ਸੜਕੀ ਹਾਦਸਿਆਂ ਵਿੱਚ ਜ਼ਖਮੀ ਮਰੀਜ਼ਾਂ ਬਚਾਉਣ ਵਾਲੇ ਫ਼ਰਿਸ਼ਤਿਆਂ ਨੂੰ ਫ਼ਿਰੋਜਪੁਰ ’ਚ ਕੀਤਾ ਸਨਮਾਨਿਤ

0
49

👉ਫ਼ਰਿਸ਼ਤੇ ਯੋਜਨਾ ਦੁਰਘਟਨਾ ਪੀੜਤਾਂ ਲਈ ਵਰਦਾਨ – ਸਿਵਲ ਸਰਜਨ
ਫਿਰੋਜਪੁਰ, 11 ਜਨਵਰੀ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਹਿਤ ਸੜਕੀ ਹਾਦਸਿਆਂ ਵਿੱਚ ਜਖ਼ਮੀ ਮਰੀਜ਼ਾਂ ਨੂੰ ਫਰਿਸ਼ਤੇ ਸਕੀਮ ਹਾਦਸੇ ਦੇ ਪੀੜਤਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਸਕੀਮ ਤਹਿਤ ਨਾਂ ਸਿਰਫ਼ ਜਖ਼ਮੀਆਂ ਦਾ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ।ਬਲਕਿ ਉਨ੍ਹਾਂ ਲਈ ਫਰਿਸ਼ਤੇ ਬਣ ਕੇ ਆਏ ਲੋਕਾਂ ਨੂੰ ਸਨਮਾਨਿਤ ਵੀ ਕੀਤਾ ਜਾ ਰਿਹਾ। ਇਸੇ ਕੜੀ ਤਹਿਤ ਫ਼ਿਰੋਜਪੁਰ ਵਿਚ ਵੀ ਦੋ ਫ਼ਰਿਸਤਿਆਂ ਨੂੰ ਸਨਮਾਨਿਤ ਕੀਤਾ ਗਿਆ।ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ ਇਸ ਯੋਜਨਾਂ ਤਹਿਤ ਸਰਕਾਰ ਵੱਲੋਂ ਸੜਕੀ ਹਾਦਸਿਆਂ ਦੌਰਾਨ ’ਗੋਲਡਨ ਆਵਰ’ ਸਮੇਂ ਹਾਦਸਾ ਪੀੜਤਾਂ ਦਾ ਨੇੜਲੇ ਸਰਕਾਰੀ ਹਸਪਤਾਲਾਂ ਸਮੇਤ ਪ੍ਰਾਈਵੇਟ ਸੂਚੀਬੱਧ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਕੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ।

ਇਹ ਵੀ ਪੜ੍ਹੋ ਆਂਡਿਆਂ ਦੀ ਰੇਹੜੀ ਲਾਉਣ ਵਾਲੇ ਨੂੰ ਦੂਜੇ ਦੀ ‘ਘਰਵਾਲੀ’ ਰੱਖਣੀ ਪਈ ਮਹਿੰਗੀ ,ਪਤੀ ਨੇ ਗਰਮ ਤੇਲ ’ਚ ‘ਆਂਡੇ’ ਵਾਂਗ ਉਬਾਲਿਆ 

’ਗੋਲਡਨ ਆਵਰ’ ਸੜਕ ਦੁਰਘਟਨਾ ਤੋਂ ਬਾਅਦ ਪਹਿਲਾਂ ਮਹੱਤਵਪੂਰਨ ਘੰਟਾ ਹੁੰਦਾ ਹੈ ਜਿਸ ਦੌਰਾਨ ਜੇਕਰ ਕਿਸੇ ਗੰਭੀਰ ਜ਼ਖਮੀ ਵਿਅਕਤੀ ਨੂੰ ਡਾਕਟਰੀ ਇਲਾਜ ਮਿਲ ਜਾਵੇ ਤਾਂ ਉਸ ਦੀ ਜਾਨ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ। ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ਼ ਰਾਮ ਨੇ ਦੱਸਿਆ ਕਿ ਸੜਕ ਹਾਦਸੇ ਦੇ ਇਲਾਜ ਲਈ ਹਸਪਤਾਲ ਵਿੱਚ ਲਿਜਾਣ ਵਾਲੇ ਵਿਅਕਤੀ ਨੂੰ ਸਰਕਾਰ ਵੱਲੋਂ ਫ਼ਰਿਸ਼ਤੇ ਦੇ ਤੌਰ ਤੇ ਸਨਮਾਨਿਤ ਵੀ ਕੀਤਾ ਜਾਂਦਾ ਹੈ। ਹੱਸਪਤਾਲ ਲਿਜਾਣ ਵਾਲੇ ਵਿਅਕਤੀ ਤੋਂ ਪੁਲਿਸ ਵੱਲੋਂ ਉਦੋਂ ਤੱਕ ਕਿਸੇ ਕਿਸਮ ਦੀ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ, ਜਦੋਂ ਤੱਕ ਸੜਕ ਦੁਰਘਟਨਾ ਦੇ ਸ਼ਿਕਾਰ ਵਿਅਕਤੀ ਨੂੰ ਹਸਪਤਾਲ ਲੈ ਕੇ ਆਇਆ ਵਿਅਕਤੀ ਖੁਦ ਚਸ਼ਮਦੀਦ ਗਵਾਹ ਬਣਨ ਦੀ ਇੱਛਾ ਨਾਂ ਰੱਖਦਾ ਹੋਵੇ। ਮਰੀਜ਼ ਨੂੰ ਹਸਪਤਾਲ ਲੈ ਕੇ ਜਾਣ ਵਾਲੇ ਵਿਅਕਤੀ ਨੂੰ ਫਰਿਸ਼ਤੇ ਸਰਟੀਫਿਕੇਟ ਅਤੇ ਦੋ ਹਜ਼ਾਰ ਰੁਪਏ ਦੇ ਨਾਲ ਸਨਮਾਨਿਤ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ ਮਾਘੀ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਰਿਵਿਊ ਮੀਟਿੰਗ

ਜ਼ਿਲ੍ਹਾ ਮਾਸ ਮੀਡੀਆ ਅਫਸਰ ਸੰਜੀਵ ਸ਼ਰਮਾ, ਅੰਕੁਸ਼ ਭੰਡਾਰੀ ਅਤੇ ਨੇਹਾ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਦੋ ਫਰਿਸਤਿਆਂ ਗੁਰਨੈਬ ਸਿੰਘ ਪੁੱਤਰ ਸ੍ਰੀ ਦਰਸ਼ਨ ਸਿੰਘ ਵਾਸੀ ਖਲਚੀਆਂ ਕਦੀਮ ਅਤੇ ਸੁਖਚੈਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਯਾਰੇ ਸ਼ਾਹ ਵਾਲਾ ਵਲੋਂ ਸੜਕ ਦੁਰਘਟਨਾ ਦੌਰਾਨ ਮਰੀਜਾਂ ਨੂੰ ਚੁੱਕ ਕੇ ਨੇੜੇ ਦੇ ਹਸਪਤਾਲਾਂ ਵਿੱਚ ਭਰਤੀ ਕਰਵਾ ਕੇ ਕੀਮਤੀ ਜਾਨਾ ਬਚਾਈਆਂ ਗਈਆਂ। ਅਜਾਦੀ ਦਿਵਸ ਸਮਾਰੋਹ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਇੰਨ੍ਹਾਂ ਦੋਹਾਂ ਫਰਿਸ਼ਤਿਆਂ ਨੂੰ ਪ੍ਰਸੰਸਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਫ਼ਰਿਸ਼ਤੇ ਸਕੀਮ ਅਧੀਨ ਪੰਜਾਬ ਦੇ ਸਮੂਹ ਇੰਪੈਨਲਡ ਹਸਪਤਾਲਾਂ ਦੀ ਸੂਚੀ ਵਿਭਾਗ ਦੀ ਵੈਬਸਾਈਟ sha.punjab.gov.in ’ਤੇ ਉਪਲੱਬਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here