੋਂ ‘ਕਰੋੜ’ ਰੁਪਏ ਦੀ ਫ਼ਿ+ਰੌ.ਤੀ ਮੰਗਦੇ ‘ਨੌਜਵਾਨ’ ਪੁਲਿਸ ਵੱਲੋਂ ‘ਮੁਕਾਬਲੇ’ ਤੋਂ ਬਾਅਦ ਕਾਬੂ, ਦੇਖੋ ਵੀਡੀਓ 

ਤਾਂ ਜੋ ਮੇਲਾ ਦੇਖਣ ਆਏ ਲੋਕਾਂ ਨੂੰ ਅਣਸੁਖਾਵੀਂ ਘਟਨਾਵਾਂ ਤੋਂ ਬਚਾਉਣ ਲਈ ਉਨਾਂ ਰਸਤਿਆਂ ਰਾਹੀਂ ਬਾਹਰ ਕੱਢਿਆ ਜਾ ਸਕੇ।ਉਨ੍ਹਾਂ ਨਗਰ ਕੌਸਲ ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਦੌਰਾਨ ਸ੍ਰੀ ਦਰਬਾਰ ਸਾਹਿਬ ਨੂੰ ਲੱਗਦੇ ਸਾਰੇ ਗੇਟਾਂ ਦੀ ਅਤੇ ਸ਼ਹਿਰ ਦੀ ਸਮੁੱਚੀ ਸਫਾਈ ਤੋਂ ਇਲਾਵਾ ਸ਼ਹਿਰ ਵਿੱਚ ਨੀਵੀਂ ਥਾਵਾਂ ਤੇ ਖੜੇ ਸੀਵਰਜੇ ਦੇ ਪਾਣੀ ਨੂੰ ਜਲਦ ਤੋਂ ਜਲਦ ਕੱਢਵਾਇਆ ਜਾਵੇ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਸ਼ਹਿਰ ਅੰਦਰ ਆਉਣ ਸਮੇਂ ਕਿਸੇ ਵੀ ਤਰਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here