Friday, April 17, 2026
spot_img
spot_img

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

Date:

spot_img

ਚੰਡੀਗੜ੍ਹ, 13 ਜਨਵਰੀ (ਸੁਖਜਿੰਦਰ ਸਿੰਘ ਮਾਨ): ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਗਤਾ ਦੇ ਮਾਪਦੰਡਾਂ ਅਨੁਸਾਰ ਬਿਨੈਕਾਰਾਂ ਵੱਲੋਂ ਭਾਰਤ ਸਰਕਾਰ ਜਾਂ ਸੂਬਾ ਸਰਕਾਰ ਦੇ ਅਧੀਨ ਘੱਟੋ-ਘੱਟ 10 ਸਾਲਾਂ ਲਈ ਕੰਮ ਕੀਤਾ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਇਸ ਸਬੰਧ ਵਿਚ ਜਨਤਕ ਨੋਟਿਸ ਜਾਰੀ ਕਰਨ ਦੀ ਮਿਤੀ ਨੂੰ ਬਿਨੈਕਾਰ ਦੀ ਉਮਰ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਮਿਤੀ 26.11.2024, 14.12.2024 ਅਤੇ 24.12.2024 ਦੇ ਇਸ਼ਤਿਹਾਰ ਅਧੀਨ ਜਿੰਨ੍ਹਾਂ ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਹੈ, ਨੂੰ ਦੁਬਾਰਾ ਅਪਲਾਈ ਕਰਨ ਦੀ ਜ਼ਰੂਰਤ ਨਹੀ ਹੈ।

ਇਹ ਵੀ ਪੜ੍ਹੋ ਜਵਾਨ ਹਰਸ਼ਵੀਰ ਦੇ ਪ੍ਰਵਾਰ ਲਈ 2 ਕਰੋੜ ਦਾ ਐਲਾਨ ਕਰਨ ‘ਤੇ DGP ਨੇ ਕੀਤਾ CM ਦਾ ਧੰਨਵਾਦ

ਇਛੁੱਕ ਬਿਨੈਕਾਰ ਆਪਣਾ ਮੁਕੰਮਲ ਬਾਇਓ-ਡਾਟਾ, ਇੱਕ ਅੰਡਰਟੇਕਿੰਗ ਸਮੇਤ, ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀ.ਪੀ.-3 ਸ਼ਾਖਾ), ਕਮਰਾ ਨੰਬਰ 14, 6ਵੀਂ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ, ਸੈਕਟਰ-1, ਚੰਡੀਗੜ੍ਹ ਦੇ ਦਫ਼ਤਰ ਵਿੱਚ ਆਪਣਾ ਬਿਨੈ-ਪੱਤਰ 15 ਮਾਰਚ, 2025 ਨੂੰ ਸ਼ਾਮ 5:00 ਵਜੇ ਤੱਕ ਜਮ੍ਹਾਂ ਕਰਵਾ ਸਕਦਾ ਹੈ।ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਖੋਜ ਕਮੇਟੀ ਯੋਗ ਉਮੀਦਵਾਰਾਂ ਦੇ ਨਾਵਾਂ ਨੂੰ ਸ਼ਾਰਟਲਿਸਟ ਕਰੇਗੀ। ਇਨ੍ਹਾਂ ਨਾਵਾਂ ’ਤੇ ਫਿਰ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ-ਪਾਵਰ ਕਮੇਟੀ ਦੁਆਰਾ ਵਿਚਾਰ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...