ਬਠਿੰਡਾ, 12 ਜਨਵਰੀ: ਲੰਘੀ 9-10 ਜਨਵਰੀ ਦੀ ਅੱਧੀ ਰਾਤ ਨੂੰ ਫ਼ਿਲਮੀ ਸਟਾਇਲ ’ਚ ਥਾਣਾ ਨਹਿਆਵਾਲਾ ਦੇ ਅਧੀਨ ਪੈਂਦੇ ਪਿੰਡ ਦਾਨ ਸਿੰਘ ਵਾਲਾ ਦੇ ਕੋਠਿਆ ਜੀਵਨ ਸਿੰਘ ਵਾਲਾ ’ਚ ਗੁੰਡਾਗਰਦੀ ਦਾ ਨੰਗਾ ਨਾਚ ਕਰਦਿਆਂ ਦਰਜ਼ਨਾਂ ਲੋਕਾਂ ਦੀ ਕੁੱਟਮਾਰ ਕਰਨ ਅਤੇ ਪੌਣੀ ਦਰਜ਼ਨ ਦੇ ਕਰੀਬ ਘਰਾਂ ਨੂੰ ਅੱਗ ਲਗਾਉਣ ਵਾਲੇ 3 ਬਦਮਾਸ਼ਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਇਸ ਮਾਮਲੇ ਵਿਚ ਪੁਲਿਸ ਨੇ ਪੀੜਤ ਜਸਪ੍ਰੀਤ ਸਿੰਘ ਦੇ ਬਿਆਨਾਂ ਉਪਰ ਮੁੱਖ ਮੁਲਜਮ ਰਵਿੰਦਰ ਸਿੰਘ ਉਰਫ਼ ਦਲੇਰ ਸਹਿਤ ਦਰਜ਼ਨਾਂ ਵਿਅਕਤੀਆਂ ਵਿਰੁਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ਼ ਕੀਤਾ ਸੀ।
ਇਹ ਵੀ ਪੜ੍ਹੋ ਦੁਖਦਾਈ ਖ਼ਬਰ: ਦੋ ਸਾਲ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਹੋਈ ਮੌ+ਤ
ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਇਸ ਵਾਰਦਾਤ ਦੇ ਮੁਲਜਮਾਂ ਨੂੰ ਗ੍ਰਿਫਤਾਰ ਕਰਨ ਲਈ ਡੀ.ਐੱਸ.ਪੀ ਭੁੱਚੋ ਰਵਿੰਦਰ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ ਤਹਿਤ ਇੰਸ.ਜਸਵਿੰਦਰ ਕੌਰ ਮੁੱਖ ਅਫਸਰ ਥਾਣਾ ਨੇਹੀਆਵਾਲਾ ਦੀ ਜੇਰੇ ਨਿਗਰਾਨੀ ਟੀਮਾਂ ਦਾ ਗਠਨ ਕੀਤਾ ਗਿਆ ਸੀ। ਇੰਨਾਂ ਟੀਮਾਂ ਵੱਲੋਂ ਰੇਸ਼ਮ ਸਿੰਘ, ਰਣਜੀਤ ਸਿੰਘ ਤੇ ਖ਼ੁਸਪ੍ਰੀਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿੰਨ੍ਹਾਂ ਨੂੰ ਅੱਜ ਡਿਊਟੀ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕਰਕੇ ਪੁਲਿਸ ਰਿਮਾਡ ਹਾਸਲ ਕੀਤਾ ਗਿਆ।
ਇਹ ਵੀ ਪੜ੍ਹੋ ਤਰਨਤਾਰਨ ਦੇ ਹਰੀਕੇ ’ਚ ਦਿਨ-ਦਿਨਾੜੇ ਆੜਤੀ ਦਾ ਗੋ+ਲੀ.ਆਂ ਮਾਰ ਕੇ ਕੀਤਾ ਕ+ਤ.ਲ
ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਬਾਕੀ ਰਹਿੰਦੇ ਮੁਲਜਮਾਂ ਨੂੰ ਗ੍ਰਿਫਤਾਰ ਕਰਨ ਲਈ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਹੈ। ਹਾਲਾਂਕਿ ਪੁਲਿਸਨੇ ਇਸ ਕਾਂਡ ਪਿੱਛੇ ਵਜਾ ਰੰਜਿਸ਼ ਇਹ ਦੱਸੀ ਹੈ ਕਿ ਮੁਲਜਮਾਂ ਤੇ ਮੁਦਈ ਦੀ ਪਹਿਲਾ ਹੀ ਆਪਸ ਵਿੱਚ ਰੰਜਿਸ਼ ਸੀ ਪ੍ਰੰਤੂ ਦੂਜੇ ਪਾਸੇ ਪੀੜਤਾਂ ਨੇ ਕੈਮਰਿਆਂ ਦੇ ਸਾਹਮਣੇ ਦਾਅਵਾ ਕੀਤਾ ਸੀ ਕਿ ਇਸ ਕਾਂਡ ਦਾ ਮੁੱਖ ਮੁਲਜਮ ਪਿੰਡ ਵਿਚ ਕਥਿਤ ਤੌਰ ’ਤੇ ਨਸ਼ਾ ਵੇਚਦਾ ਸੀ ਤੇ ਉਸਨੂੰ ਰੋਕਣਾ ਹੀ ਉਨ੍ਹਾਂ ਨੂੰ ਮਹਿੰਗਾ ਪੈ ਗਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
Share the post "ਪਿੰਡ ਦਾਨ ਸਿੰਘ ਵਾਲਾ ਵਿਖੇ ਘਰਾਂ ਨੂੰ ਅੱਗ ਲਗਾਉਣ ਵਾਲੇ 3 ‘ਬਦਮਾਸ਼ਾਂ’ ਨੂੰ ਪੁਲਿਸ ਨੇ ਕੀਤਾ ਕਾਬੂ, ਬਾਕੀਆਂ ਦੀ ਭਾਲ ਜਾਰੀ"